page 328
-
ਗਉੜੀ ਕਬੀਰ ਜੀ ॥ ਜਾ ਕੈ ਹਰਿ ਸਾ ਠਾਕੁਰੁ ਭਾਈ ॥ ਮੁਕਤਿ ਅਨੰਤ ਪੁਕਾਰਣਿ ਜਾਈ ॥੧॥ ਅਬ ਕਹੁ ਰਾਮ ਭਰੋਸਾ ਤੋਰਾ ॥ ਤਬ ਕਾਹੂ ਕਾ ਕਵਨੁ ਨਿਹੋਰਾ ॥੧॥ ਰਹਾਉ ॥ ਤੀਨਿ ਲੋਕ ਜਾ ਕੈ ਹਹਿ ਭਾਰ ॥ ਸੋ ਕਾਹੇ ਨ ਕਰੈ ਪ੍ਰਤਿਪਾਰ ॥੨॥ ਕਹੁ ਕਬੀਰ ਇਕ ਬੁਧਿ ਬੀਚਾਰੀ ॥ ਕਿਆ ਬਸੁ ਜਉ ਬਿਖੁ ਦੇ ਮਹਤਾਰੀ ॥੩॥੨੨॥
-
ਗਉੜੀ ਕਬੀਰ ਜੀ ॥ ਬਿਨੁ ਸਤ ਸਤੀ ਹੋਇ ਕੈਸੇ ਨਾਰਿ ॥ ਪੰਡਿਤ ਦੇਖਹੁ ਰਿਦੈ ਬੀਚਾਰਿ ॥੧॥ ਪ੍ਰੀਤਿ ਬਿਨਾ ਕੈਸੇ ਬਧੈ ਸਨੇਹੁ ॥ ਜਬ ਲਗੁ ਰਸੁ ਤਬ ਲਗੁ ਨਹੀ ਨੇਹੁ ॥੧॥ ਰਹਾਉ ॥ ਸਾਹਨਿ ਸਤੁ ਕਰੈ ਜੀਅ ਅਪਨੈ ॥ ਸੋ ਰਮਯੇ ਕਉ ਮਿਲੈ ਨ ਸੁਪਨੈ ॥੨॥ ਤਨੁ ਮਨੁ ਧਨੁ ਗ੍ਰਿਹੁ ਸਉਪਿ ਸਰੀਰੁ ॥ ਸੋਈ ਸੁਹਾਗਨਿ ਕਹੈ ਕਬੀਰੁ ॥੩॥੨੩॥
-
ਗਉੜੀ ਕਬੀਰ ਜੀ ॥ ਬਿਖਿਆ ਬਿਆਪਿਆ ਸਗਲ ਸੰਸਾਰੁ ॥ ਬਿਖਿਆ ਲੈ ਡੂਬੀ ਪਰਵਾਰੁ ॥੧॥ ਰੇ ਨਰ ਨਾਵ ਚਉੜਿ ਕਤ ਬੋੜੀ ॥ ਹਰਿ ਸਿਉ ਤੋੜਿ ਬਿਖਿਆ ਸੰਗਿ ਜੋੜੀ ॥੧॥ ਰਹਾਉ ॥ ਸੁਰਿ ਨਰ ਦਾਧੇ ਲਾਗੀ ਆਗਿ ॥ ਨਿਕਟਿ ਨੀਰੁ ਪਸੁ ਪੀਵਸਿ ਨ ਝਾਗਿ ॥੨॥ ਚੇਤਤ ਚੇਤਤ ਨਿਕਸਿਓ ਨੀਰੁ ॥ ਸੋ ਜਲੁ ਨਿਰਮਲੁ ਕਥਤ ਕਬੀਰੁ ॥੩॥੨੪॥
-
ਗਉੜੀ ਕਬੀਰ ਜੀ ॥ ਜਿਹ ਕੁਲਿ ਪੂਤੁ ਨ ਗਿਆਨ ਬੀਚਾਰੀ ॥ ਬਿਧਵਾ ਕਸ ਨ ਭਈ ਮਹਤਾਰੀ ॥੧॥ ਜਿਹ ਨਰ ਰਾਮ ਭਗਤਿ ਨਹਿ ਸਾਧੀ ॥ ਜਨਮਤ ਕਸ ਨ ਮੁਓ ਅਪਰਾਧੀ ॥੧॥ ਰਹਾਉ ॥ ਮੁਚੁ ਮੁਚੁ ਗਰਭ ਗਏ ਕੀਨ ਬਚਿਆ ॥ ਬੁਡਭੁਜ ਰੂਪ ਜੀਵੇ ਜਗ ਮਝਿਆ ॥੨॥ ਕਹੁ ਕਬੀਰ ਜੈਸੇ ਸੁੰਦਰ ਸਰੂਪ ॥ ਨਾਮ ਬਿਨਾ ਜੈਸੇ ਕੁਬਜ ਕੁਰੂਪ ॥੩॥੨੫॥
-
ਗਉੜੀ ਕਬੀਰ ਜੀ ॥ ਜੋ ਜਨ ਲੇਹਿ ਖਸਮ ਕਾ ਨਾਉ ॥ ਤਿਨ ਕੈ ਸਦ ਬਲਿਹਾਰੈ ਜਾਉ ॥੧॥ ਸੋ ਨਿਰਮਲੁ ਨਿਰਮਲ ਹਰਿ ਗੁਨ ਗਾਵੈ ॥ ਸੋ ਭਾਈ ਮੇਰੈ ਮਨਿ ਭਾਵੈ ॥੧॥ ਰਹਾਉ ॥ ਜਿਹ ਘਟ ਰਾਮੁ ਰਹਿਆ ਭਰਪੂਰਿ ॥ ਤਿਨ ਕੀ ਪਗ ਪੰਕਜ ਹਮ ਧੂਰਿ ॥੨॥ ਜਾਤਿ ਜੁਲਾਹਾ ਮਤਿ ਕਾ ਧੀਰੁ ॥ ਸਹਜਿ ਸਹਜਿ ਗੁਣ ਰਮੈ ਕਬੀਰੁ ॥੩॥੨੬॥
-
ਗਉੜੀ ਕਬੀਰ ਜੀ ॥ ਗਗਨਿ ਰਸਾਲ ਚੁਐ ਮੇਰੀ ਭਾਠੀ ॥ ਸੰਚਿ ਮਹਾ ਰਸੁ ਤਨੁ ਭਇਆ ਕਾਠੀ ॥੧॥ ਉਆ ਕਉ ਕਹੀਐ ਸਹਜ ਮਤਵਾਰਾ ॥ ਪੀਵਤ ਰਾਮ ਰਸੁ ਗਿਆਨ ਬੀਚਾਰਾ ॥੧॥ ਰਹਾਉ ॥ ਸਹਜ ਕਲਾਲਨਿ ਜਉ ਮਿਲਿ ਆਈ ॥ ਆਨੰਦਿ ਮਾਤੇ ਅਨਦਿਨੁ ਜਾਈ ॥੨॥ ਚੀਨਤ ਚੀਤੁ ਨਿਰੰਜਨ ਲਾਇਆ ॥ ਕਹੁ ਕਬੀਰ ਤੌ ਅਨਭਉ ਪਾਇਆ ॥੩॥੨੭॥