page 326
-
ਗਉੜੀ ਕਬੀਰ ਜੀ ॥ ਅਸਥਾਵਰ ਜੰਗਮ ਕੀਟ ਪਤੰਗਾ ॥ ਅਨਿਕ ਜਨਮ ਕੀਏ ਬਹੁ ਰੰਗਾ ॥੧॥ ਐਸੇ ਘਰ ਹਮ ਬਹੁਤੁ ਬਸਾਏ ॥ ਜਬ ਹਮ ਰਾਮ ਗਰਭ ਹੋਇ ਆਏ ॥੧॥ ਰਹਾਉ ॥ ਜੋਗੀ ਜਤੀ ਤਪੀ ਬ੍ਰਹਮਚਾਰੀ ॥ ਕਬਹੂ ਰਾਜਾ ਛਤ੍ਰਪਤਿ ਕਬਹੂ ਭੇਖਾਰੀ ॥੨॥ ਸਾਕਤ ਮਰਹਿ ਸੰਤ ਸਭਿ ਜੀਵਹਿ ॥ ਰਾਮ ਰਸਾਇਨੁ ਰਸਨਾ ਪੀਵਹਿ ॥੩॥ ਕਹੁ ਕਬੀਰ ਪ੍ਰਭ ਕਿਰਪਾ ਕੀਜੈ ॥ ਹਾਰਿ ਪਰੇ ਅਬ ਪੂਰਾ ਦੀਜੈ ॥੪॥੧੩॥
-
ਗਉੜੀ ਕਬੀਰ ਜੀ ਕੀ ਨਾਲਿ ਰਲਾਇ ਲਿਖਿਆ ਮਹਲਾ ੫ ॥ ਐਸੋ ਅਚਰਜੁ ਦੇਖਿਓ ਕਬੀਰ ॥ ਦਧਿ ਕੈ ਭੋਲੈ ਬਿਰੋਲੈ ਨੀਰੁ ॥੧॥ ਰਹਾਉ ॥ ਹਰੀ ਅੰਗੂਰੀ ਗਦਹਾ ਚਰੈ ॥ ਨਿਤ ਉਠਿ ਹਾਸੈ ਹੀਗੈ ਮਰੈ ॥੧॥ ਮਾਤਾ ਭੈਸਾ ਅੰਮੁਹਾ ਜਾਇ ॥ ਕੁਦਿ ਕੁਦਿ ਚਰੈ ਰਸਾਤਲਿ ਪਾਇ ॥੨॥ ਕਹੁ ਕਬੀਰ ਪਰਗਟੁ ਭਈ ਖੇਡ ॥ ਲੇਲੇ ਕਉ ਚੂਘੈ ਨਿਤ ਭੇਡ ॥੩॥ ਰਾਮ ਰਮਤ ਮਤਿ ਪਰਗਟੀ ਆਈ ॥ ਕਹੁ ਕਬੀਰ ਗੁਰਿ ਸੋਝੀ ਪਾਈ ॥੪॥੧॥੧੪॥
-
ਗਉੜੀ ਕਬੀਰ ਜੀ ਪੰਚਪਦੇ ॥ ਜਿਉ ਜਲ ਛੋਡਿ ਬਾਹਰਿ ਭਇਓ ਮੀਨਾ ॥ ਪੂਰਬ ਜਨਮ ਹਉ ਤਪ ਕਾ ਹੀਨਾ ॥੧॥ ਅਬ ਕਹੁ ਰਾਮ ਕਵਨ ਗਤਿ ਮੋਰੀ ॥ ਤਜੀ ਲੇ ਬਨਾਰਸ ਮਤਿ ਭਈ ਥੋਰੀ ॥੧॥ ਰਹਾਉ ॥ ਸਗਲ ਜਨਮੁ ਸਿਵ ਪੁਰੀ ਗਵਾਇਆ ॥ ਮਰਤੀ ਬਾਰ ਮਗਹਰਿ ਉਠਿ ਆਇਆ ॥੨॥ ਬਹੁਤੁ ਬਰਸ ਤਪੁ ਕੀਆ ਕਾਸੀ ॥ ਮਰਨੁ ਭਇਆ ਮਗਹਰ ਕੀ ਬਾਸੀ ॥੩॥ ਕਾਸੀ ਮਗਹਰ ਸਮ ਬੀਚਾਰੀ ॥ ਓਛੀ ਭਗਤਿ ਕੈਸੇ ਉਤਰਸਿ ਪਾਰੀ ॥੪॥ ਕਹੁ ਗੁਰ ਗਜ ਸਿਵ ਸਭੁ ਕੋ ਜਾਨੈ ॥ ਮੁਆ ਕਬੀਰੁ ਰਮਤ ਸ੍ਰੀ ਰਾਮੈ ॥੫॥੧੫॥
-
ਗਉੜੀ ਕਬੀਰ ਜੀ ॥ ਚੋਆ ਚੰਦਨ ਮਰਦਨ ਅੰਗਾ ॥ ਸੋ ਤਨੁ ਜਲੈ ਕਾਠ ਕੈ ਸੰਗਾ ॥੧॥ ਇਸੁ ਤਨ ਧਨ ਕੀ ਕਵਨ ਬਡਾਈ ॥ ਧਰਨਿ ਪਰੈ ਉਰਵਾਰਿ ਨ ਜਾਈ ॥੧॥ ਰਹਾਉ ॥ ਰਾਤਿ ਜਿ ਸੋਵਹਿ ਦਿਨ ਕਰਹਿ ਕਾਮ ॥ ਇਕੁ ਖਿਨੁ ਲੇਹਿ ਨ ਹਰਿ ਕੋ ਨਾਮ ॥੨॥ ਹਾਥਿ ਤ ਡੋਰ ਮੁਖਿ ਖਾਇਓ ਤੰਬੋਰ ॥ ਮਰਤੀ ਬਾਰ ਕਸਿ ਬਾਧਿਓ ਚੋਰ ॥੩॥ ਗੁਰਮਤਿ ਰਸਿ ਰਸਿ ਹਰਿ ਗੁਨ ਗਾਵੈ ॥ ਰਾਮੈ ਰਾਮ ਰਮਤ ਸੁਖੁ ਪਾਵੈ ॥੪॥ ਕਿਰਪਾ ਕਰਿ ਕੈ ਨਾਮੁ ਦ੍ਰਿੜਾਈ ॥ ਹਰਿ ਹਰਿ ਬਾਸੁ ਸੁਗੰਧ ਬਸਾਈ ॥੫॥ ਕਹਤ ਕਬੀਰ ਚੇਤਿ ਰੇ ਅੰਧਾ ॥ ਸਤਿ ਰਾਮੁ ਝੂਠਾ ਸਭੁ ਧੰਧਾ ॥੬॥੧੬॥
-
ਗਉੜੀ ਕਬੀਰ ਜੀ ਤਿਪਦੇ ਚਾਰਤੁਕੇ ॥ ਜਮ ਤੇ ਉਲਟਿ ਭਏ ਹੈ ਰਾਮ ॥ ਦੁਖ ਬਿਨਸੇ ਸੁਖ ਕੀਓ ਬਿਸਰਾਮ ॥ ਬੈਰੀ ਉਲਟਿ ਭਏ ਹੈ ਮੀਤਾ ॥ ਸਾਕਤ ਉਲਟਿ ਸੁਜਨ ਭਏ ਚੀਤਾ ॥੧॥ ਅਬ ਮੋਹਿ ਸਰਬ ਕੁਸਲ ਕਰਿ ਮਾਨਿਆ ॥ ਸਾਂਤਿ ਭਈ ਜਬ ਗੋਬਿਦੁ ਜਾਨਿਆ ॥੧॥ ਰਹਾਉ ॥ ਤਨ ਮਹਿ ਹੋਤੀ ਕੋਟਿ ਉਪਾਧਿ ॥ ਉਲਟਿ ਭਈ ਸੁਖ ਸਹਜਿ ਸਮਾਧਿ ॥ ਆਪੁ ਪਛਾਨੈ ਆਪੈ ਆਪ ॥ ਰੋਗੁ ਨ ਬਿਆਪੈ ਤੀਨੌ ਤਾਪ ॥੨॥ ਅਬ ਮਨੁ ਉਲਟਿ ਸਨਾਤਨੁ ਹੂਆ ॥ ਤਬ ਜਾਨਿਆ ਜਬ ਜੀਵਤ ਮੂਆ ॥ ਕਹੁ ਕਬੀਰ ਸੁਖਿ ਸਹਜਿ ਸਮਾਵਉ ॥ ਆਪਿ ਨ ਡਰਉ ਨ ਅਵਰ ਡਰਾਵਉ ॥੩॥੧੭॥