page 333
-
ਗਉੜੀ ਬੈਰਾਗਣਿ ਤਿਪਦੇ ॥ ਉਲਟਤ ਪਵਨ ਚਕ੍ਰ ਖਟੁ ਭੇਦੇ ਸੁਰਤਿ ਸੁੰਨ ਅਨਰਾਗੀ ॥ ਆਵੈ ਨ ਜਾਇ ਮਰੈ ਨ ਜੀਵੈ ਤਾਸੁ ਖੋਜੁ ਬੈਰਾਗੀ ॥੧॥ ਮੇਰੇ ਮਨ ਮਨ ਹੀ ਉਲਟਿ ਸਮਾਨਾ ॥ ਗੁਰ ਪਰਸਾਦਿ ਅਕਲਿ ਭਈ ਅਵਰੈ ਨਾਤਰੁ ਥਾ ਬੇਗਾਨਾ ॥੧॥ ਰਹਾਉ ॥ ਨਿਵਰੈ ਦੂਰਿ ਦੂਰਿ ਫੁਨਿ ਨਿਵਰੈ ਜਿਨਿ ਜੈਸਾ ਕਰਿ ਮਾਨਿਆ ॥ ਅਲਉਤੀ ਕਾ ਜੈਸੇ ਭਇਆ ਬਰੇਡਾ ਜਿਨਿ ਪੀਆ ਤਿਨਿ ਜਾਨਿਆ ॥੨॥ ਤੇਰੀ ਨਿਰਗੁਨ ਕਥਾ ਕਾਇ ਸਿਉ ਕਹੀਐ ਐਸਾ ਕੋਇ ਬਿਬੇਕੀ ॥ ਕਹੁ ਕਬੀਰ ਜਿਨਿ ਦੀਆ ਪਲੀਤਾ ਤਿਨਿ ਤੈਸੀ ਝਲ ਦੇਖੀ ॥੩॥੩॥੪੭॥
-
ਗਉੜੀ ॥ ਤਹ ਪਾਵਸ ਸਿੰਧੁ ਧੂਪ ਨਹੀ ਛਹੀਆ ਤਹ ਉਤਪਤਿ ਪਰਲਉ ਨਾਹੀ ॥ ਜੀਵਨ ਮਿਰਤੁ ਨ ਦੁਖੁ ਸੁਖੁ ਬਿਆਪੈ ਸੁੰਨ ਸਮਾਧਿ ਦੋਊ ਤਹ ਨਾਹੀ ॥੧॥ ਸਹਜ ਕੀ ਅਕਥ ਕਥਾ ਹੈ ਨਿਰਾਰੀ ॥ ਤੁਲਿ ਨਹੀ ਚਢੈ ਜਾਇ ਨ ਮੁਕਾਤੀ ਹਲੁਕੀ ਲਗੈ ਨ ਭਾਰੀ ॥੧॥ ਰਹਾਉ ॥ ਅਰਧ ਉਰਧ ਦੋਊ ਤਹ ਨਾਹੀ ਰਾਤਿ ਦਿਨਸੁ ਤਹ ਨਾਹੀ ॥ ਜਲੁ ਨਹੀ ਪਵਨੁ ਪਾਵਕੁ ਫੁਨਿ ਨਾਹੀ ਸਤਿਗੁਰ ਤਹਾ ਸਮਾਹੀ ॥੨॥ ਅਗਮ ਅਗੋਚਰੁ ਰਹੈ ਨਿਰੰਤਰਿ ਗੁਰ ਕਿਰਪਾ ਤੇ ਲਹੀਐ ॥ ਕਹੁ ਕਬੀਰ ਬਲਿ ਜਾਉ ਗੁਰ ਅਪੁਨੇ ਸਤਸੰਗਤਿ ਮਿਲਿ ਰਹੀਐ ॥੩॥੪॥੪੮॥
-
ਗਉੜੀ ॥ ਪਾਪੁ ਪੁੰਨੁ ਦੁਇ ਬੈਲ ਬਿਸਾਹੇ ਪਵਨੁ ਪੂਜੀ ਪਰਗਾਸਿਓ ॥ ਤ੍ਰਿਸਨਾ ਗੂਣਿ ਭਰੀ ਘਟ ਭੀਤਰਿ ਇਨ ਬਿਧਿ ਟਾਂਡ ਬਿਸਾਹਿਓ ॥੧॥ ਐਸਾ ਨਾਇਕੁ ਰਾਮੁ ਹਮਾਰਾ ॥ ਸਗਲ ਸੰਸਾਰੁ ਕੀਓ ਬਨਜਾਰਾ ॥੧॥ ਰਹਾਉ ॥ ਕਾਮੁ ਕ੍ਰੋਧੁ ਦੁਇ ਭਏ ਜਗਾਤੀ ਮਨ ਤਰੰਗ ਬਟਵਾਰਾ ॥ ਪੰਚ ਤਤੁ ਮਿਲਿ ਦਾਨੁ ਨਿਬੇਰਹਿ ਟਾਂਡਾ ਉਤਰਿਓ ਪਾਰਾ ॥੨॥ ਕਹਤ ਕਬੀਰੁ ਸੁਨਹੁ ਰੇ ਸੰਤਹੁ ਅਬ ਐਸੀ ਬਨਿ ਆਈ ॥ ਘਾਟੀ ਚਢਤ ਬੈਲੁ ਇਕੁ ਥਾਕਾ ਚਲੋ ਗੋਨਿ ਛਿਟਕਾਈ ॥੩॥੫॥੪੯॥
-
ਗਉੜੀ ਪੰਚਪਦਾ ॥ ਪੇਵਕੜੈ ਦਿਨ ਚਾਰਿ ਹੈ ਸਾਹੁਰੜੈ ਜਾਣਾ ॥ ਅੰਧਾ ਲੋਕੁ ਨ ਜਾਣਈ ਮੂਰਖੁ ਏਆਣਾ ॥੧॥ ਕਹੁ ਡਡੀਆ ਬਾਧੈ ਧਨ ਖੜੀ ॥ ਪਾਹੂ ਘਰਿ ਆਏ ਮੁਕਲਾਊ ਆਏ ॥੧॥ ਰਹਾਉ ॥ ਓਹ ਜਿ ਦਿਸੈ ਖੂਹੜੀ ਕਉਨ ਲਾਜੁ ਵਹਾਰੀ ॥ ਲਾਜੁ ਘੜੀ ਸਿਉ ਤੂਟਿ ਪੜੀ ਉਠਿ ਚਲੀ ਪਨਿਹਾਰੀ ॥੨॥ ਸਾਹਿਬੁ ਹੋਇ ਦਇਆਲੁ ਕ੍ਰਿਪਾ ਕਰੇ ਅਪੁਨਾ ਕਾਰਜੁ ਸਵਾਰੇ ॥ ਤਾ ਸੋਹਾਗਣਿ ਜਾਣੀਐ ਗੁਰ ਸਬਦੁ ਬੀਚਾਰੇ ॥੩॥ ਕਿਰਤ ਕੀ ਬਾਂਧੀ ਸਭ ਫਿਰੈ ਦੇਖਹੁ ਬੀਚਾਰੀ ॥ ਏਸ ਨੋ ਕਿਆ ਆਖੀਐ ਕਿਆ ਕਰੇ ਵਿਚਾਰੀ ॥੪॥ ਭਈ ਨਿਰਾਸੀ ਉਠਿ ਚਲੀ ਚਿਤ ਬੰਧਿ ਨ ਧੀਰਾ ॥ ਹਰਿ ਕੀ ਚਰਣੀ ਲਾਗਿ ਰਹੁ ਭਜੁ ਸਰਣਿ ਕਬੀਰਾ ॥੫॥੬॥੫੦॥