page 341
-
ਝਝਾ ਉਰਝਿ ਸੁਰਝਿ ਨਹੀ ਜਾਨਾ ॥ ਰਹਿਓ ਝਝਕਿ ਨਾਹੀ ਪਰਵਾਨਾ ॥ ਕਤ ਝਖਿ ਝਖਿ ਅਉਰਨ ਸਮਝਾਵਾ ॥ ਝਗਰੁ ਕੀਏ ਝਗਰਉ ਹੀ ਪਾਵਾ ॥੧੫॥
-
ਞੰਞਾ ਨਿਕਟਿ ਜੁ ਘਟ ਰਹਿਓ ਦੂਰਿ ਕਹਾ ਤਜਿ ਜਾਇ ॥ ਜਾ ਕਾਰਣਿ ਜਗੁ ਢੂਢਿਅਉ ਨੇਰਉ ਪਾਇਅਉ ਤਾਹਿ ॥੧੬॥
-
ਟਟਾ ਬਿਕਟ ਘਾਟ ਘਟ ਮਾਹੀ ॥ ਖੋਲਿ ਕਪਾਟ ਮਹਲਿ ਕਿ ਨ ਜਾਹੀ ॥ ਦੇਖਿ ਅਟਲ ਟਲਿ ਕਤਹਿ ਨ ਜਾਵਾ ॥ ਰਹੈ ਲਪਟਿ ਘਟ ਪਰਚਉ ਪਾਵਾ ॥੧੭॥
-
ਠਠਾ ਇਹੈ ਦੂਰਿ ਠਗ ਨੀਰਾ ॥ ਨੀਠਿ ਨੀਠਿ ਮਨੁ ਕੀਆ ਧੀਰਾ ॥ ਜਿਨਿ ਠਗਿ ਠਗਿਆ ਸਗਲ ਜਗੁ ਖਾਵਾ ॥ ਸੋ ਠਗੁ ਠਗਿਆ ਠਉਰ ਮਨੁ ਆਵਾ ॥੧੮॥
-
ਡਡਾ ਡਰ ਉਪਜੇ ਡਰੁ ਜਾਈ ॥ ਤਾ ਡਰ ਮਹਿ ਡਰੁ ਰਹਿਆ ਸਮਾਈ ॥ ਜਉ ਡਰ ਡਰੈ ਤ ਫਿਰਿ ਡਰੁ ਲਾਗੈ ॥ ਨਿਡਰ ਹੂਆ ਡਰੁ ਉਰ ਹੋਇ ਭਾਗੈ ॥੧੯॥
-
ਢਢਾ ਢਿਗ ਢੂਢਹਿ ਕਤ ਆਨਾ ॥ ਢੂਢਤ ਹੀ ਢਹਿ ਗਏ ਪਰਾਨਾ ॥ ਚੜਿ ਸੁਮੇਰਿ ਢੂਢਿ ਜਬ ਆਵਾ ॥ ਜਿਹ ਗੜੁ ਗੜਿਓ ਸੁ ਗੜ ਮਹਿ ਪਾਵਾ ॥੨੦॥
-
ਣਾਣਾ ਰਣਿ ਰੂਤਉ ਨਰ ਨੇਹੀ ਕਰੈ ॥ ਨਾ ਨਿਵੈ ਨਾ ਫੁਨਿ ਸੰਚਰੈ ॥ ਧੰਨਿ ਜਨਮੁ ਤਾਹੀ ਕੋ ਗਣੈ ॥ ਮਾਰੈ ਏਕਹਿ ਤਜਿ ਜਾਇ ਘਣੈ ॥੨੧॥
-
ਤਤਾ ਅਤਰ ਤਰਿਓ ਨਹ ਜਾਈ ॥ ਤਨ ਤ੍ਰਿਭਵਣ ਮਹਿ ਰਹਿਓ ਸਮਾਈ ॥ ਜਉ ਤ੍ਰਿਭਵਣ ਤਨ ਮਾਹਿ ਸਮਾਵਾ ॥ ਤਉ ਤਤਹਿ ਤਤ ਮਿਲਿਆ ਸਚੁ ਪਾਵਾ ॥੨੨॥
-
ਥਥਾ ਅਥਾਹ ਥਾਹ ਨਹੀ ਪਾਵਾ ॥ ਓਹੁ ਅਥਾਹ ਇਹੁ ਥਿਰੁ ਨ ਰਹਾਵਾ ॥ ਥੋੜੈ ਥਲਿ ਥਾਨਕ ਆਰੰਭੈ ॥ ਬਿਨੁ ਹੀ ਥਾਭਹ ਮੰਦਿਰੁ ਥੰਭੈ ॥੨੩॥
-
ਦਦਾ ਦੇਖਿ ਜੁ ਬਿਨਸਨਹਾਰਾ ॥ ਜਸ ਅਦੇਖਿ ਤਸ ਰਾਖਿ ਬਿਚਾਰਾ ॥ ਦਸਵੈ ਦੁਆਰਿ ਕੁੰਚੀ ਜਬ ਦੀਜੈ ॥ ਤਉ ਦਇਆਲ ਕੋ ਦਰਸਨੁ ਕੀਜੈ ॥੨੪॥
-
ਧਧਾ ਅਰਧਹਿ ਉਰਧ ਨਿਬੇਰਾ ॥ ਅਰਧਹਿ ਉਰਧਹ ਮੰਝਿ ਬਸੇਰਾ ॥ ਅਰਧਹ ਛਾਡਿ ਉਰਧ ਜਉ ਆਵਾ ॥ ਤਉ ਅਰਧਹਿ ਉਰਧ ਮਿਲਿਆ ਸੁਖ ਪਾਵਾ ॥੨੫॥
-
ਨੰਨਾ ਨਿਸਿ ਦਿਨੁ ਨਿਰਖਤ ਜਾਈ ॥ ਨਿਰਖਤ ਨੈਨ ਰਹੇ ਰਤਵਾਈ ॥ ਨਿਰਖਤ ਨਿਰਖਤ ਜਬ ਜਾਇ ਪਾਵਾ ॥ ਤਬ ਲੇ ਨਿਰਖਹਿ ਨਿਰਖ ਮਿਲਾਵਾ ॥੨੬॥
-
ਪਪਾ ਅਪਰ ਪਾਰੁ ਨਹੀ ਪਾਵਾ ॥ ਪਰਮ ਜੋਤਿ ਸਿਉ ਪਰਚਉ ਲਾਵਾ ॥ ਪਾਂਚਉ ਇੰਦ੍ਰੀ ਨਿਗ੍ਰਹ ਕਰਈ ॥ ਪਾਪੁ ਪੁੰਨੁ ਦੋਊ ਨਿਰਵਰਈ ॥੨੭॥
-
ਫਫਾ ਬਿਨੁ ਫੂਲਹ ਫਲੁ ਹੋਈ ॥ ਤਾ ਫਲ ਫੰਕ ਲਖੈ ਜਉ ਕੋਈ ॥ ਦੂਣਿ ਨ ਪਰਈ ਫੰਕ ਬਿਚਾਰੈ ॥ ਤਾ ਫਲ ਫੰਕ ਸਭੈ ਤਨ ਫਾਰੈ ॥੨੮॥
-
ਬਬਾ ਬਿੰਦਹਿ ਬਿੰਦ ਮਿਲਾਵਾ ॥ ਬਿੰਦਹਿ ਬਿੰਦਿ ਨ ਬਿਛੁਰਨ ਪਾਵਾ ॥ ਬੰਦਉ ਹੋਇ ਬੰਦਗੀ ਗਹੈ ॥ ਬੰਦਕ ਹੋਇ ਬੰਧ ਸੁਧਿ ਲਹੈ ॥੨੯॥