page 340
-
ਰਾਗੁ ਗਉੜੀ ਪੂਰਬੀ ਬਾਵਨ ਅਖਰੀ ਕਬੀਰ ਜੀਉ ਕੀ ੴ ਸਤਿਨਾਮੁ ਕਰਤਾ ਪੁਰਖੁ ਗੁਰਪ੍ਰਸਾਦਿ ॥ ਬਾਵਨ ਅਛਰ ਲੋਕ ਤ੍ਰੈ ਸਭੁ ਕਛੁ ਇਨ ਹੀ ਮਾਹਿ ॥ ਏ ਅਖਰ ਖਿਰਿ ਜਾਹਿਗੇ ਓਇ ਅਖਰ ਇਨ ਮਹਿ ਨਾਹਿ ॥੧॥
-
ਜਹਾ ਬੋਲ ਤਹ ਅਛਰ ਆਵਾ ॥ ਜਹ ਅਬੋਲ ਤਹ ਮਨੁ ਨ ਰਹਾਵਾ ॥ ਬੋਲ ਅਬੋਲ ਮਧਿ ਹੈ ਸੋਈ ॥ ਜਸ ਓਹੁ ਹੈ ਤਸ ਲਖੈ ਨ ਕੋਈ ॥੨॥
-
ਅਲਹ ਲਹਉ ਤਉ ਕਿਆ ਕਹਉ ਕਹਉ ਤ ਕੋ ਉਪਕਾਰ ॥ ਬਟਕ ਬੀਜ ਮਹਿ ਰਵਿ ਰਹਿਓ ਜਾ ਕੋ ਤੀਨਿ ਲੋਕ ਬਿਸਥਾਰ ॥੩॥
-
ਅਲਹ ਲਹੰਤਾ ਭੇਦ ਛੈ ਕਛੁ ਕਛੁ ਪਾਇਓ ਭੇਦ ॥ ਉਲਟਿ ਭੇਦ ਮਨੁ ਬੇਧਿਓ ਪਾਇਓ ਅਭੰਗ ਅਛੇਦ ॥੪॥
-
ਤੁਰਕ ਤਰੀਕਤਿ ਜਾਨੀਐ ਹਿੰਦੂ ਬੇਦ ਪੁਰਾਨ ॥ ਮਨ ਸਮਝਾਵਨ ਕਾਰਨੇ ਕਛੂਅਕ ਪੜੀਐ ਗਿਆਨ ॥੫॥
-
ਓਅੰਕਾਰ ਆਦਿ ਮੈ ਜਾਨਾ ॥ ਲਿਖਿ ਅਰੁ ਮੇਟੈ ਤਾਹਿ ਨ ਮਾਨਾ ॥ ਓਅੰਕਾਰ ਲਖੈ ਜਉ ਕੋਈ ॥ ਸੋਈ ਲਖਿ ਮੇਟਣਾ ਨ ਹੋਈ ॥੬॥
-
ਕਕਾ ਕਿਰਣਿ ਕਮਲ ਮਹਿ ਪਾਵਾ ॥ ਸਸਿ ਬਿਗਾਸ ਸੰਪਟ ਨਹੀ ਆਵਾ ॥ ਅਰੁ ਜੇ ਤਹਾ ਕੁਸਮ ਰਸੁ ਪਾਵਾ ॥ ਅਕਹ ਕਹਾ ਕਹਿ ਕਾ ਸਮਝਾਵਾ ॥੭॥
-
ਖਖਾ ਇਹੈ ਖੋੜਿ ਮਨ ਆਵਾ ॥ ਖੋੜੇ ਛਾਡਿ ਨ ਦਹ ਦਿਸ ਧਾਵਾ ॥ ਖਸਮਹਿ ਜਾਣਿ ਖਿਮਾ ਕਰਿ ਰਹੈ ॥ ਤਉ ਹੋਇ ਨਿਖਿਅਉ ਅਖੈ ਪਦੁ ਲਹੈ ॥੮॥
-
ਗਗਾ ਗੁਰ ਕੇ ਬਚਨ ਪਛਾਨਾ ॥ ਦੂਜੀ ਬਾਤ ਨ ਧਰਈ ਕਾਨਾ ॥ ਰਹੈ ਬਿਹੰਗਮ ਕਤਹਿ ਨ ਜਾਈ ॥ ਅਗਹ ਗਹੈ ਗਹਿ ਗਗਨ ਰਹਾਈ ॥੯॥
-
ਘਘਾ ਘਟਿ ਘਟਿ ਨਿਮਸੈ ਸੋਈ ॥ ਘਟ ਫੂਟੇ ਘਟਿ ਕਬਹਿ ਨ ਹੋਈ ॥ ਤਾ ਘਟ ਮਾਹਿ ਘਾਟ ਜਉ ਪਾਵਾ ॥ ਸੋ ਘਟੁ ਛਾਡਿ ਅਵਘਟ ਕਤ ਧਾਵਾ ॥੧੦॥
-
ਙੰਙਾ ਨਿਗ੍ਰਹਿ ਸਨੇਹੁ ਕਰਿ ਨਿਰਵਾਰੋ ਸੰਦੇਹ ॥ ਨਾਹੀ ਦੇਖਿ ਨ ਭਾਜੀਐ ਪਰਮ ਸਿਆਨਪ ਏਹ ॥੧੧॥
-
ਚਚਾ ਰਚਿਤ ਚਿਤ੍ਰ ਹੈ ਭਾਰੀ ॥ ਤਜਿ ਚਿਤ੍ਰੈ ਚੇਤਹੁ ਚਿਤਕਾਰੀ ॥ ਚਿਤ੍ਰ ਬਚਿਤ੍ਰ ਇਹੈ ਅਵਝੇਰਾ ॥ ਤਜਿ ਚਿਤ੍ਰੈ ਚਿਤੁ ਰਾਖਿ ਚਿਤੇਰਾ ॥੧੨॥
-
ਛਛਾ ਇਹੈ ਛਤ੍ਰਪਤਿ ਪਾਸਾ ॥ ਛਕਿ ਕਿ ਨ ਰਹਹੁ ਛਾਡਿ ਕਿ ਨ ਆਸਾ ॥ ਰੇ ਮਨ ਮੈ ਤਉ ਛਿਨ ਛਿਨ ਸਮਝਾਵਾ ॥ ਤਾਹਿ ਛਾਡਿ ਕਤ ਆਪੁ ਬਧਾਵਾ ॥੧੩॥
-
ਜਜਾ ਜਉ ਤਨ ਜੀਵਤ ਜਰਾਵੈ ॥ ਜੋਬਨ ਜਾਰਿ ਜੁਗਤਿ ਸੋ ਪਾਵੈ ॥ ਅਸ ਜਰਿ ਪਰ ਜਰਿ ਜਰਿ ਜਬ ਰਹੈ ॥ ਤਬ ਜਾਇ ਜੋਤਿ ਉਜਾਰਉ ਲਹੈ ॥੧੪॥