page 331
-
ਕਉਨੁ ਕੋ ਪੂਤੁ ਪਿਤਾ ਕੋ ਕਾ ਕੋ ॥ ਕਉਨੁ ਮਰੈ ਕੋ ਦੇਇ ਸੰਤਾਪੋ ॥੧॥ ਹਰਿ ਠਗ ਜਗ ਕਉ ਠਗਉਰੀ ਲਾਈ ॥ ਹਰਿ ਕੇ ਬਿਓਗ ਕੈਸੇ ਜੀਅਉ ਮੇਰੀ ਮਾਈ ॥੧॥ ਰਹਾਉ ॥ ਕਉਨ ਕੋ ਪੁਰਖੁ ਕਉਨ ਕੀ ਨਾਰੀ ॥ ਇਆ ਤਤ ਲੇਹੁ ਸਰੀਰ ਬਿਚਾਰੀ ॥੨॥ ਕਹਿ ਕਬੀਰ ਠਗ ਸਿਉ ਮਨੁ ਮਾਨਿਆ ॥ ਗਈ ਠਗਉਰੀ ਠਗੁ ਪਹਿਚਾਨਿਆ ॥੩॥੩੯॥
-
ਅਬ ਮੋ ਕਉ ਭਏ ਰਾਜਾ ਰਾਮ ਸਹਾਈ ॥ ਜਨਮ ਮਰਨ ਕਟਿ ਪਰਮ ਗਤਿ ਪਾਈ ॥੧॥ ਰਹਾਉ ॥ ਸਾਧੂ ਸੰਗਤਿ ਦੀਓ ਰਲਾਇ ॥ ਪੰਚ ਦੂਤ ਤੇ ਲੀਓ ਛਡਾਇ ॥ ਅੰਮ੍ਰਿਤ ਨਾਮੁ ਜਪਉ ਜਪੁ ਰਸਨਾ ॥ ਅਮੋਲ ਦਾਸੁ ਕਰਿ ਲੀਨੋ ਅਪਨਾ ॥੧॥ ਸਤਿਗੁਰ ਕੀਨੋ ਪਰਉਪਕਾਰੁ ॥ ਕਾਢਿ ਲੀਨ ਸਾਗਰ ਸੰਸਾਰ ॥ ਚਰਨ ਕਮਲ ਸਿਉ ਲਾਗੀ ਪ੍ਰੀਤਿ ॥ ਗੋਬਿੰਦੁ ਬਸੈ ਨਿਤਾ ਨਿਤ ਚੀਤ ॥੨॥ ਮਾਇਆ ਤਪਤਿ ਬੁਝਿਆ ਅੰਗਿਆਰੁ ॥ ਮਨਿ ਸੰਤੋਖੁ ਨਾਮੁ ਆਧਾਰੁ ॥ ਜਲਿ ਥਲਿ ਪੂਰਿ ਰਹੇ ਪ੍ਰਭ ਸੁਆਮੀ ॥ ਜਤ ਪੇਖਉ ਤਤ ਅੰਤਰਜਾਮੀ ॥੩॥ ਅਪਨੀ ਭਗਤਿ ਆਪ ਹੀ ਦ੍ਰਿੜਾਈ ॥ ਪੂਰਬ ਲਿਖਤੁ ਮਿਲਿਆ ਮੇਰੇ ਭਾਈ ॥ ਜਿਸੁ ਕ੍ਰਿਪਾ ਕਰੇ ਤਿਸੁ ਪੂਰਨ ਸਾਜ ॥ ਕਬੀਰ ਕੋ ਸੁਆਮੀ ਗਰੀਬ ਨਿਵਾਜ ॥੪॥੪੦॥
-
ਜਲਿ ਹੈ ਸੂਤਕੁ ਥਲਿ ਹੈ ਸੂਤਕੁ ਸੂਤਕ ਓਪਤਿ ਹੋਈ ॥ ਜਨਮੇ ਸੂਤਕੁ ਮੂਏ ਫੁਨਿ ਸੂਤਕੁ ਸੂਤਕ ਪਰਜ ਬਿਗੋਈ ॥੧॥ ਕਹੁ ਰੇ ਪੰਡੀਆ ਕਉਨ ਪਵੀਤਾ ॥ ਐਸਾ ਗਿਆਨੁ ਜਪਹੁ ਮੇਰੇ ਮੀਤਾ ॥੧॥ ਰਹਾਉ ॥ ਨੈਨਹੁ ਸੂਤਕੁ ਬੈਨਹੁ ਸੂਤਕੁ ਸੂਤਕੁ ਸ੍ਰਵਨੀ ਹੋਈ ॥ ਊਠਤ ਬੈਠਤ ਸੂਤਕੁ ਲਾਗੈ ਸੂਤਕੁ ਪਰੈ ਰਸੋਈ ॥੨॥ ਫਾਸਨ ਕੀ ਬਿਧਿ ਸਭੁ ਕੋਊ ਜਾਨੈ ਛੂਟਨ ਕੀ ਇਕੁ ਕੋਈ ॥ ਕਹਿ ਕਬੀਰ ਰਾਮੁ ਰਿਦੈ ਬਿਚਾਰੈ ਸੂਤਕੁ ਤਿਨੈ ਨ ਹੋਈ ॥੩॥੪੧॥
-
ਗਉੜੀ ॥ ਝਗਰਾ ਏਕੁ ਨਿਬੇਰਹੁ ਰਾਮ ॥ ਜਉ ਤੁਮ ਅਪਨੇ ਜਨ ਸੌ ਕਾਮੁ ॥੧॥ ਰਹਾਉ ॥ ਇਹੁ ਮਨੁ ਬਡਾ ਕਿ ਜਾ ਸਉ ਮਨੁ ਮਾਨਿਆ ॥ ਰਾਮੁ ਬਡਾ ਕੈ ਰਾਮਹਿ ਜਾਨਿਆ ॥੧॥ ਬ੍ਰਹਮਾ ਬਡਾ ਕਿ ਜਾਸੁ ਉਪਾਇਆ ॥ ਬੇਦੁ ਬਡਾ ਕਿ ਜਹਾਂ ਤੇ ਆਇਆ ॥੨॥ ਕਹਿ ਕਬੀਰ ਹਉ ਭਇਆ ਉਦਾਸੁ ॥ ਤੀਰਥੁ ਬਡਾ ਕਿ ਹਰਿ ਕਾ ਦਾਸੁ ॥੩॥੪੨॥
-
ਰਾਗੁ ਗਉੜੀ ਚੇਤੀ ॥ ਦੇਖੌ ਭਾਈ ਗ੍ਯ੍ਯਾਨ ਕੀ ਆਈ ਆਂਧੀ ॥ ਸਭੈ ਉਡਾਨੀ ਭ੍ਰਮ ਕੀ ਟਾਟੀ ਰਹੈ ਨ ਮਾਇਆ ਬਾਂਧੀ ॥੧॥ ਰਹਾਉ ॥ ਦੁਚਿਤੇ ਕੀ ਦੁਇ ਥੂਨਿ ਗਿਰਾਨੀ ਮੋਹ ਬਲੇਡਾ ਟੂਟਾ ॥ ਤਿਸਨਾ ਛਾਨਿ ਪਰੀ ਧਰ ਊਪਰਿ ਦੁਰਮਤਿ ਭਾਂਡਾ ਫੂਟਾ ॥੧॥ ਆਂਧੀ ਪਾਛੇ ਜੋ ਜਲੁ ਬਰਖੈ ਤਿਹਿ ਤੇਰਾ ਜਨੁ ਭੀਨਾਂ ॥ ਕਹਿ ਕਬੀਰ ਮਨਿ ਭਇਆ ਪ੍ਰਗਾਸਾ ਉਦੈ ਭਾਨੁ ਜਬ ਚੀਨਾ ॥੨॥੪੩॥