page 325
-
ਗਉੜੀ ਕਬੀਰ ਜੀ ॥ ਅੰਧਕਾਰ ਸੁਖਿ ਕਬਹਿ ਨ ਸੋਈ ਹੈ ॥ ਰਾਜਾ ਰੰਕੁ ਦੋਊ ਮਿਲਿ ਰੋਈ ਹੈ ॥੧॥ ਜਉ ਪੈ ਰਸਨਾ ਰਾਮੁ ਨ ਕਹਿਬੋ ॥ ਉਪਜਤ ਬਿਨਸਤ ਰੋਵਤ ਰਹਿਬੋ ॥੧॥ ਰਹਾਉ ॥ ਜਸ ਦੇਖੀਐ ਤਰਵਰ ਕੀ ਛਾਇਆ ॥ ਪ੍ਰਾਨ ਗਏ ਕਹੁ ਕਾ ਕੀ ਮਾਇਆ ॥੨॥ ਜਸ ਜੰਤੀ ਮਹਿ ਜੀਉ ਸਮਾਨਾ ॥ ਮੂਏ ਮਰਮੁ ਕੋ ਕਾ ਕਰ ਜਾਨਾ ॥੩॥ ਹੰਸਾ ਸਰਵਰੁ ਕਾਲੁ ਸਰੀਰ ॥ ਰਾਮ ਰਸਾਇਨ ਪੀਉ ਰੇ ਕਬੀਰ ॥੪॥੮॥
-
ਗਉੜੀ ਕਬੀਰ ਜੀ ॥ ਜੋਤਿ ਕੀ ਜਾਤਿ ਜਾਤਿ ਕੀ ਜੋਤੀ ॥ ਤਿਤੁ ਲਾਗੇ ਕੰਚੂਆ ਫਲ ਮੋਤੀ ॥੧॥ ਕਵਨੁ ਸੁ ਘਰੁ ਜੋ ਨਿਰਭਉ ਕਹੀਐ ॥ ਭਉ ਭਜਿ ਜਾਇ ਅਭੈ ਹੋਇ ਰਹੀਐ ॥੧॥ ਰਹਾਉ ॥ ਤਟਿ ਤੀਰਥਿ ਨਹੀ ਮਨੁ ਪਤੀਆਇ ॥ ਚਾਰ ਅਚਾਰ ਰਹੇ ਉਰਝਾਇ ॥੨॥ ਪਾਪ ਪੁੰਨ ਦੁਇ ਏਕ ਸਮਾਨ ॥ ਨਿਜ ਘਰਿ ਪਾਰਸੁ ਤਜਹੁ ਗੁਨ ਆਨ ॥੩॥ ਕਬੀਰ ਨਿਰਗੁਣ ਨਾਮ ਨ ਰੋਸੁ ॥ ਇਸੁ ਪਰਚਾਇ ਪਰਚਿ ਰਹੁ ਏਸੁ ॥੪॥੯॥
-
ਗਉੜੀ ਕਬੀਰ ਜੀ ॥ ਜੋ ਜਨ ਪਰਮਿਤਿ ਪਰਮਨੁ ਜਾਨਾ ॥ ਬਾਤਨ ਹੀ ਬੈਕੁੰਠ ਸਮਾਨਾ ॥੧॥ ਨਾ ਜਾਨਾ ਬੈਕੁੰਠ ਕਹਾ ਹੀ ॥ ਜਾਨੁ ਜਾਨੁ ਸਭਿ ਕਹਹਿ ਤਹਾ ਹੀ ॥੧॥ ਰਹਾਉ ॥ ਕਹਨ ਕਹਾਵਨ ਨਹ ਪਤੀਅਈ ਹੈ ॥ ਤਉ ਮਨੁ ਮਾਨੈ ਜਾ ਤੇ ਹਉਮੈ ਜਈ ਹੈ ॥੨॥ ਜਬ ਲਗੁ ਮਨਿ ਬੈਕੁੰਠ ਕੀ ਆਸ ॥ ਤਬ ਲਗੁ ਹੋਇ ਨਹੀ ਚਰਨ ਨਿਵਾਸੁ ॥੩॥ ਕਹੁ ਕਬੀਰ ਇਹ ਕਹੀਐ ਕਾਹਿ ॥ ਸਾਧਸੰਗਤਿ ਬੈਕੁੰਠੈ ਆਹਿ ॥੪॥੧੦॥
-
ਗਉੜੀ ਕਬੀਰ ਜੀ ॥ ਉਪਜੈ ਨਿਪਜੈ ਨਿਪਜਿ ਸਮਾਈ ॥ ਨੈਨਹ ਦੇਖਤ ਇਹੁ ਜਗੁ ਜਾਈ ॥੧॥ ਲਾਜ ਨ ਮਰਹੁ ਕਹਹੁ ਘਰੁ ਮੇਰਾ ॥ ਅੰਤ ਕੀ ਬਾਰ ਨਹੀ ਕਛੁ ਤੇਰਾ ॥੧॥ ਰਹਾਉ ॥ ਅਨਿਕ ਜਤਨ ਕਰਿ ਕਾਇਆ ਪਾਲੀ ॥ ਮਰਤੀ ਬਾਰ ਅਗਨਿ ਸੰਗਿ ਜਾਲੀ ॥੨॥ ਚੋਆ ਚੰਦਨੁ ਮਰਦਨ ਅੰਗਾ ॥ ਸੋ ਤਨੁ ਜਲੈ ਕਾਠ ਕੈ ਸੰਗਾ ॥੩॥ ਕਹੁ ਕਬੀਰ ਸੁਨਹੁ ਰੇ ਗੁਨੀਆ ॥ ਬਿਨਸੈਗੋ ਰੂਪੁ ਦੇਖੈ ਸਭ ਦੁਨੀਆ ॥੪॥੧੧॥
-
ਗਉੜੀ ਕਬੀਰ ਜੀ ॥ ਅਵਰ ਮੂਏ ਕਿਆ ਸੋਗੁ ਕਰੀਜੈ ॥ ਤਉ ਕੀਜੈ ਜਉ ਆਪਨ ਜੀਜੈ ॥੧॥ ਮੈ ਨ ਮਰਉ ਮਰਿਬੋ ਸੰਸਾਰਾ ॥ ਅਬ ਮੋਹਿ ਮਿਲਿਓ ਹੈ ਜੀਆਵਨਹਾਰਾ ॥੧॥ ਰਹਾਉ ॥ ਇਆ ਦੇਹੀ ਪਰਮਲ ਮਹਕੰਦਾ ॥ ਤਾ ਸੁਖ ਬਿਸਰੇ ਪਰਮਾਨੰਦਾ ॥੨॥ ਕੂਅਟਾ ਏਕੁ ਪੰਚ ਪਨਿਹਾਰੀ ॥ ਟੂਟੀ ਲਾਜੁ ਭਰੈ ਮਤਿ ਹਾਰੀ ॥੩॥ ਕਹੁ ਕਬੀਰ ਇਕ ਬੁਧਿ ਬੀਚਾਰੀ ॥ ਨਾ ਓਹੁ ਕੂਅਟਾ ਨਾ ਪਨਿਹਾਰੀ ॥੪॥੧੨॥