page 343
-
ਬਾਵਨ ਅਖਰ ਜੋਰੇ ਆਨਿ ॥ ਸਕਿਆ ਨ ਅਖਰੁ ਏਕੁ ਪਛਾਨਿ ॥ ਸਤ ਕਾ ਸਬਦੁ ਕਬੀਰਾ ਕਹੈ ॥ ਪੰਡਿਤ ਹੋਇ ਸੁ ਅਨਭੈ ਰਹੈ ॥ ਪੰਡਿਤ ਲੋਗਹ ਕਉ ਬਿਉਹਾਰ ॥ ਗਿਆਨਵੰਤ ਕਉ ਤਤੁ ਬੀਚਾਰ ॥ ਜਾ ਕੈ ਜੀਅ ਜੈਸੀ ਬੁਧਿ ਹੋਈ ॥ ਕਹਿ ਕਬੀਰ ਜਾਨੈਗਾ ਸੋਈ ॥੪੫॥
-
ੴ ਸਤਿਗੁਰ ਪ੍ਰਸਾਦਿ ॥ ਰਾਗੁ ਗਉੜੀ ਥਿਤੀ ਕਬੀਰ ਜੀ ਕੀ ॥ਸਲੋਕੁ ॥ ਪੰਦ੍ਰਹ ਥਿਤੀ ਸਾਤ ਵਾਰ ॥ ਕਹਿ ਕਬੀਰ ਉਰਵਾਰ ਨ ਪਾਰ ॥ ਸਾਧਿਕ ਸਿਧ ਲਖੈ ਜਉ ਭੇਉ ॥ ਆਪੇ ਕਰਤਾ ਆਪੇ ਦੇਉ ॥੧॥
-
ਥਿਤੀ ॥ ਅੰਮਾਵਸ ਮਹਿ ਆਸ ਨਿਵਾਰਹੁ ॥ ਅੰਤਰਜਾਮੀ ਰਾਮੁ ਸਮਾਰਹੁ ॥ ਜੀਵਤ ਪਾਵਹੁ ਮੋਖ ਦੁਆਰ ॥ ਅਨਭਉ ਸਬਦੁ ਤਤੁ ਨਿਜੁ ਸਾਰ ॥੧॥
-
ਚਰਨ ਕਮਲ ਗੋਬਿੰਦ ਰੰਗੁ ਲਾਗਾ ॥ ਸੰਤ ਪ੍ਰਸਾਦਿ ਭਏ ਮਨ ਨਿਰਮਲ ਹਰਿ ਕੀਰਤਨ ਮਹਿ ਅਨਦਿਨੁ ਜਾਗਾ ॥੧॥ ਰਹਾਉ ॥
-
ਪਰਿਵਾ ਪ੍ਰੀਤਮ ਕਰਹੁ ਬੀਚਾਰ ॥ ਘਟ ਮਹਿ ਖੇਲੈ ਅਘਟ ਅਪਾਰ ॥ ਕਾਲ ਕਲਪਨਾ ਕਦੇ ਨ ਖਾਇ ॥ ਆਦਿ ਪੁਰਖ ਮਹਿ ਰਹੈ ਸਮਾਇ ॥੨॥
-
ਦੁਤੀਆ ਦੁਹ ਕਰਿ ਜਾਨੈ ਅੰਗ ॥ ਮਾਇਆ ਬ੍ਰਹਮ ਰਮੈ ਸਭ ਸੰਗ ॥ ਨਾ ਓਹੁ ਬਢੈ ਨ ਘਟਤਾ ਜਾਇ ॥ ਅਕੁਲ ਨਿਰੰਜਨ ਏਕੈ ਭਾਇ ॥੩॥
-
ਤ੍ਰਿਤੀਆ ਤੀਨੇ ਸਮ ਕਰਿ ਲਿਆਵੈ ॥ ਆਨਦ ਮੂਲ ਪਰਮ ਪਦੁ ਪਾਵੈ ॥ ਸਾਧਸੰਗਤਿ ਉਪਜੈ ਬਿਸ੍ਵਾਸ ॥ ਬਾਹਰਿ ਭੀਤਰਿ ਸਦਾ ਪ੍ਰਗਾਸ ॥੪॥
-
ਚਉਥਹਿ ਚੰਚਲ ਮਨ ਕਉ ਗਹਹੁ ॥ ਕਾਮ ਕ੍ਰੋਧ ਸੰਗਿ ਕਬਹੁ ਨ ਬਹਹੁ ॥ ਜਲ ਥਲ ਮਾਹੇ ਆਪਹਿ ਆਪ ॥ ਆਪੈ ਜਪਹੁ ਆਪਨਾ ਜਾਪ ॥੫॥
-
ਪਾਂਚੈ ਪੰਚ ਤਤ ਬਿਸਥਾਰ ॥ ਕਨਿਕ ਕਾਮਿਨੀ ਜੁਗ ਬਿਉਹਾਰ ॥ ਪ੍ਰੇਮ ਸੁਧਾ ਰਸੁ ਪੀਵੈ ਕੋਇ ॥ ਜਰਾ ਮਰਣ ਦੁਖੁ ਫੇਰਿ ਨ ਹੋਇ ॥੬॥
-
ਛਠਿ ਖਟੁ ਚਕ੍ਰ ਛਹੂੰ ਦਿਸ ਧਾਇ ॥ ਬਿਨੁ ਪਰਚੈ ਨਹੀ ਥਿਰਾ ਰਹਾਇ ॥ ਦੁਬਿਧਾ ਮੇਟਿ ਖਿਮਾ ਗਹਿ ਰਹਹੁ ॥ ਕਰਮ ਧਰਮ ਕੀ ਸੂਲ ਨ ਸਹਹੁ ॥੭॥
-
ਸਾਤੈਂ ਸਤਿ ਕਰਿ ਬਾਚਾ ਜਾਣਿ ॥ ਆਤਮ ਰਾਮੁ ਲੇਹੁ ਪਰਵਾਣਿ ॥ ਛੂਟੈ ਸੰਸਾ ਮਿਟਿ ਜਾਹਿ ਦੁਖ ॥ ਸੁੰਨ ਸਰੋਵਰਿ ਪਾਵਹੁ ਸੁਖ ॥੮॥
-
ਅਸਟਮੀ ਅਸਟ ਧਾਤੁ ਕੀ ਕਾਇਆ ॥ ਤਾ ਮਹਿ ਅਕੁਲ ਮਹਾ ਨਿਧਿ ਰਾਇਆ ॥ ਗੁਰ ਗਮ ਗਿਆਨ ਬਤਾਵੈ ਭੇਦ ॥ ਉਲਟਾ ਰਹੈ ਅਭੰਗ ਅਛੇਦ ॥੯॥
-
ਨਉਮੀ ਨਵੈ ਦੁਆਰ ਕਉ ਸਾਧਿ ॥ ਬਹਤੀ ਮਨਸਾ ਰਾਖਹੁ ਬਾਂਧਿ ॥ ਲੋਭ ਮੋਹ ਸਭ ਬੀਸਰਿ ਜਾਹੁ ॥ ਜੁਗੁ ਜੁਗੁ ਜੀਵਹੁ ਅਮਰ ਫਲ ਖਾਹੁ ॥੧੦॥
-
ਦਸਮੀ ਦਹ ਦਿਸ ਹੋਇ ਅਨੰਦ ॥ ਛੂਟੈ ਭਰਮੁ ਮਿਲੈ ਗੋਬਿੰਦ ॥ ਜੋਤਿ ਸਰੂਪੀ ਤਤ ਅਨੂਪ ॥ ਅਮਲ ਨ ਮਲ ਨ ਛਾਹ ਨਹੀ ਧੂਪ ॥੧੧॥