page 345
-
ਜਬ ਲਗੁ ਘਟ ਮਹਿ ਦੂਜੀ ਆਨ ॥ ਤਉ ਲਉ ਮਹਲਿ ਨ ਲਾਭੈ ਜਾਨ ॥ ਰਮਤ ਰਾਮ ਸਿਉ ਲਾਗੋ ਰੰਗੁ ॥ ਕਹਿ ਕਬੀਰ ਤਬ ਨਿਰਮਲ ਅੰਗ ॥੮॥੧॥
-
ਰਾਗੁ ਗਉੜੀ ਚੇਤੀ ਬਾਣੀ ਨਾਮਦੇਉ ਜੀਉ ਕੀ ੴ ਸਤਿਗੁਰ ਪ੍ਰਸਾਦਿ ॥ ਦੇਵਾ ਪਾਹਨ ਤਾਰੀਅਲੇ ॥ ਰਾਮ ਕਹਤ ਜਨ ਕਸ ਨ ਤਰੇ ॥੧॥ ਰਹਾਉ ॥ ਤਾਰੀਲੇ ਗਨਿਕਾ ਬਿਨੁ ਰੂਪ ਕੁਬਿਜਾ ਬਿਆਧਿ ਅਜਾਮਲੁ ਤਾਰੀਅਲੇ ॥ ਚਰਨ ਬਧਿਕ ਜਨ ਤੇਊ ਮੁਕਤਿ ਭਏ ॥ ਹਉ ਬਲਿ ਬਲਿ ਜਿਨ ਰਾਮ ਕਹੇ ॥੧॥ ਦਾਸੀ ਸੁਤ ਜਨੁ ਬਿਦਰੁ ਸੁਦਾਮਾ ਉਗ੍ਰਸੈਨ ਕਉ ਰਾਜ ਦੀਏ ॥ ਜਪ ਹੀਨ ਤਪ ਹੀਨ ਕੁਲ ਹੀਨ ਕ੍ਰਮ ਹੀਨ ਨਾਮੇ ਕੇ ਸੁਆਮੀ ਤੇਊ ਤਰੇ ॥੨॥੧॥
-
ਰਾਗੁ ਗਉੜੀ ਰਵਿਦਾਸ ਜੀ ਕੇ ਪਦੇ ਗਉੜੀ ਗੁਆਰੇਰੀ ੴ ਸਤਿਨਾਮੁ ਕਰਤਾ ਪੁਰਖੁ ਗੁਰਪ੍ਰਸਾਦਿ ॥ ਮੇਰੀ ਸੰਗਤਿ ਪੋਚ ਸੋਚ ਦਿਨੁ ਰਾਤੀ ॥ ਮੇਰਾ ਕਰਮੁ ਕੁਟਿਲਤਾ ਜਨਮੁ ਕੁਭਾਂਤੀ ॥੧॥ ਰਾਮ ਗੁਸਈਆ ਜੀਅ ਕੇ ਜੀਵਨਾ ॥ ਮੋਹਿ ਨ ਬਿਸਾਰਹੁ ਮੈ ਜਨੁ ਤੇਰਾ ॥੧॥ ਰਹਾਉ ॥ ਮੇਰੀ ਹਰਹੁ ਬਿਪਤਿ ਜਨ ਕਰਹੁ ਸੁਭਾਈ ॥ ਚਰਣ ਨ ਛਾਡਉ ਸਰੀਰ ਕਲ ਜਾਈ ॥੨॥ ਕਹੁ ਰਵਿਦਾਸ ਪਰਉ ਤੇਰੀ ਸਾਭਾ ॥ ਬੇਗਿ ਮਿਲਹੁ ਜਨ ਕਰਿ ਨ ਬਿਲਾਂਬਾ ॥੩॥੧॥
-
ਬੇਗਮ ਪੁਰਾ ਸਹਰ ਕੋ ਨਾਉ ॥ ਦੂਖੁ ਅੰਦੋਹੁ ਨਹੀ ਤਿਹਿ ਠਾਉ ॥ ਨਾਂ ਤਸਵੀਸ ਖਿਰਾਜੁ ਨ ਮਾਲੁ ॥ ਖਉਫੁ ਨ ਖਤਾ ਨ ਤਰਸੁ ਜਵਾਲੁ ॥੧॥ ਅਬ ਮੋਹਿ ਖੂਬ ਵਤਨ ਗਹ ਪਾਈ ॥ ਊਹਾਂ ਖੈਰਿ ਸਦਾ ਮੇਰੇ ਭਾਈ ॥੧॥ ਰਹਾਉ ॥ ਕਾਇਮੁ ਦਾਇਮੁ ਸਦਾ ਪਾਤਿਸਾਹੀ ॥ ਦੋਮ ਨ ਸੇਮ ਏਕ ਸੋ ਆਹੀ ॥ ਆਬਾਦਾਨੁ ਸਦਾ ਮਸਹੂਰ ॥ ਊਹਾਂ ਗਨੀ ਬਸਹਿ ਮਾਮੂਰ ॥੨॥ ਤਿਉ ਤਿਉ ਸੈਲ ਕਰਹਿ ਜਿਉ ਭਾਵੈ ॥ ਮਹਰਮ ਮਹਲ ਨ ਕੋ ਅਟਕਾਵੈ ॥ ਕਹਿ ਰਵਿਦਾਸ ਖਲਾਸ ਚਮਾਰਾ ॥ ਜੋ ਹਮ ਸਹਰੀ ਸੁ ਮੀਤੁ ਹਮਾਰਾ ॥੩॥੨॥
-
ੴ ਸਤਿਗੁਰ ਪ੍ਰਸਾਦਿ ॥ ਗਉੜੀ ਬੈਰਾਗਣਿ ਰਵਿਦਾਸ ਜੀਉ ॥ ਘਟ ਅਵਘਟ ਡੂਗਰ ਘਣਾ ਇਕੁ ਨਿਰਗੁਣੁ ਬੈਲੁ ਹਮਾਰ ॥ ਰਮਈਏ ਸਿਉ ਇਕ ਬੇਨਤੀ ਮੇਰੀ ਪੂੰਜੀ ਰਾਖੁ ਮੁਰਾਰਿ ॥੧॥ ਕੋ ਬਨਜਾਰੋ ਰਾਮ ਕੋ ਮੇਰਾ ਟਾਂਡਾ ਲਾਦਿਆ ਜਾਇ ਰੇ ॥੧॥ ਰਹਾਉ ॥ ਹਉ ਬਨਜਾਰੋ ਰਾਮ ਕੋ ਸਹਜ ਕਰਉ ਬ੍ਯ੍ਯਾਪਾਰੁ ॥ ਮੈ ਰਾਮ ਨਾਮ ਧਨੁ ਲਾਦਿਆ ਬਿਖੁ ਲਾਦੀ ਸੰਸਾਰਿ ॥੨॥ ਉਰਵਾਰ ਪਾਰ ਕੇ ਦਾਨੀਆ ਲਿਖਿ ਲੇਹੁ ਆਲ ਪਤਾਲੁ ॥ ਮੋਹਿ ਜਮ ਡੰਡੁ ਨ ਲਾਗਈ ਤਜੀਲੇ ਸਰਬ ਜੰਜਾਲ ॥੩॥ ਜੈਸਾ ਰੰਗੁ ਕਸੁੰਭ ਕਾ ਤੈਸਾ ਇਹੁ ਸੰਸਾਰੁ ॥ ਮੇਰੇ ਰਮਈਏ ਰੰਗੁ ਮਜੀਠ ਕਾ ਕਹੁ ਰਵਿਦਾਸ ਚਮਾਰ ॥੪॥੧॥