page 337
-
ਗਉੜੀ ॥ ਰਾਮ ਜਪਉ ਜੀਅ ਐਸੇ ਐਸੇ ॥ ਧ੍ਰੂ ਪ੍ਰਹਿਲਾਦ ਜਪਿਓ ਹਰਿ ਜੈਸੇ ॥੧॥ ਦੀਨ ਦਇਆਲ ਭਰੋਸੇ ਤੇਰੇ ॥ ਸਭੁ ਪਰਵਾਰੁ ਚੜਾਇਆ ਬੇੜੇ ॥੧॥ ਰਹਾਉ ॥ ਜਾ ਤਿਸੁ ਭਾਵੈ ਤਾ ਹੁਕਮੁ ਮਨਾਵੈ ॥ ਇਸ ਬੇੜੇ ਕਉ ਪਾਰਿ ਲਘਾਵੈ ॥੨॥ ਗੁਰ ਪਰਸਾਦਿ ਐਸੀ ਬੁਧਿ ਸਮਾਨੀ ॥ ਚੂਕਿ ਗਈ ਫਿਰਿ ਆਵਨ ਜਾਨੀ ॥੩॥ ਕਹੁ ਕਬੀਰ ਭਜੁ ਸਾਰਿਗਪਾਨੀ ॥ ਉਰਵਾਰਿ ਪਾਰਿ ਸਭ ਏਕੋ ਦਾਨੀ ॥੪॥੨॥੧੦॥੬੧॥
-
ਗਉੜੀ ੯ ॥ ਜੋਨਿ ਛਾਡਿ ਜਉ ਜਗ ਮਹਿ ਆਇਓ ॥ ਲਾਗਤ ਪਵਨ ਖਸਮੁ ਬਿਸਰਾਇਓ ॥੧॥ ਜੀਅਰਾ ਹਰਿ ਕੇ ਗੁਨਾ ਗਾਉ ॥੧॥ ਰਹਾਉ ॥ ਗਰਭ ਜੋਨਿ ਮਹਿ ਉਰਧ ਤਪੁ ਕਰਤਾ ॥ ਤਉ ਜਠਰ ਅਗਨਿ ਮਹਿ ਰਹਤਾ ॥੨॥ ਲਖ ਚਉਰਾਸੀਹ ਜੋਨਿ ਭ੍ਰਮਿ ਆਇਓ ॥ ਅਬ ਕੇ ਛੁਟਕੇ ਠਉਰ ਨ ਠਾਇਓ ॥੩॥ ਕਹੁ ਕਬੀਰ ਭਜੁ ਸਾਰਿਗਪਾਨੀ ॥ ਆਵਤ ਦੀਸੈ ਜਾਤ ਨ ਜਾਨੀ ॥੪॥੧॥੧੧॥੬੨॥
-
ਗਉੜੀ ਪੂਰਬੀ ॥ ਸੁਰਗ ਬਾਸੁ ਨ ਬਾਛੀਐ ਡਰੀਐ ਨ ਨਰਕਿ ਨਿਵਾਸੁ ॥ ਹੋਨਾ ਹੈ ਸੋ ਹੋਈ ਹੈ ਮਨਹਿ ਨ ਕੀਜੈ ਆਸ ॥੧॥ ਰਮਈਆ ਗੁਨ ਗਾਈਐ ॥ ਜਾ ਤੇ ਪਾਈਐ ਪਰਮ ਨਿਧਾਨੁ ॥੧॥ ਰਹਾਉ ॥ ਕਿਆ ਜਪੁ ਕਿਆ ਤਪੁ ਸੰਜਮੋ ਕਿਆ ਬਰਤੁ ਕਿਆ ਇਸਨਾਨੁ ॥ ਜਬ ਲਗੁ ਜੁਗਤਿ ਨ ਜਾਨੀਐ ਭਾਉ ਭਗਤਿ ਭਗਵਾਨ ॥੨॥ ਸੰਪੈ ਦੇਖਿ ਨ ਹਰਖੀਐ ਬਿਪਤਿ ਦੇਖਿ ਨ ਰੋਇ ॥ ਜਿਉ ਸੰਪੈ ਤਿਉ ਬਿਪਤਿ ਹੈ ਬਿਧ ਨੇ ਰਚਿਆ ਸੋ ਹੋਇ ॥੩॥ ਕਹਿ ਕਬੀਰ ਅਬ ਜਾਨਿਆ ਸੰਤਨ ਰਿਦੈ ਮਝਾਰਿ ॥ ਸੇਵਕ ਸੋ ਸੇਵਾ ਭਲੇ ਜਿਹ ਘਟ ਬਸੈ ਮੁਰਾਰਿ ॥੪॥੧॥੧੨॥੬੩॥
-
ਗਉੜੀ ॥ ਰੇ ਮਨ ਤੇਰੋ ਕੋਇ ਨਹੀ ਖਿੰਚਿ ਲੇਇ ਜਿਨਿ ਭਾਰੁ ॥ ਬਿਰਖ ਬਸੇਰੋ ਪੰਖਿ ਕੋ ਤੈਸੋ ਇਹੁ ਸੰਸਾਰੁ ॥੧॥ ਰਾਮ ਰਸੁ ਪੀਆ ਰੇ ॥ ਜਿਹ ਰਸ ਬਿਸਰਿ ਗਏ ਰਸ ਅਉਰ ॥੧॥ ਰਹਾਉ ॥ ਅਉਰ ਮੁਏ ਕਿਆ ਰੋਈਐ ਜਉ ਆਪਾ ਥਿਰੁ ਨ ਰਹਾਇ ॥ ਜੋ ਉਪਜੈ ਸੋ ਬਿਨਸਿ ਹੈ ਦੁਖੁ ਕਰਿ ਰੋਵੈ ਬਲਾਇ ॥੨॥ ਜਹ ਕੀ ਉਪਜੀ ਤਹ ਰਚੀ ਪੀਵਤ ਮਰਦਨ ਲਾਗ ॥ ਕਹਿ ਕਬੀਰ ਚਿਤਿ ਚੇਤਿਆ ਰਾਮ ਸਿਮਰਿ ਬੈਰਾਗ ॥੩॥੨॥੧੩॥੬੪॥