page 329
-
ਗਉੜੀ ਕਬੀਰ ਜੀ ॥ ਮਨ ਕਾ ਸੁਭਾਉ ਮਨਹਿ ਬਿਆਪੀ ॥ ਮਨਹਿ ਮਾਰਿ ਕਵਨ ਸਿਧਿ ਥਾਪੀ ॥੧॥ ਕਵਨੁ ਸੁ ਮੁਨਿ ਜੋ ਮਨੁ ਮਾਰੈ ॥ ਮਨ ਕਉ ਮਾਰਿ ਕਹਹੁ ਕਿਸੁ ਤਾਰੈ ॥੧॥ ਰਹਾਉ ॥ ਮਨ ਅੰਤਰਿ ਬੋਲੈ ਸਭੁ ਕੋਈ ॥ ਮਨ ਮਾਰੇ ਬਿਨੁ ਭਗਤਿ ਨ ਹੋਈ ॥੨॥ ਕਹੁ ਕਬੀਰ ਜੋ ਜਾਨੈ ਭੇਉ ॥ ਮਨੁ ਮਧੁਸੂਦਨੁ ਤ੍ਰਿਭਵਣ ਦੇਉ ॥੩॥੨੮॥
-
ਗਉੜੀ ਕਬੀਰ ਜੀ ॥ ਓਇ ਜੁ ਦੀਸਹਿ ਅੰਬਰਿ ਤਾਰੇ ॥ ਕਿਨਿ ਓਇ ਚੀਤੇ ਚੀਤਨਹਾਰੇ ॥੧॥ ਕਹੁ ਰੇ ਪੰਡਿਤ ਅੰਬਰੁ ਕਾ ਸਿਉ ਲਾਗਾ ॥ ਬੂਝੈ ਬੂਝਨਹਾਰੁ ਸਭਾਗਾ ॥੧॥ ਰਹਾਉ ॥ ਸੂਰਜ ਚੰਦੁ ਕਰਹਿ ਉਜੀਆਰਾ ॥ ਸਭ ਮਹਿ ਪਸਰਿਆ ਬ੍ਰਹਮ ਪਸਾਰਾ ॥੨॥ ਕਹੁ ਕਬੀਰ ਜਾਨੈਗਾ ਸੋਇ ॥ ਹਿਰਦੈ ਰਾਮੁ ਮੁਖਿ ਰਾਮੈ ਹੋਇ ॥੩॥੨੯॥
-
ਗਉੜੀ ਕਬੀਰ ਜੀ ॥ ਬੇਦ ਕੀ ਪੁਤ੍ਰੀ ਸਿੰਮ੍ਰਿਤਿ ਭਾਈ ॥ ਸਾਂਕਲ ਜੇਵਰੀ ਲੈ ਹੈ ਆਈ ॥੧॥ ਆਪਨ ਨਗਰੁ ਆਪ ਤੇ ਬਾਧਿਆ ॥ ਮੋਹ ਕੈ ਫਾਧਿ ਕਾਲ ਸਰੁ ਸਾਂਧਿਆ ॥੧॥ ਰਹਾਉ ॥ ਕਟੀ ਨ ਕਟੈ ਤੂਟਿ ਨਹ ਜਾਈ ॥ ਸਾ ਸਾਪਨਿ ਹੋਇ ਜਗ ਕਉ ਖਾਈ ॥੨॥ ਹਮ ਦੇਖਤ ਜਿਨਿ ਸਭੁ ਜਗੁ ਲੂਟਿਆ ॥ ਕਹੁ ਕਬੀਰ ਮੈ ਰਾਮ ਕਹਿ ਛੂਟਿਆ ॥੩॥੩੦॥
-
ਗਉੜੀ ਕਬੀਰ ਜੀ ॥ ਦੇਇ ਮੁਹਾਰ ਲਗਾਮੁ ਪਹਿਰਾਵਉ ॥ ਸਗਲ ਤ ਜੀਨੁ ਗਗਨ ਦਉਰਾਵਉ ॥੧॥ ਅਪਨੈ ਬੀਚਾਰਿ ਅਸਵਾਰੀ ਕੀਜੈ ॥ ਸਹਜ ਕੈ ਪਾਵੜੈ ਪਗੁ ਧਰਿ ਲੀਜੈ ॥੧॥ ਰਹਾਉ ॥ ਚਲੁ ਰੇ ਬੈਕੁੰਠ ਤੁਝਹਿ ਲੇ ਤਾਰਉ ॥ ਹਿਚਹਿ ਤ ਪ੍ਰੇਮ ਕੈ ਚਾਬੁਕ ਮਾਰਉ ॥੨॥ ਕਹਤ ਕਬੀਰ ਭਲੇ ਅਸਵਾਰਾ ॥ ਬੇਦ ਕਤੇਬ ਤੇ ਰਹਹਿ ਨਿਰਾਰਾ ॥੩॥੩੧॥
-
ਗਉੜੀ ਕਬੀਰ ਜੀ ॥ ਜਿਹ ਮੁਖਿ ਪਾਂਚਉ ਅੰਮ੍ਰਿਤ ਖਾਏ ॥ ਤਿਹ ਮੁਖ ਦੇਖਤ ਲੂਕਟ ਲਾਏ ॥੧॥ ਇਕੁ ਦੁਖੁ ਰਾਮ ਰਾਇ ਕਾਟਹੁ ਮੇਰਾ ॥ ਅਗਨਿ ਦਹੈ ਅਰੁ ਗਰਭ ਬਸੇਰਾ ॥੧॥ ਰਹਾਉ ॥ ਕਾਇਆ ਬਿਗੂਤੀ ਬਹੁ ਬਿਧਿ ਭਾਤੀ ॥ ਕੋ ਜਾਰੇ ਕੋ ਗਡਿ ਲੇ ਮਾਟੀ ॥੨॥ ਕਹੁ ਕਬੀਰ ਹਰਿ ਚਰਣ ਦਿਖਾਵਹੁ ॥ ਪਾਛੈ ਤੇ ਜਮੁ ਕਿਉ ਨ ਪਠਾਵਹੁ ॥੩॥੩੨॥
-
ਗਉੜੀ ਕਬੀਰ ਜੀ ॥ ਆਪੇ ਪਾਵਕੁ ਆਪੇ ਪਵਨਾ ॥ ਜਾਰੈ ਖਸਮੁ ਤ ਰਾਖੈ ਕਵਨਾ ॥੧॥ ਰਾਮ ਜਪਤ ਤਨੁ ਜਰਿ ਕੀ ਨ ਜਾਇ ॥ ਰਾਮ ਨਾਮ ਚਿਤੁ ਰਹਿਆ ਸਮਾਇ ॥੧॥ ਰਹਾਉ ॥ ਕਾ ਕੋ ਜਰੈ ਕਾਹਿ ਹੋਇ ਹਾਨਿ ॥ ਨਟ ਵਟ ਖੇਲੈ ਸਾਰਿਗਪਾਨਿ ॥੨॥ ਕਹੁ ਕਬੀਰ ਅਖਰ ਦੁਇ ਭਾਖਿ ॥ ਹੋਇਗਾ ਖਸਮੁ ਤ ਲੇਇਗਾ ਰਾਖਿ ॥੩॥੩੩॥
-
ਗਉੜੀ ਕਬੀਰ ਜੀ ਦੁਪਦੇ ॥ ਨਾ ਮੈ ਜੋਗ ਧਿਆਨ ਚਿਤੁ ਲਾਇਆ ॥ ਬਿਨੁ ਬੈਰਾਗ ਨ ਛੂਟਸਿ ਮਾਇਆ ॥੧॥ ਕੈਸੇ ਜੀਵਨੁ ਹੋਇ ਹਮਾਰਾ ॥ ਜਬ ਨ ਹੋਇ ਰਾਮ ਨਾਮ ਅਧਾਰਾ ॥੧॥ ਰਹਾਉ ॥ ਕਹੁ ਕਬੀਰ ਖੋਜਉ ਅਸਮਾਨ ॥ ਰਾਮ ਸਮਾਨ ਨ ਦੇਖਉ ਆਨ ॥੨॥੩੪॥