page 320
-
ਪਉੜੀ ॥ ਤਿਸੈ ਸਰੇਵਹੁ ਪ੍ਰਾਣੀਹੋ ਜਿਸ ਦੈ ਨਾਉ ਪਲੈ ॥ ਐਥੈ ਰਹਹੁ ਸੁਹੇਲਿਆ ਅਗੈ ਨਾਲਿ ਚਲੈ ॥ ਘਰੁ ਬੰਧਹੁ ਸਚ ਧਰਮ ਕਾ ਗਡਿ ਥੰਮੁ ਅਹਲੈ ॥ ਓਟ ਲੈਹੁ ਨਾਰਾਇਣੈ ਦੀਨ ਦੁਨੀਆ ਝਲੈ ॥ ਨਾਨਕ ਪਕੜੇ ਚਰਣ ਹਰਿ ਤਿਸੁ ਦਰਗਹ ਮਲੈ ॥੮॥
-
ਸਲੋਕ ਮਃ ੫ ॥ ਜਾਚਕੁ ਮੰਗੈ ਦਾਨੁ ਦੇਹਿ ਪਿਆਰਿਆ ॥ ਦੇਵਣਹਾਰੁ ਦਾਤਾਰੁ ਮੈ ਨਿਤ ਚਿਤਾਰਿਆ ॥ ਨਿਖੁਟਿ ਨ ਜਾਈ ਮੂਲਿ ਅਤੁਲ ਭੰਡਾਰਿਆ ॥ ਨਾਨਕ ਸਬਦੁ ਅਪਾਰੁ ਤਿਨਿ ਸਭੁ ਕਿਛੁ ਸਾਰਿਆ ॥੧॥
-
ਮਃ ੫ ॥ ਸਿਖਹੁ ਸਬਦੁ ਪਿਆਰਿਹੋ ਜਨਮ ਮਰਨ ਕੀ ਟੇਕ ॥ ਮੁਖ ਊਜਲ ਸਦਾ ਸੁਖੀ ਨਾਨਕ ਸਿਮਰਤ ਏਕ ॥੨॥
-
ਪਉੜੀ ॥ ਓਥੈ ਅੰਮ੍ਰਿਤੁ ਵੰਡੀਐ ਸੁਖੀਆ ਹਰਿ ਕਰਣੇ ॥ ਜਮ ਕੈ ਪੰਥਿ ਨ ਪਾਈਅਹਿ ਫਿਰਿ ਨਾਹੀ ਮਰਣੇ ॥ ਜਿਸ ਨੋ ਆਇਆ ਪ੍ਰੇਮ ਰਸੁ ਤਿਸੈ ਹੀ ਜਰਣੇ ॥ ਬਾਣੀ ਉਚਰਹਿ ਸਾਧ ਜਨ ਅਮਿਉ ਚਲਹਿ ਝਰਣੇ ॥ ਪੇਖਿ ਦਰਸਨੁ ਨਾਨਕੁ ਜੀਵਿਆ ਮਨ ਅੰਦਰਿ ਧਰਣੇ ॥੯॥
-
ਸਲੋਕ ਮਃ ੫ ॥ ਸਤਿਗੁਰਿ ਪੂਰੈ ਸੇਵਿਐ ਦੂਖਾ ਕਾ ਹੋਇ ਨਾਸੁ ॥ ਨਾਨਕ ਨਾਮਿ ਅਰਾਧਿਐ ਕਾਰਜੁ ਆਵੈ ਰਾਸਿ ॥੧॥
-
ਮਃ ੫ ॥ ਜਿਸੁ ਸਿਮਰਤ ਸੰਕਟ ਛੁਟਹਿ ਅਨਦ ਮੰਗਲ ਬਿਸ੍ਰਾਮ ॥ ਨਾਨਕ ਜਪੀਐ ਸਦਾ ਹਰਿ ਨਿਮਖ ਨ ਬਿਸਰਉ ਨਾਮੁ ॥੨॥
-
ਪਉੜੀ ॥ ਤਿਨ ਕੀ ਸੋਭਾ ਕਿਆ ਗਣੀ ਜਿਨੀ ਹਰਿ ਹਰਿ ਲਧਾ ॥ ਸਾਧਾ ਸਰਣੀ ਜੋ ਪਵੈ ਸੋ ਛੁਟੈ ਬਧਾ ॥ ਗੁਣ ਗਾਵੈ ਅਬਿਨਾਸੀਐ ਜੋਨਿ ਗਰਭਿ ਨ ਦਧਾ ॥ ਗੁਰੁ ਭੇਟਿਆ ਪਾਰਬ੍ਰਹਮੁ ਹਰਿ ਪੜਿ ਬੁਝਿ ਸਮਧਾ ॥ ਨਾਨਕ ਪਾਇਆ ਸੋ ਧਣੀ ਹਰਿ ਅਗਮ ਅਗਧਾ ॥੧੦॥
-
ਸਲੋਕ ਮਃ ੫ ॥ ਕਾਮੁ ਨ ਕਰਹੀ ਆਪਣਾ ਫਿਰਹਿ ਅਵਤਾ ਲੋਇ ॥ ਨਾਨਕ ਨਾਇ ਵਿਸਾਰਿਐ ਸੁਖੁ ਕਿਨੇਹਾ ਹੋਇ ॥੧॥
-
ਮਃ ੫ ॥ ਬਿਖੈ ਕਉੜਤਣਿ ਸਗਲ ਮਾਹਿ ਜਗਤਿ ਰਹੀ ਲਪਟਾਇ ॥ ਨਾਨਕ ਜਨਿ ਵੀਚਾਰਿਆ ਮੀਠਾ ਹਰਿ ਕਾ ਨਾਉ ॥੨॥
-
ਪਉੜੀ ॥ ਇਹ ਨੀਸਾਣੀ ਸਾਧ ਕੀ ਜਿਸੁ ਭੇਟਤ ਤਰੀਐ ॥ ਜਮਕੰਕਰੁ ਨੇੜਿ ਨ ਆਵਈ ਫਿਰਿ ਬਹੁੜਿ ਨ ਮਰੀਐ ॥ ਭਵ ਸਾਗਰੁ ਸੰਸਾਰੁ ਬਿਖੁ ਸੋ ਪਾਰਿ ਉਤਰੀਐ ॥ ਹਰਿ ਗੁਣ ਗੁੰਫਹੁ ਮਨਿ ਮਾਲ ਹਰਿ ਸਭ ਮਲੁ ਪਰਹਰੀਐ ॥ ਨਾਨਕ ਪ੍ਰੀਤਮ ਮਿਲਿ ਰਹੇ ਪਾਰਬ੍ਰਹਮ ਨਰਹਰੀਐ ॥੧੧॥
-
ਸਲੋਕ ਮਃ ੫ ॥ ਨਾਨਕ ਆਏ ਸੇ ਪਰਵਾਣੁ ਹੈ ਜਿਨ ਹਰਿ ਵੁਠਾ ਚਿਤਿ ॥ ਗਾਲ੍ਹ੍ਹੀ ਅਲ ਪਲਾਲੀਆ ਕੰਮਿ ਨ ਆਵਹਿ ਮਿਤ ॥੧॥
-
ਮਃ ੫ ॥ ਪਾਰਬ੍ਰਹਮੁ ਪ੍ਰਭੁ ਦ੍ਰਿਸਟੀ ਆਇਆ ਪੂਰਨ ਅਗਮ ਬਿਸਮਾਦ ॥ ਨਾਨਕ ਰਾਮ ਨਾਮੁ ਧਨੁ ਕੀਤਾ ਪੂਰੇ ਗੁਰ ਪਰਸਾਦਿ ॥੨॥