page 342
-
ਭਭਾ ਭੇਦਹਿ ਭੇਦ ਮਿਲਾਵਾ ॥ ਅਬ ਭਉ ਭਾਨਿ ਭਰੋਸਉ ਆਵਾ ॥ ਜੋ ਬਾਹਰਿ ਸੋ ਭੀਤਰਿ ਜਾਨਿਆ ॥ ਭਇਆ ਭੇਦੁ ਭੂਪਤਿ ਪਹਿਚਾਨਿਆ ॥੩੦॥
-
ਮਮਾ ਮੂਲ ਗਹਿਆ ਮਨੁ ਮਾਨੈ ॥ ਮਰਮੀ ਹੋਇ ਸੁ ਮਨ ਕਉ ਜਾਨੈ ॥ ਮਤ ਕੋਈ ਮਨ ਮਿਲਤਾ ਬਿਲਮਾਵੈ ॥ ਮਗਨ ਭਇਆ ਤੇ ਸੋ ਸਚੁ ਪਾਵੈ ॥੩੧॥
-
ਮਮਾ ਮਨ ਸਿਉ ਕਾਜੁ ਹੈ ਮਨ ਸਾਧੇ ਸਿਧਿ ਹੋਇ ॥ ਮਨ ਹੀ ਮਨ ਸਿਉ ਕਹੈ ਕਬੀਰਾ ਮਨ ਸਾ ਮਿਲਿਆ ਨ ਕੋਇ ॥੩੨॥
-
ਇਹੁ ਮਨੁ ਸਕਤੀ ਇਹੁ ਮਨੁ ਸੀਉ ॥ ਇਹੁ ਮਨੁ ਪੰਚ ਤਤ ਕੋ ਜੀਉ ॥ ਇਹੁ ਮਨੁ ਲੇ ਜਉ ਉਨਮਨਿ ਰਹੈ ॥ ਤਉ ਤੀਨਿ ਲੋਕ ਕੀ ਬਾਤੈ ਕਹੈ ॥੩੩॥
-
ਯਯਾ ਜਉ ਜਾਨਹਿ ਤਉ ਦੁਰਮਤਿ ਹਨਿ ਕਰਿ ਬਸਿ ਕਾਇਆ ਗਾਉ ॥ ਰਣਿ ਰੂਤਉ ਭਾਜੈ ਨਹੀ ਸੂਰਉ ਥਾਰਉ ਨਾਉ ॥੩੪॥
-
ਰਾਰਾ ਰਸੁ ਨਿਰਸ ਕਰਿ ਜਾਨਿਆ ॥ ਹੋਇ ਨਿਰਸ ਸੁ ਰਸੁ ਪਹਿਚਾਨਿਆ ॥ ਇਹ ਰਸ ਛਾਡੇ ਉਹ ਰਸੁ ਆਵਾ ॥ ਉਹ ਰਸੁ ਪੀਆ ਇਹ ਰਸੁ ਨਹੀ ਭਾਵਾ ॥੩੫॥
-
ਲਲਾ ਐਸੇ ਲਿਵ ਮਨੁ ਲਾਵੈ ॥ ਅਨਤ ਨ ਜਾਇ ਪਰਮ ਸਚੁ ਪਾਵੈ ॥ ਅਰੁ ਜਉ ਤਹਾ ਪ੍ਰੇਮ ਲਿਵ ਲਾਵੈ ॥ ਤਉ ਅਲਹ ਲਹੈ ਲਹਿ ਚਰਨ ਸਮਾਵੈ ॥੩੬॥
-
ਵਵਾ ਬਾਰ ਬਾਰ ਬਿਸਨ ਸਮ੍ਹਾਰਿ ॥ ਬਿਸਨ ਸੰਮ੍ਹਾਰਿ ਨ ਆਵੈ ਹਾਰਿ ॥ ਬਲਿ ਬਲਿ ਜੇ ਬਿਸਨਤਨਾ ਜਸੁ ਗਾਵੈ ॥ ਵਿਸਨ ਮਿਲੇ ਸਭ ਹੀ ਸਚੁ ਪਾਵੈ ॥੩੭॥
-
ਵਾਵਾ ਵਾਹੀ ਜਾਨੀਐ ਵਾ ਜਾਨੇ ਇਹੁ ਹੋਇ ॥ ਇਹੁ ਅਰੁ ਓਹੁ ਜਬ ਮਿਲੈ ਤਬ ਮਿਲਤ ਨ ਜਾਨੈ ਕੋਇ ॥੩੮॥
-
ਸਸਾ ਸੋ ਨੀਕਾ ਕਰਿ ਸੋਧਹੁ ॥ ਘਟ ਪਰਚਾ ਕੀ ਬਾਤ ਨਿਰੋਧਹੁ ॥ ਘਟ ਪਰਚੈ ਜਉ ਉਪਜੈ ਭਾਉ ॥ ਪੂਰਿ ਰਹਿਆ ਤਹ ਤ੍ਰਿਭਵਣ ਰਾਉ ॥੩੯॥
-
ਖਖਾ ਖੋਜਿ ਪਰੈ ਜਉ ਕੋਈ ॥ ਜੋ ਖੋਜੈ ਸੋ ਬਹੁਰਿ ਨ ਹੋਈ ॥ ਖੋਜ ਬੂਝਿ ਜਉ ਕਰੈ ਬੀਚਾਰਾ ॥ ਤਉ ਭਵਜਲ ਤਰਤ ਨ ਲਾਵੈ ਬਾਰਾ ॥੪੦॥
-
ਸਸਾ ਸੋ ਸਹ ਸੇਜ ਸਵਾਰੈ ॥ ਸੋਈ ਸਹੀ ਸੰਦੇਹ ਨਿਵਾਰੈ ॥ ਅਲਪ ਸੁਖ ਛਾਡਿ ਪਰਮ ਸੁਖ ਪਾਵਾ ॥ ਤਬ ਇਹ ਤ੍ਰੀਅ ਓੁਹੁ ਕੰਤੁ ਕਹਾਵਾ ॥੪੧॥
-
ਹਾਹਾ ਹੋਤ ਹੋਇ ਨਹੀ ਜਾਨਾ ॥ ਜਬ ਹੀ ਹੋਇ ਤਬਹਿ ਮਨੁ ਮਾਨਾ ॥ ਹੈ ਤਉ ਸਹੀ ਲਖੈ ਜਉ ਕੋਈ ॥ ਤਬ ਓਹੀ ਉਹੁ ਏਹੁ ਨ ਹੋਈ ॥੪੨॥
-
ਲਿੰਉ ਲਿੰਉ ਕਰਤ ਫਿਰੈ ਸਭੁ ਲੋਗੁ ॥ ਤਾ ਕਾਰਣਿ ਬਿਆਪੈ ਬਹੁ ਸੋਗੁ ॥ ਲਖਿਮੀ ਬਰ ਸਿਉ ਜਉ ਲਿਉ ਲਾਵੈ ॥ ਸੋਗੁ ਮਿਟੈ ਸਭ ਹੀ ਸੁਖ ਪਾਵੈ ॥੪੩॥
-
ਖਖਾ ਖਿਰਤ ਖਪਤ ਗਏ ਕੇਤੇ ॥ ਖਿਰਤ ਖਪਤ ਅਜਹੂੰ ਨਹ ਚੇਤੇ ॥ ਅਬ ਜਗੁ ਜਾਨਿ ਜਉ ਮਨਾ ਰਹੈ ॥ ਜਹ ਕਾ ਬਿਛੁਰਾ ਤਹ ਥਿਰੁ ਲਹੈ ॥੪੪॥