page 327
-
ਗਉੜੀ ਕਬੀਰ ਜੀ ॥ ਪਿੰਡਿ ਮੂਐ ਜੀਉ ਕਿਹ ਘਰਿ ਜਾਤਾ ॥ ਸਬਦਿ ਅਤੀਤਿ ਅਨਾਹਦਿ ਰਾਤਾ ॥ ਜਿਨਿ ਰਾਮੁ ਜਾਨਿਆ ਤਿਨਹਿ ਪਛਾਨਿਆ ॥ ਜਿਉ ਗੂੰਗੇ ਸਾਕਰ ਮਨੁ ਮਾਨਿਆ ॥੧॥ ਐਸਾ ਗਿਆਨੁ ਕਥੈ ਬਨਵਾਰੀ ॥ ਮਨ ਰੇ ਪਵਨ ਦ੍ਰਿੜ ਸੁਖਮਨ ਨਾਰੀ ॥੧॥ ਰਹਾਉ ॥ ਸੋ ਗੁਰੁ ਕਰਹੁ ਜਿ ਬਹੁਰਿ ਨ ਕਰਨਾ ॥ ਸੋ ਪਦੁ ਰਵਹੁ ਜਿ ਬਹੁਰਿ ਨ ਰਵਨਾ ॥ ਸੋ ਧਿਆਨੁ ਧਰਹੁ ਜਿ ਬਹੁਰਿ ਨ ਧਰਨਾ ॥ ਐਸੇ ਮਰਹੁ ਜਿ ਬਹੁਰਿ ਨ ਮਰਨਾ ॥੨॥ ਉਲਟੀ ਗੰਗਾ ਜਮੁਨ ਮਿਲਾਵਉ ॥ ਬਿਨੁ ਜਲ ਸੰਗਮ ਮਨ ਮਹਿ ਨ੍ਹ੍ਹਾਵਉ ॥ ਲੋਚਾ ਸਮਸਰਿ ਇਹੁ ਬਿਉਹਾਰਾ ॥ ਤਤੁ ਬੀਚਾਰਿ ਕਿਆ ਅਵਰਿ ਬੀਚਾਰਾ ॥੩॥ ਅਪੁ ਤੇਜੁ ਬਾਇ ਪ੍ਰਿਥਮੀ ਆਕਾਸਾ ॥ ਐਸੀ ਰਹਤ ਰਹਉ ਹਰਿ ਪਾਸਾ ॥ ਕਹੈ ਕਬੀਰ ਨਿਰੰਜਨ ਧਿਆਵਉ ॥ ਤਿਤੁ ਘਰਿ ਜਾਉ ਜਿ ਬਹੁਰਿ ਨ ਆਵਉ ॥੪॥੧੮॥
-
ਗਉੜੀ ਕਬੀਰ ਜੀ ਤਿਪਦੇ ॥ ਕੰਚਨ ਸਿਉ ਪਾਈਐ ਨਹੀ ਤੋਲਿ ॥ ਮਨੁ ਦੇ ਰਾਮੁ ਲੀਆ ਹੈ ਮੋਲਿ ॥੧॥ ਅਬ ਮੋਹਿ ਰਾਮੁ ਅਪੁਨਾ ਕਰਿ ਜਾਨਿਆ ॥ ਸਹਜ ਸੁਭਾਇ ਮੇਰਾ ਮਨੁ ਮਾਨਿਆ ॥੧॥ ਰਹਾਉ ॥ ਬ੍ਰਹਮੈ ਕਥਿ ਕਥਿ ਅੰਤੁ ਨ ਪਾਇਆ ॥ ਰਾਮ ਭਗਤਿ ਬੈਠੇ ਘਰਿ ਆਇਆ ॥੨॥ ਕਹੁ ਕਬੀਰ ਚੰਚਲ ਮਤਿ ਤਿਆਗੀ ॥ ਕੇਵਲ ਰਾਮ ਭਗਤਿ ਨਿਜ ਭਾਗੀ ॥੩॥੧॥੧੯॥
-
ਗਉੜੀ ਕਬੀਰ ਜੀ ॥ ਜਿਹ ਮਰਨੈ ਸਭੁ ਜਗਤੁ ਤਰਾਸਿਆ ॥ ਸੋ ਮਰਨਾ ਗੁਰ ਸਬਦਿ ਪ੍ਰਗਾਸਿਆ ॥੧॥ ਅਬ ਕੈਸੇ ਮਰਉ ਮਰਨਿ ਮਨੁ ਮਾਨਿਆ ॥ ਮਰਿ ਮਰਿ ਜਾਤੇ ਜਿਨ ਰਾਮੁ ਨ ਜਾਨਿਆ ॥੧॥ ਰਹਾਉ ॥ ਮਰਨੋ ਮਰਨੁ ਕਹੈ ਸਭੁ ਕੋਈ ॥ ਸਹਜੇ ਮਰੈ ਅਮਰੁ ਹੋਇ ਸੋਈ ॥੨॥ ਕਹੁ ਕਬੀਰ ਮਨਿ ਭਇਆ ਅਨੰਦਾ ॥ ਗਇਆ ਭਰਮੁ ਰਹਿਆ ਪਰਮਾਨੰਦਾ ॥੩॥੨੦॥
-
ਗਉੜੀ ਕਬੀਰ ਜੀ ॥ ਕਤ ਨਹੀ ਠਉਰ ਮੂਲੁ ਕਤ ਲਾਵਉ ॥ ਖੋਜਤ ਤਨ ਮਹਿ ਠਉਰ ਨ ਪਾਵਉ ॥੧॥ ਲਾਗੀ ਹੋਇ ਸੁ ਜਾਨੈ ਪੀਰ ॥ ਰਾਮ ਭਗਤਿ ਅਨੀਆਲੇ ਤੀਰ ॥੧॥ ਰਹਾਉ ॥ ਏਕ ਭਾਇ ਦੇਖਉ ਸਭ ਨਾਰੀ ॥ ਕਿਆ ਜਾਨਉ ਸਹ ਕਉਨ ਪਿਆਰੀ ॥੨॥ ਕਹੁ ਕਬੀਰ ਜਾ ਕੈ ਮਸਤਕਿ ਭਾਗੁ ॥ ਸਭ ਪਰਹਰਿ ਤਾ ਕਉ ਮਿਲੈ ਸੁਹਾਗੁ ॥੩॥੨੧॥