page 33
-
ਸਿਰੀਰਾਗੁ ਮਹਲਾ ੩ ॥ ਗੋਵਿਦੁ ਗੁਣੀ ਨਿਧਾਨੁ ਹੈ ਅੰਤੁ ਨ ਪਾਇਆ ਜਾਇ ॥ ਕਥਨੀ ਬਦਨੀ ਨ ਪਾਈਐ ਹਉਮੈ ਵਿਚਹੁ ਜਾਇ ॥ ਸਤਗੁਰਿ ਮਿਲਿਐ ਸਦ ਭੈ ਰਚੈ ਆਪਿ ਵਸੈ ਮਨਿ ਆਇ ॥੧॥ ਭਾਈ ਰੇ ਗੁਰਮੁਖਿ ਬੂਝੈ ਕੋਇ ॥ ਬਿਨੁ ਬੂਝੇ ਕਰਮ ਕਮਾਵਣੇ ਜਨਮੁ ਪਦਾਰਥੁ ਖੋਇ ॥੧॥ ਰਹਾਉ ॥ ਜਿਨੀ ਚਾਖਿਆ ਤਿਨੀ ਸਾਦੁ ਪਾਇਆ ਬਿਨੁ ਚਾਖੇ ਭਰਮਿ ਭੁਲਾਇ ॥ ਅੰਮ੍ਰਿਤੁ ਸਾਚਾ ਨਾਮੁ ਹੈ ਕਹਣਾ ਕਛੂ ਨ ਜਾਇ ॥ ਪੀਵਤ ਹੂ ਪਰਵਾਣੁ ਭਇਆ ਪੂਰੈ ਸਬਦਿ ਸਮਾਇ ॥੨॥ ਆਪੇ ਦੇਇ ਤ ਪਾਈਐ ਹੋਰੁ ਕਰਣਾ ਕਿਛੂ ਨ ਜਾਇ ॥ ਦੇਵਣ ਵਾਲੇ ਕੈ ਹਥਿ ਦਾਤਿ ਹੈ ਗੁਰੂ ਦੁਆਰੈ ਪਾਇ ॥ ਜੇਹਾ ਕੀਤੋਨੁ ਤੇਹਾ ਹੋਆ ਜੇਹੇ ਕਰਮ ਕਮਾਇ ॥੩॥ ਜਤੁ ਸਤੁ ਸੰਜਮੁ ਨਾਮੁ ਹੈ ਵਿਣੁ ਨਾਵੈ ਨਿਰਮਲੁ ਨ ਹੋਇ ॥ ਪੂਰੈ ਭਾਗਿ ਨਾਮੁ ਮਨਿ ਵਸੈ ਸਬਦਿ ਮਿਲਾਵਾ ਹੋਇ ॥ ਨਾਨਕ ਸਹਜੇ ਹੀ ਰੰਗਿ ਵਰਤਦਾ ਹਰਿ ਗੁਣ ਪਾਵੈ ਸੋਇ ॥੪॥੧੭॥੫੦॥
-
ਸਿਰੀਰਾਗੁ ਮਹਲਾ ੩ ॥ ਕਾਂਇਆ ਸਾਧੈ ਉਰਧ ਤਪੁ ਕਰੈ ਵਿਚਹੁ ਹਉਮੈ ਨ ਜਾਇ ॥ ਅਧਿਆਤਮ ਕਰਮ ਜੇ ਕਰੇ ਨਾਮੁ ਨ ਕਬ ਹੀ ਪਾਇ ॥ ਗੁਰ ਕੈ ਸਬਦਿ ਜੀਵਤੁ ਮਰੈ ਹਰਿ ਨਾਮੁ ਵਸੈ ਮਨਿ ਆਇ ॥੧॥ ਸੁਣਿ ਮਨ ਮੇਰੇ ਭਜੁ ਸਤਗੁਰ ਸਰਣਾ ॥ ਗੁਰ ਪਰਸਾਦੀ ਛੁਟੀਐ ਬਿਖੁ ਭਵਜਲੁ ਸਬਦਿ ਗੁਰ ਤਰਣਾ ॥੧॥ ਰਹਾਉ ॥ ਤ੍ਰੈ ਗੁਣ ਸਭਾ ਧਾਤੁ ਹੈ ਦੂਜਾ ਭਾਉ ਵਿਕਾਰੁ ॥ ਪੰਡਿਤੁ ਪੜੈ ਬੰਧਨ ਮੋਹ ਬਾਧਾ ਨਹ ਬੂਝੈ ਬਿਖਿਆ ਪਿਆਰਿ ॥ ਸਤਗੁਰਿ ਮਿਲਿਐ ਤ੍ਰਿਕੁਟੀ ਛੂਟੈ ਚਉਥੈ ਪਦਿ ਮੁਕਤਿ ਦੁਆਰੁ ॥੨॥ ਗੁਰ ਤੇ ਮਾਰਗੁ ਪਾਈਐ ਚੂਕੈ ਮੋਹੁ ਗੁਬਾਰੁ ॥ ਸਬਦਿ ਮਰੈ ਤਾ ਉਧਰੈ ਪਾਏ ਮੋਖ ਦੁਆਰੁ ॥ ਗੁਰ ਪਰਸਾਦੀ ਮਿਲਿ ਰਹੈ ਸਚੁ ਨਾਮੁ ਕਰਤਾਰੁ ॥੩॥ ਇਹੁ ਮਨੂਆ ਅਤਿ ਸਬਲ ਹੈ ਛਡੇ ਨ ਕਿਤੈ ਉਪਾਇ ॥ ਦੂਜੈ ਭਾਇ ਦੁਖੁ ਲਾਇਦਾ ਬਹੁਤੀ ਦੇਇ ਸਜਾਇ ॥ ਨਾਨਕ ਨਾਮਿ ਲਗੇ ਸੇ ਉਬਰੇ ਹਉਮੈ ਸਬਦਿ ਗਵਾਇ ॥੪॥੧੮॥੫੧॥
-
ਸਿਰੀਰਾਗੁ ਮਹਲਾ ੩ ॥ ਕਿਰਪਾ ਕਰੇ ਗੁਰੁ ਪਾਈਐ ਹਰਿ ਨਾਮੋ ਦੇਇ ਦ੍ਰਿੜਾਇ ॥ ਬਿਨੁ ਗੁਰ ਕਿਨੈ ਨ ਪਾਇਓ ਬਿਰਥਾ ਜਨਮੁ ਗਵਾਇ ॥ ਮਨਮੁਖ ਕਰਮ ਕਮਾਵਣੇ ਦਰਗਹ ਮਿਲੈ ਸਜਾਇ ॥੧॥ ਮਨ ਰੇ ਦੂਜਾ ਭਾਉ ਚੁਕਾਇ ॥ ਅੰਤਰਿ ਤੇਰੈ ਹਰਿ ਵਸੈ ਗੁਰ ਸੇਵਾ ਸੁਖੁ ਪਾਇ ॥ ਰਹਾਉ ॥ ਸਚੁ ਬਾਣੀ ਸਚੁ ਸਬਦੁ ਹੈ ਜਾ ਸਚਿ ਧਰੇ ਪਿਆਰੁ ॥ ਹਰਿ ਕਾ ਨਾਮੁ ਮਨਿ ਵਸੈ ਹਉਮੈ ਕ੍ਰੋਧੁ ਨਿਵਾਰਿ ॥ ਮਨਿ ਨਿਰਮਲ ਨਾਮੁ ਧਿਆਈਐ ਤਾ ਪਾਏ ਮੋਖ ਦੁਆਰੁ ॥੨॥ ਹਉਮੈ ਵਿਚਿ ਜਗੁ ਬਿਨਸਦਾ ਮਰਿ ਜੰਮੈ ਆਵੈ ਜਾਇ ॥ ਮਨਮੁਖ ਸਬਦੁ ਨ ਜਾਣਨੀ ਜਾਸਨਿ ਪਤਿ ਗਵਾਇ ॥ ਗੁਰ ਸੇਵਾ ਨਾਉ ਪਾਈਐ ਸਚੇ ਰਹੈ ਸਮਾਇ ॥੩॥ ਸਬਦਿ ਮੰਨਿਐ ਗੁਰੁ ਪਾਈਐ ਵਿਚਹੁ ਆਪੁ ਗਵਾਇ ॥ ਅਨਦਿਨੁ ਭਗਤਿ ਕਰੇ ਸਦਾ ਸਾਚੇ ਕੀ ਲਿਵ ਲਾਇ ॥ ਨਾਮੁ ਪਦਾਰਥੁ ਮਨਿ ਵਸਿਆ ਨਾਨਕ ਸਹਜਿ ਸਮਾਇ ॥੪॥੧੯॥੫੨॥