page 356
-
ਆਸਾ ਮਹਲਾ ੧ ਪੰਚਪਦੇ ॥ ਮੋਹੁ ਕੁਟੰਬੁ ਮੋਹੁ ਸਭ ਕਾਰ ॥ ਮੋਹੁ ਤੁਮ ਤਜਹੁ ਸਗਲ ਵੇਕਾਰ ॥੧॥ ਮੋਹੁ ਅਰੁ ਭਰਮੁ ਤਜਹੁ ਤੁਮ੍ਹ੍ਹ ਬੀਰ ॥ ਸਾਚੁ ਨਾਮੁ ਰਿਦੇ ਰਵੈ ਸਰੀਰ ॥੧॥ ਰਹਾਉ ॥ ਸਚੁ ਨਾਮੁ ਜਾ ਨਵ ਨਿਧਿ ਪਾਈ ॥ ਰੋਵੈ ਪੂਤੁ ਨ ਕਲਪੈ ਮਾਈ ॥੨॥ ਏਤੁ ਮੋਹਿ ਡੂਬਾ ਸੰਸਾਰੁ ॥ ਗੁਰਮੁਖਿ ਕੋਈ ਉਤਰੈ ਪਾਰਿ ॥੩॥ ਏਤੁ ਮੋਹਿ ਫਿਰਿ ਜੂਨੀ ਪਾਹਿ ॥ ਮੋਹੇ ਲਾਗਾ ਜਮ ਪੁਰਿ ਜਾਹਿ ॥੪॥ ਗੁਰ ਦੀਖਿਆ ਲੇ ਜਪੁ ਤਪੁ ਕਮਾਹਿ ॥ ਨਾ ਮੋਹੁ ਤੂਟੈ ਨਾ ਥਾਇ ਪਾਹਿ ॥੫॥ ਨਦਰਿ ਕਰੇ ਤਾ ਏਹੁ ਮੋਹੁ ਜਾਇ ॥ ਨਾਨਕ ਹਰਿ ਸਿਉ ਰਹੈ ਸਮਾਇ ॥੬॥੨੩॥
-
ਆਸਾ ਮਹਲਾ ੧ ॥ ਆਪਿ ਕਰੇ ਸਚੁ ਅਲਖ ਅਪਾਰੁ ॥ ਹਉ ਪਾਪੀ ਤੂੰ ਬਖਸਣਹਾਰੁ ॥੧॥ ਤੇਰਾ ਭਾਣਾ ਸਭੁ ਕਿਛੁ ਹੋਵੈ ॥ ਮਨਹਠਿ ਕੀਚੈ ਅੰਤਿ ਵਿਗੋਵੈ ॥੧॥ ਰਹਾਉ ॥ ਮਨਮੁਖ ਕੀ ਮਤਿ ਕੂੜਿ ਵਿਆਪੀ ॥ ਬਿਨੁ ਹਰਿ ਸਿਮਰਣ ਪਾਪਿ ਸੰਤਾਪੀ ॥੨॥ ਦੁਰਮਤਿ ਤਿਆਗਿ ਲਾਹਾ ਕਿਛੁ ਲੇਵਹੁ ॥ ਜੋ ਉਪਜੈ ਸੋ ਅਲਖ ਅਭੇਵਹੁ ॥੩॥ ਐਸਾ ਹਮਰਾ ਸਖਾ ਸਹਾਈ ॥ ਗੁਰ ਹਰਿ ਮਿਲਿਆ ਭਗਤਿ ਦ੍ਰਿੜਾਈ ॥੪॥ ਸਗਲੀ ਸਉਦੀ ਤੋਟਾ ਆਵੈ ॥ ਨਾਨਕ ਰਾਮ ਨਾਮੁ ਮਨਿ ਭਾਵੈ ॥੫॥੨੪॥
-
ਆਸਾ ਮਹਲਾ ੧ ਚਉਪਦੇ ॥ ਵਿਦਿਆ ਵੀਚਾਰੀ ਤਾਂ ਪਰਉਪਕਾਰੀ ॥ ਜਾਂ ਪੰਚ ਰਾਸੀ ਤਾਂ ਤੀਰਥ ਵਾਸੀ ॥੧॥ ਘੁੰਘਰੂ ਵਾਜੈ ਜੇ ਮਨੁ ਲਾਗੈ ॥ ਤਉ ਜਮੁ ਕਹਾ ਕਰੇ ਮੋ ਸਿਉ ਆਗੈ ॥੧॥ ਰਹਾਉ ॥ ਆਸ ਨਿਰਾਸੀ ਤਉ ਸੰਨਿਆਸੀ ॥ ਜਾਂ ਜਤੁ ਜੋਗੀ ਤਾਂ ਕਾਇਆ ਭੋਗੀ ॥੨॥ ਦਇਆ ਦਿਗੰਬਰੁ ਦੇਹ ਬੀਚਾਰੀ ॥ ਆਪਿ ਮਰੈ ਅਵਰਾ ਨਹ ਮਾਰੀ ॥੩॥ ਏਕੁ ਤੂ ਹੋਰਿ ਵੇਸ ਬਹੁਤੇਰੇ ॥ ਨਾਨਕੁ ਜਾਣੈ ਚੋਜ ਨ ਤੇਰੇ ॥੪॥੨੫॥
-
ਆਸਾ ਮਹਲਾ ੧ ॥ ਏਕ ਨ ਭਰੀਆ ਗੁਣ ਕਰਿ ਧੋਵਾ ॥ ਮੇਰਾ ਸਹੁ ਜਾਗੈ ਹਉ ਨਿਸਿ ਭਰਿ ਸੋਵਾ ॥੧॥ ਇਉ ਕਿਉ ਕੰਤ ਪਿਆਰੀ ਹੋਵਾ ॥ ਸਹੁ ਜਾਗੈ ਹਉ ਨਿਸ ਭਰਿ ਸੋਵਾ ॥੧॥ ਰਹਾਉ ॥ ਆਸ ਪਿਆਸੀ ਸੇਜੈ ਆਵਾ ॥ ਆਗੈ ਸਹ ਭਾਵਾ ਕਿ ਨ ਭਾਵਾ ॥੨॥ ਕਿਆ ਜਾਨਾ ਕਿਆ ਹੋਇਗਾ ਰੀ ਮਾਈ ॥ ਹਰਿ ਦਰਸਨ ਬਿਨੁ ਰਹਨੁ ਨ ਜਾਈ ॥੧॥ ਰਹਾਉ ॥ ਪ੍ਰੇਮੁ ਨ ਚਾਖਿਆ ਮੇਰੀ ਤਿਸ ਨ ਬੁਝਾਨੀ ॥ ਗਇਆ ਸੁ ਜੋਬਨੁ ਧਨ ਪਛੁਤਾਨੀ ॥੩॥ ਅਜੈ ਸੁ ਜਾਗਉ ਆਸ ਪਿਆਸੀ ॥ ਭਈਲੇ ਉਦਾਸੀ ਰਹਉ ਨਿਰਾਸੀ ॥੧॥ ਰਹਾਉ ॥ ਹਉਮੈ ਖੋਇ ਕਰੇ ਸੀਗਾਰੁ ॥ ਤਉ ਕਾਮਣਿ ਸੇਜੈ ਰਵੈ ਭਤਾਰੁ ॥੪॥ ਤਉ ਨਾਨਕ ਕੰਤੈ ਮਨਿ ਭਾਵੈ ॥ ਛੋਡਿ ਵਡਾਈ ਅਪਣੇ ਖਸਮ ਸਮਾਵੈ ॥੧॥ ਰਹਾਉ ॥੨੬॥