page 34
-
ਸਿਰੀਰਾਗੁ ਮਹਲਾ ੩ ॥ ਜਿਨੀ ਪੁਰਖੀ ਸਤਗੁਰੁ ਨ ਸੇਵਿਓ ਸੇ ਦੁਖੀਏ ਜੁਗ ਚਾਰਿ ॥ ਘਰਿ ਹੋਦਾ ਪੁਰਖੁ ਨ ਪਛਾਣਿਆ ਅਭਿਮਾਨਿ ਮੁਠੇ ਅਹੰਕਾਰਿ ॥ ਸਤਗੁਰੂ ਕਿਆ ਫਿਟਕਿਆ ਮੰਗਿ ਥਕੇ ਸੰਸਾਰਿ ॥ ਸਚਾ ਸਬਦੁ ਨ ਸੇਵਿਓ ਸਭਿ ਕਾਜ ਸਵਾਰਣਹਾਰੁ ॥੧॥ ਮਨ ਮੇਰੇ ਸਦਾ ਹਰਿ ਵੇਖੁ ਹਦੂਰਿ ॥ ਜਨਮ ਮਰਨ ਦੁਖੁ ਪਰਹਰੈ ਸਬਦਿ ਰਹਿਆ ਭਰਪੂਰਿ ॥੧॥ ਰਹਾਉ ॥ ਸਚੁ ਸਲਾਹਨਿ ਸੇ ਸਚੇ ਸਚਾ ਨਾਮੁ ਅਧਾਰੁ ॥ ਸਚੀ ਕਾਰ ਕਮਾਵਣੀ ਸਚੇ ਨਾਲਿ ਪਿਆਰੁ ॥ ਸਚਾ ਸਾਹੁ ਵਰਤਦਾ ਕੋਇ ਨ ਮੇਟਣਹਾਰੁ ॥ ਮਨਮੁਖ ਮਹਲੁ ਨ ਪਾਇਨੀ ਕੂੜਿ ਮੁਠੇ ਕੂੜਿਆਰ ॥੨॥ ਹਉਮੈ ਕਰਤਾ ਜਗੁ ਮੁਆ ਗੁਰ ਬਿਨੁ ਘੋਰ ਅੰਧਾਰੁ ॥ ਮਾਇਆ ਮੋਹਿ ਵਿਸਾਰਿਆ ਸੁਖਦਾਤਾ ਦਾਤਾਰੁ ॥ ਸਤਗੁਰੁ ਸੇਵਹਿ ਤਾ ਉਬਰਹਿ ਸਚੁ ਰਖਹਿ ਉਰ ਧਾਰਿ ॥ ਕਿਰਪਾ ਤੇ ਹਰਿ ਪਾਈਐ ਸਚਿ ਸਬਦਿ ਵੀਚਾਰਿ ॥੩॥ ਸਤਗੁਰੁ ਸੇਵਿ ਮਨੁ ਨਿਰਮਲਾ ਹਉਮੈ ਤਜਿ ਵਿਕਾਰ ॥ ਆਪੁ ਛੋਡਿ ਜੀਵਤ ਮਰੈ ਗੁਰ ਕੈ ਸਬਦਿ ਵੀਚਾਰ ॥ ਧੰਧਾ ਧਾਵਤ ਰਹਿ ਗਏ ਲਾਗਾ ਸਾਚਿ ਪਿਆਰੁ ॥ ਸਚਿ ਰਤੇ ਮੁਖ ਉਜਲੇ ਤਿਤੁ ਸਾਚੈ ਦਰਬਾਰਿ ॥੪॥ ਸਤਗੁਰੁ ਪੁਰਖੁ ਨ ਮੰਨਿਓ ਸਬਦਿ ਨ ਲਗੋ ਪਿਆਰੁ ॥ ਇਸਨਾਨੁ ਦਾਨੁ ਜੇਤਾ ਕਰਹਿ ਦੂਜੈ ਭਾਇ ਖੁਆਰੁ ॥ ਹਰਿ ਜੀਉ ਆਪਣੀ ਕ੍ਰਿਪਾ ਕਰੇ ਤਾ ਲਾਗੈ ਨਾਮ ਪਿਆਰੁ ॥ ਨਾਨਕ ਨਾਮੁ ਸਮਾਲਿ ਤੂ ਗੁਰ ਕੈ ਹੇਤਿ ਅਪਾਰਿ ॥੫॥੨੦॥੫੩॥
-
ਸਿਰੀਰਾਗੁ ਮਹਲਾ ੩ ॥ ਕਿਸੁ ਹਉ ਸੇਵੀ ਕਿਆ ਜਪੁ ਕਰੀ ਸਤਗੁਰ ਪੂਛਉ ਜਾਇ ॥ ਸਤਗੁਰ ਕਾ ਭਾਣਾ ਮੰਨਿ ਲਈ ਵਿਚਹੁ ਆਪੁ ਗਵਾਇ ॥ ਏਹਾ ਸੇਵਾ ਚਾਕਰੀ ਨਾਮੁ ਵਸੈ ਮਨਿ ਆਇ ॥ ਨਾਮੈ ਹੀ ਤੇ ਸੁਖੁ ਪਾਈਐ ਸਚੈ ਸਬਦਿ ਸੁਹਾਇ ॥੧॥ ਮਨ ਮੇਰੇ ਅਨਦਿਨੁ ਜਾਗੁ ਹਰਿ ਚੇਤਿ ॥ ਆਪਣੀ ਖੇਤੀ ਰਖਿ ਲੈ ਕੂੰਜ ਪੜੈਗੀ ਖੇਤਿ ॥੧॥ ਰਹਾਉ ॥ ਮਨ ਕੀਆ ਇਛਾ ਪੂਰੀਆ ਸਬਦਿ ਰਹਿਆ ਭਰਪੂਰਿ ॥ ਭੈ ਭਾਇ ਭਗਤਿ ਕਰਹਿ ਦਿਨੁ ਰਾਤੀ ਹਰਿ ਜੀਉ ਵੇਖੈ ਸਦਾ ਹਦੂਰਿ ॥ ਸਚੈ ਸਬਦਿ ਸਦਾ ਮਨੁ ਰਾਤਾ ਭ੍ਰਮੁ ਗਇਆ ਸਰੀਰਹੁ ਦੂਰਿ ॥ ਨਿਰਮਲੁ ਸਾਹਿਬੁ ਪਾਇਆ ਸਾਚਾ ਗੁਣੀ ਗਹੀਰੁ ॥੨॥ ਜੋ ਜਾਗੇ ਸੇ ਉਬਰੇ ਸੂਤੇ ਗਏ ਮੁਹਾਇ ॥ ਸਚਾ ਸਬਦੁ ਨ ਪਛਾਣਿਓ ਸੁਪਨਾ ਗਇਆ ਵਿਹਾਇ ॥ ਸੁੰਞੇ ਘਰ ਕਾ ਪਾਹੁਣਾ ਜਿਉ ਆਇਆ ਤਿਉ ਜਾਇ ॥ ਮਨਮੁਖ ਜਨਮੁ ਬਿਰਥਾ ਗਇਆ ਕਿਆ ਮੁਹੁ ਦੇਸੀ ਜਾਇ ॥੩॥ ਸਭ ਕਿਛੁ ਆਪੇ ਆਪਿ ਹੈ ਹਉਮੈ ਵਿਚਿ ਕਹਨੁ ਨ ਜਾਇ ॥ ਗੁਰ ਕੈ ਸਬਦਿ ਪਛਾਣੀਐ ਦੁਖੁ ਹਉਮੈ ਵਿਚਹੁ ਗਵਾਇ ॥ ਸਤਗੁਰੁ ਸੇਵਨਿ ਆਪਣਾ ਹਉ ਤਿਨ ਕੈ ਲਾਗਉ ਪਾਇ ॥ ਨਾਨਕ ਦਰਿ ਸਚੈ ਸਚਿਆਰ ਹਹਿ ਹਉ ਤਿਨ ਬਲਿਹਾਰੈ ਜਾਉ ॥੪॥੨੧॥੫੪॥