page 335
-
ਗਉੜੀ ॥ ਗਜ ਨਵ ਗਜ ਦਸ ਗਜ ਇਕੀਸ ਪੁਰੀਆ ਏਕ ਤਨਾਈ ॥ ਸਾਠ ਸੂਤ ਨਵ ਖੰਡ ਬਹਤਰਿ ਪਾਟੁ ਲਗੋ ਅਧਿਕਾਈ ॥੧॥ ਗਈ ਬੁਨਾਵਨ ਮਾਹੋ ॥ ਘਰ ਛੋਡਿਐ ਜਾਇ ਜੁਲਾਹੋ ॥੧॥ ਰਹਾਉ ॥ ਗਜੀ ਨ ਮਿਨੀਐ ਤੋਲਿ ਨ ਤੁਲੀਐ ਪਾਚਨੁ ਸੇਰ ਅਢਾਈ ॥ ਜੌ ਕਰਿ ਪਾਚਨੁ ਬੇਗਿ ਨ ਪਾਵੈ ਝਗਰੁ ਕਰੈ ਘਰਹਾਈ ॥੨॥ ਦਿਨ ਕੀ ਬੈਠ ਖਸਮ ਕੀ ਬਰਕਸ ਇਹ ਬੇਲਾ ਕਤ ਆਈ ॥ ਛੂਟੇ ਕੂੰਡੇ ਭੀਗੈ ਪੁਰੀਆ ਚਲਿਓ ਜੁਲਾਹੋ ਰੀਸਾਈ ॥੩॥ ਛੋਛੀ ਨਲੀ ਤੰਤੁ ਨਹੀ ਨਿਕਸੈ ਨਤਰ ਰਹੀ ਉਰਝਾਈ ॥ ਛੋਡਿ ਪਸਾਰੁ ਈਹਾ ਰਹੁ ਬਪੁਰੀ ਕਹੁ ਕਬੀਰ ਸਮਝਾਈ ॥੪॥੩॥੫੪॥
-
ਗਉੜੀ ॥ ਏਕ ਜੋਤਿ ਏਕਾ ਮਿਲੀ ਕਿੰਬਾ ਹੋਇ ਮਹੋਇ ॥ ਜਿਤੁ ਘਟਿ ਨਾਮੁ ਨ ਊਪਜੈ ਫੂਟਿ ਮਰੈ ਜਨੁ ਸੋਇ ॥੧॥ ਸਾਵਲ ਸੁੰਦਰ ਰਾਮਈਆ ॥ ਮੇਰਾ ਮਨੁ ਲਾਗਾ ਤੋਹਿ ॥੧॥ ਰਹਾਉ ॥ ਸਾਧੁ ਮਿਲੈ ਸਿਧਿ ਪਾਈਐ ਕਿ ਏਹੁ ਜੋਗੁ ਕਿ ਭੋਗੁ ॥ ਦੁਹੁ ਮਿਲਿ ਕਾਰਜੁ ਊਪਜੈ ਰਾਮ ਨਾਮ ਸੰਜੋਗੁ ॥੨॥ ਲੋਗੁ ਜਾਨੈ ਇਹੁ ਗੀਤੁ ਹੈ ਇਹੁ ਤਉ ਬ੍ਰਹਮ ਬੀਚਾਰ ॥ ਜਿਉ ਕਾਸੀ ਉਪਦੇਸੁ ਹੋਇ ਮਾਨਸ ਮਰਤੀ ਬਾਰ ॥੩॥ ਕੋਈ ਗਾਵੈ ਕੋ ਸੁਣੈ ਹਰਿ ਨਾਮਾ ਚਿਤੁ ਲਾਇ ॥ ਕਹੁ ਕਬੀਰ ਸੰਸਾ ਨਹੀ ਅੰਤਿ ਪਰਮ ਗਤਿ ਪਾਇ ॥੪॥੧॥੪॥੫੫॥
-
ਗਉੜੀ ॥ ਜੇਤੇ ਜਤਨ ਕਰਤ ਤੇ ਡੂਬੇ ਭਵ ਸਾਗਰੁ ਨਹੀ ਤਾਰਿਓ ਰੇ ॥ ਕਰਮ ਧਰਮ ਕਰਤੇ ਬਹੁ ਸੰਜਮ ਅਹੰਬੁਧਿ ਮਨੁ ਜਾਰਿਓ ਰੇ ॥੧॥ ਸਾਸ ਗ੍ਰਾਸ ਕੋ ਦਾਤੋ ਠਾਕੁਰੁ ਸੋ ਕਿਉ ਮਨਹੁ ਬਿਸਾਰਿਓ ਰੇ ॥ ਹੀਰਾ ਲਾਲੁ ਅਮੋਲੁ ਜਨਮੁ ਹੈ ਕਉਡੀ ਬਦਲੈ ਹਾਰਿਓ ਰੇ ॥੧॥ ਰਹਾਉ ॥ ਤ੍ਰਿਸਨਾ ਤ੍ਰਿਖਾ ਭੂਖ ਭ੍ਰਮਿ ਲਾਗੀ ਹਿਰਦੈ ਨਾਹਿ ਬੀਚਾਰਿਓ ਰੇ ॥ ਉਨਮਤ ਮਾਨ ਹਿਰਿਓ ਮਨ ਮਾਹੀ ਗੁਰ ਕਾ ਸਬਦੁ ਨ ਧਾਰਿਓ ਰੇ ॥੨॥ ਸੁਆਦ ਲੁਭਤ ਇੰਦ੍ਰੀ ਰਸ ਪ੍ਰੇਰਿਓ ਮਦ ਰਸ ਲੈਤ ਬਿਕਾਰਿਓ ਰੇ ॥ ਕਰਮ ਭਾਗ ਸੰਤਨ ਸੰਗਾਨੇ ਕਾਸਟ ਲੋਹ ਉਧਾਰਿਓ ਰੇ ॥੩॥ ਧਾਵਤ ਜੋਨਿ ਜਨਮ ਭ੍ਰਮਿ ਥਾਕੇ ਅਬ ਦੁਖ ਕਰਿ ਹਮ ਹਾਰਿਓ ਰੇ ॥ ਕਹਿ ਕਬੀਰ ਗੁਰ ਮਿਲਤ ਮਹਾ ਰਸੁ ਪ੍ਰੇਮ ਭਗਤਿ ਨਿਸਤਾਰਿਓ ਰੇ ॥੪॥੧॥੫॥੫੬॥