page 330
-
ਗਉੜੀ ਕਬੀਰ ਜੀ ॥ ਜਿਹ ਸਿਰਿ ਰਚਿ ਰਚਿ ਬਾਧਤ ਪਾਗ ॥ ਸੋ ਸਿਰੁ ਚੁੰਚ ਸਵਾਰਹਿ ਕਾਗ ॥੧॥ ਇਸੁ ਤਨ ਧਨ ਕੋ ਕਿਆ ਗਰਬਈਆ ॥ ਰਾਮ ਨਾਮੁ ਕਾਹੇ ਨ ਦ੍ਰਿੜ੍ਹ੍ਹੀਆ ॥੧॥ ਰਹਾਉ ॥ ਕਹਤ ਕਬੀਰ ਸੁਨਹੁ ਮਨ ਮੇਰੇ ॥ ਇਹੀ ਹਵਾਲ ਹੋਹਿਗੇ ਤੇਰੇ ॥੨॥੩੫॥ ਗਉੜੀ ਗੁਆਰੇਰੀ ਕੇ ਪਦੇ ਪੈਤੀਸ ॥
-
ਰਾਗੁ ਗਉੜੀ ਗੁਆਰੇਰੀ ਅਸਟਪਦੀ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਸੁਖੁ ਮਾਂਗਤ ਦੁਖੁ ਆਗੈ ਆਵੈ ॥ ਸੋ ਸੁਖੁ ਹਮਹੁ ਨ ਮਾਂਗਿਆ ਭਾਵੈ ॥੧॥ ਬਿਖਿਆ ਅਜਹੁ ਸੁਰਤਿ ਸੁਖ ਆਸਾ ॥ ਕੈਸੇ ਹੋਈ ਹੈ ਰਾਜਾ ਰਾਮ ਨਿਵਾਸਾ ॥੧॥ ਰਹਾਉ ॥ ਇਸੁ ਸੁਖ ਤੇ ਸਿਵ ਬ੍ਰਹਮ ਡਰਾਨਾ ॥ ਸੋ ਸੁਖੁ ਹਮਹੁ ਸਾਚੁ ਕਰਿ ਜਾਨਾ ॥੨॥ ਸਨਕਾਦਿਕ ਨਾਰਦ ਮੁਨਿ ਸੇਖਾ ॥ ਤਿਨ ਭੀ ਤਨ ਮਹਿ ਮਨੁ ਨਹੀ ਪੇਖਾ ॥੩॥ ਇਸੁ ਮਨ ਕਉ ਕੋਈ ਖੋਜਹੁ ਭਾਈ ॥ ਤਨ ਛੂਟੇ ਮਨੁ ਕਹਾ ਸਮਾਈ ॥੪॥ ਗੁਰ ਪਰਸਾਦੀ ਜੈਦੇਉ ਨਾਮਾਂ ॥ ਭਗਤਿ ਕੈ ਪ੍ਰੇਮਿ ਇਨ ਹੀ ਹੈ ਜਾਨਾਂ ॥੫॥ ਇਸੁ ਮਨ ਕਉ ਨਹੀ ਆਵਨ ਜਾਨਾ ॥ ਜਿਸ ਕਾ ਭਰਮੁ ਗਇਆ ਤਿਨਿ ਸਾਚੁ ਪਛਾਨਾ ॥੬॥ ਇਸੁ ਮਨ ਕਉ ਰੂਪੁ ਨ ਰੇਖਿਆ ਕਾਈ ॥ ਹੁਕਮੇ ਹੋਇਆ ਹੁਕਮੁ ਬੂਝਿ ਸਮਾਈ ॥੭॥ ਇਸ ਮਨ ਕਾ ਕੋਈ ਜਾਨੈ ਭੇਉ ॥ ਇਹ ਮਨਿ ਲੀਣ ਭਏ ਸੁਖਦੇਉ ॥੮॥ ਜੀਉ ਏਕੁ ਅਰੁ ਸਗਲ ਸਰੀਰਾ ॥ ਇਸੁ ਮਨ ਕਉ ਰਵਿ ਰਹੇ ਕਬੀਰਾ ॥੯॥੧॥੩੬॥
-
ਗਉੜੀ ਗੁਆਰੇਰੀ ॥ ਅਹਿਨਿਸਿ ਏਕ ਨਾਮ ਜੋ ਜਾਗੇ ॥ ਕੇਤਕ ਸਿਧ ਭਏ ਲਿਵ ਲਾਗੇ ॥੧॥ ਰਹਾਉ ॥ ਸਾਧਕ ਸਿਧ ਸਗਲ ਮੁਨਿ ਹਾਰੇ ॥ ਏਕ ਨਾਮ ਕਲਿਪ ਤਰ ਤਾਰੇ ॥੧॥ ਜੋ ਹਰਿ ਹਰੇ ਸੁ ਹੋਹਿ ਨ ਆਨਾ ॥ ਕਹਿ ਕਬੀਰ ਰਾਮ ਨਾਮ ਪਛਾਨਾ ॥੨॥੩੭॥
-
ਗਉੜੀ ਭੀ ਸੋਰਠਿ ਭੀ ॥ ਰੇ ਜੀਅ ਨਿਲਜ ਲਾਜ ਤਹਿ ਨਾਹੀ ॥ ਹਰਿ ਤਜਿ ਕਤ ਕਾਹੂ ਕੇ ਜਾਂਹੀ ॥੧॥ ਰਹਾਉ ॥ ਜਾ ਕੋ ਠਾਕੁਰੁ ਊਚਾ ਹੋਈ ॥ ਸੋ ਜਨੁ ਪਰ ਘਰ ਜਾਤ ਨ ਸੋਹੀ ॥੧॥ ਸੋ ਸਾਹਿਬੁ ਰਹਿਆ ਭਰਪੂਰਿ ॥ ਸਦਾ ਸੰਗਿ ਨਾਹੀ ਹਰਿ ਦੂਰਿ ॥੨॥ ਕਵਲਾ ਚਰਨ ਸਰਨ ਹੈ ਜਾ ਕੇ ॥ ਕਹੁ ਜਨ ਕਾ ਨਾਹੀ ਘਰ ਤਾ ਕੇ ॥੩॥ ਸਭੁ ਕੋਊ ਕਹੈ ਜਾਸੁ ਕੀ ਬਾਤਾ ॥ ਸੋ ਸੰਮ੍ਰਥੁ ਨਿਜ ਪਤਿ ਹੈ ਦਾਤਾ ॥੪॥ ਕਹੈ ਕਬੀਰੁ ਪੂਰਨ ਜਗ ਸੋਈ ॥ ਜਾ ਕੇ ਹਿਰਦੈ ਅਵਰੁ ਨ ਹੋਈ ॥੫॥੩੮॥