page 355
-
ਆਸਾ ਮਹਲਾ ੧ ॥ ਕਾਇਆ ਬ੍ਰਹਮਾ ਮਨੁ ਹੈ ਧੋਤੀ ॥ ਗਿਆਨੁ ਜਨੇਊ ਧਿਆਨੁ ਕੁਸਪਾਤੀ ॥ ਹਰਿ ਨਾਮਾ ਜਸੁ ਜਾਚਉ ਨਾਉ ॥ ਗੁਰ ਪਰਸਾਦੀ ਬ੍ਰਹਮਿ ਸਮਾਉ ॥੧॥ ਪਾਂਡੇ ਐਸਾ ਬ੍ਰਹਮ ਬੀਚਾਰੁ ॥ ਨਾਮੇ ਸੁਚਿ ਨਾਮੋ ਪੜਉ ਨਾਮੇ ਚਜੁ ਆਚਾਰੁ ॥੧॥ ਰਹਾਉ ॥ ਬਾਹਰਿ ਜਨੇਊ ਜਿਚਰੁ ਜੋਤਿ ਹੈ ਨਾਲਿ ॥ ਧੋਤੀ ਟਿਕਾ ਨਾਮੁ ਸਮਾਲਿ ॥ ਐਥੈ ਓਥੈ ਨਿਬਹੀ ਨਾਲਿ ॥ ਵਿਣੁ ਨਾਵੈ ਹੋਰਿ ਕਰਮ ਨ ਭਾਲਿ ॥੨॥ ਪੂਜਾ ਪ੍ਰੇਮ ਮਾਇਆ ਪਰਜਾਲਿ ॥ ਏਕੋ ਵੇਖਹੁ ਅਵਰੁ ਨ ਭਾਲਿ ॥ ਚੀਨ੍ਹ੍ਹੈ ਤਤੁ ਗਗਨ ਦਸ ਦੁਆਰ ॥ ਹਰਿ ਮੁਖਿ ਪਾਠ ਪੜੈ ਬੀਚਾਰ ॥੩॥ ਭੋਜਨੁ ਭਾਉ ਭਰਮੁ ਭਉ ਭਾਗੈ ॥ ਪਾਹਰੂਅਰਾ ਛਬਿ ਚੋਰੁ ਨ ਲਾਗੈ ॥ ਤਿਲਕੁ ਲਿਲਾਟਿ ਜਾਣੈ ਪ੍ਰਭੁ ਏਕੁ ॥ ਬੂਝੈ ਬ੍ਰਹਮੁ ਅੰਤਰਿ ਬਿਬੇਕੁ ॥੪॥ ਆਚਾਰੀ ਨਹੀ ਜੀਤਿਆ ਜਾਇ ॥ ਪਾਠ ਪੜੈ ਨਹੀ ਕੀਮਤਿ ਪਾਇ ॥ ਅਸਟ ਦਸੀ ਚਹੁ ਭੇਦੁ ਨ ਪਾਇਆ ॥ ਨਾਨਕ ਸਤਿਗੁਰਿ ਬ੍ਰਹਮੁ ਦਿਖਾਇਆ ॥੫॥੨੦॥
-
ਆਸਾ ਮਹਲਾ ੧ ॥ ਸੇਵਕੁ ਦਾਸੁ ਭਗਤੁ ਜਨੁ ਸੋਈ ॥ ਠਾਕੁਰ ਕਾ ਦਾਸੁ ਗੁਰਮੁਖਿ ਹੋਈ ॥ ਜਿਨਿ ਸਿਰਿ ਸਾਜੀ ਤਿਨਿ ਫੁਨਿ ਗੋਈ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਈ ॥੧॥ ਸਾਚੁ ਨਾਮੁ ਗੁਰ ਸਬਦਿ ਵੀਚਾਰਿ ॥ ਗੁਰਮੁਖਿ ਸਾਚੇ ਸਾਚੈ ਦਰਬਾਰਿ ॥੧॥ ਰਹਾਉ ॥ ਸਚਾ ਅਰਜੁ ਸਚੀ ਅਰਦਾਸਿ ॥ ਮਹਲੀ ਖਸਮੁ ਸੁਣੇ ਸਾਬਾਸਿ ॥ ਸਚੈ ਤਖਤਿ ਬੁਲਾਵੈ ਸੋਇ ॥ ਦੇ ਵਡਿਆਈ ਕਰੇ ਸੁ ਹੋਇ ॥੨॥ ਤੇਰਾ ਤਾਣੁ ਤੂਹੈ ਦੀਬਾਣੁ ॥ ਗੁਰ ਕਾ ਸਬਦੁ ਸਚੁ ਨੀਸਾਣੁ ॥ ਮੰਨੇ ਹੁਕਮੁ ਸੁ ਪਰਗਟੁ ਜਾਇ ॥ ਸਚੁ ਨੀਸਾਣੈ ਠਾਕ ਨ ਪਾਇ ॥੩॥ ਪੰਡਿਤ ਪੜਹਿ ਵਖਾਣਹਿ ਵੇਦੁ ॥ ਅੰਤਰਿ ਵਸਤੁ ਨ ਜਾਣਹਿ ਭੇਦੁ ॥ ਗੁਰ ਬਿਨੁ ਸੋਝੀ ਬੂਝ ਨ ਹੋਇ ॥ ਸਾਚਾ ਰਵਿ ਰਹਿਆ ਪ੍ਰਭੁ ਸੋਇ ॥੪॥ ਕਿਆ ਹਉ ਆਖਾ ਆਖਿ ਵਖਾਣੀ ॥ ਤੂੰ ਆਪੇ ਜਾਣਹਿ ਸਰਬ ਵਿਡਾਣੀ ॥ ਨਾਨਕ ਏਕੋ ਦਰੁ ਦੀਬਾਣੁ ॥ ਗੁਰਮੁਖਿ ਸਾਚੁ ਤਹਾ ਗੁਦਰਾਣੁ ॥੫॥੨੧॥
-
ਆਸਾ ਮਹਲਾ ੧ ॥ ਕਾਚੀ ਗਾਗਰਿ ਦੇਹ ਦੁਹੇਲੀ ਉਪਜੈ ਬਿਨਸੈ ਦੁਖੁ ਪਾਈ ॥ ਇਹੁ ਜਗੁ ਸਾਗਰੁ ਦੁਤਰੁ ਕਿਉ ਤਰੀਐ ਬਿਨੁ ਹਰਿ ਗੁਰ ਪਾਰਿ ਨ ਪਾਈ ॥੧॥ ਤੁਝ ਬਿਨੁ ਅਵਰੁ ਨ ਕੋਈ ਮੇਰੇ ਪਿਆਰੇ ਤੁਝ ਬਿਨੁ ਅਵਰੁ ਨ ਕੋਇ ਹਰੇ ॥ ਸਰਬੀ ਰੰਗੀ ਰੂਪੀ ਤੂੰਹੈ ਤਿਸੁ ਬਖਸੇ ਜਿਸੁ ਨਦਰਿ ਕਰੇ ॥੧॥ ਰਹਾਉ ॥ ਸਾਸੁ ਬੁਰੀ ਘਰਿ ਵਾਸੁ ਨ ਦੇਵੈ ਪਿਰ ਸਿਉ ਮਿਲਣ ਨ ਦੇਇ ਬੁਰੀ ॥ ਸਖੀ ਸਾਜਨੀ ਕੇ ਹਉ ਚਰਨ ਸਰੇਵਉ ਹਰਿ ਗੁਰ ਕਿਰਪਾ ਤੇ ਨਦਰਿ ਧਰੀ ॥੨॥ ਆਪੁ ਬੀਚਾਰਿ ਮਾਰਿ ਮਨੁ ਦੇਖਿਆ ਤੁਮ ਸਾ ਮੀਤੁ ਨ ਅਵਰੁ ਕੋਈ ॥ ਜਿਉ ਤੂੰ ਰਾਖਹਿ ਤਿਵ ਹੀ ਰਹਣਾ ਦੁਖੁ ਸੁਖੁ ਦੇਵਹਿ ਕਰਹਿ ਸੋਈ ॥੩॥ ਆਸਾ ਮਨਸਾ ਦੋਊ ਬਿਨਾਸਤ ਤ੍ਰਿਹੁ ਗੁਣ ਆਸ ਨਿਰਾਸ ਭਈ ॥ ਤੁਰੀਆਵਸਥਾ ਗੁਰਮੁਖਿ ਪਾਈਐ ਸੰਤ ਸਭਾ ਕੀ ਓਟ ਲਹੀ ॥੪॥ ਗਿਆਨ ਧਿਆਨ ਸਗਲੇ ਸਭਿ ਜਪ ਤਪ ਜਿਸੁ ਹਰਿ ਹਿਰਦੈ ਅਲਖ ਅਭੇਵਾ ॥ ਨਾਨਕ ਰਾਮ ਨਾਮਿ ਮਨੁ ਰਾਤਾ ਗੁਰਮਤਿ ਪਾਏ ਸਹਜ ਸੇਵਾ ॥੫॥੨੨॥