page 358
-
ੴ ਸਤਿਗੁਰ ਪ੍ਰਸਾਦਿ ॥ ਆਸਾ ਘਰੁ ੩ ਮਹਲਾ ੧ ॥ ਲਖ ਲਸਕਰ ਲਖ ਵਾਜੇ ਨੇਜੇ ਲਖ ਉਠਿ ਕਰਹਿ ਸਲਾਮੁ ॥ ਲਖਾ ਉਪਰਿ ਫੁਰਮਾਇਸਿ ਤੇਰੀ ਲਖ ਉਠਿ ਰਾਖਹਿ ਮਾਨੁ ॥ ਜਾਂ ਪਤਿ ਲੇਖੈ ਨਾ ਪਵੈ ਤਾਂ ਸਭਿ ਨਿਰਾਫਲ ਕਾਮ ॥੧॥ ਹਰਿ ਕੇ ਨਾਮ ਬਿਨਾ ਜਗੁ ਧੰਧਾ ॥ ਜੇ ਬਹੁਤਾ ਸਮਝਾਈਐ ਭੋਲਾ ਭੀ ਸੋ ਅੰਧੋ ਅੰਧਾ ॥੧॥ ਰਹਾਉ ॥ ਲਖ ਖਟੀਅਹਿ ਲਖ ਸੰਜੀਅਹਿ ਖਾਜਹਿ ਲਖ ਆਵਹਿ ਲਖ ਜਾਹਿ ॥ ਜਾਂ ਪਤਿ ਲੇਖੈ ਨਾ ਪਵੈ ਤਾਂ ਜੀਅ ਕਿਥੈ ਫਿਰਿ ਪਾਹਿ ॥੨॥ ਲਖ ਸਾਸਤ ਸਮਝਾਵਣੀ ਲਖ ਪੰਡਿਤ ਪੜਹਿ ਪੁਰਾਣ ॥ ਜਾਂ ਪਤਿ ਲੇਖੈ ਨਾ ਪਵੈ ਤਾਂ ਸਭੇ ਕੁਪਰਵਾਣ ॥੩॥ ਸਚ ਨਾਮਿ ਪਤਿ ਊਪਜੈ ਕਰਮਿ ਨਾਮੁ ਕਰਤਾਰੁ ॥ ਅਹਿਨਿਸਿ ਹਿਰਦੈ ਜੇ ਵਸੈ ਨਾਨਕ ਨਦਰੀ ਪਾਰੁ ॥੪॥੧॥੩੧॥
-
ਆਸਾ ਮਹਲਾ ੧ ॥ ਦੀਵਾ ਮੇਰਾ ਏਕੁ ਨਾਮੁ ਦੁਖੁ ਵਿਚਿ ਪਾਇਆ ਤੇਲੁ ॥ ਉਨਿ ਚਾਨਣਿ ਓਹੁ ਸੋਖਿਆ ਚੂਕਾ ਜਮ ਸਿਉ ਮੇਲੁ ॥੧॥ ਲੋਕਾ ਮਤ ਕੋ ਫਕੜਿ ਪਾਇ ॥ ਲਖ ਮੜਿਆ ਕਰਿ ਏਕਠੇ ਏਕ ਰਤੀ ਲੇ ਭਾਹਿ ॥੧॥ ਰਹਾਉ ॥ ਪਿੰਡੁ ਪਤਲਿ ਮੇਰੀ ਕੇਸਉ ਕਿਰਿਆ ਸਚੁ ਨਾਮੁ ਕਰਤਾਰੁ ॥ ਐਥੈ ਓਥੈ ਆਗੈ ਪਾਛੈ ਏਹੁ ਮੇਰਾ ਆਧਾਰੁ ॥੨॥ ਗੰਗ ਬਨਾਰਸਿ ਸਿਫਤਿ ਤੁਮਾਰੀ ਨਾਵੈ ਆਤਮ ਰਾਉ ॥ ਸਚਾ ਨਾਵਣੁ ਤਾਂ ਥੀਐ ਜਾਂ ਅਹਿਨਿਸਿ ਲਾਗੈ ਭਾਉ ॥੩॥ ਇਕ ਲੋਕੀ ਹੋਰੁ ਛਮਿਛਰੀ ਬ੍ਰਾਹਮਣੁ ਵਟਿ ਪਿੰਡੁ ਖਾਇ ॥ ਨਾਨਕ ਪਿੰਡੁ ਬਖਸੀਸ ਕਾ ਕਬਹੂੰ ਨਿਖੂਟਸਿ ਨਾਹਿ ॥੪॥੨॥੩੨॥
-
ਆਸਾ ਘਰੁ ੪ ਮਹਲਾ ੧ ੴ ਸਤਿਗੁਰ ਪ੍ਰਸਾਦਿ ॥ ਦੇਵਤਿਆ ਦਰਸਨ ਕੈ ਤਾਈ ਦੂਖ ਭੂਖ ਤੀਰਥ ਕੀਏ ॥ ਜੋਗੀ ਜਤੀ ਜੁਗਤਿ ਮਹਿ ਰਹਤੇ ਕਰਿ ਕਰਿ ਭਗਵੇ ਭੇਖ ਭਏ ॥੧॥ ਤਉ ਕਾਰਣਿ ਸਾਹਿਬਾ ਰੰਗਿ ਰਤੇ ॥ ਤੇਰੇ ਨਾਮ ਅਨੇਕਾ ਰੂਪ ਅਨੰਤਾ ਕਹਣੁ ਨ ਜਾਹੀ ਤੇਰੇ ਗੁਣ ਕੇਤੇ ॥੧॥ ਰਹਾਉ ॥ ਦਰ ਘਰ ਮਹਲਾ ਹਸਤੀ ਘੋੜੇ ਛੋਡਿ ਵਿਲਾਇਤਿ ਦੇਸ ਗਏ ॥ ਪੀਰ ਪੇਕਾਂਬਰ ਸਾਲਿਕ ਸਾਦਿਕ ਛੋਡੀ ਦੁਨੀਆ ਥਾਇ ਪਏ ॥੨॥ ਸਾਦ ਸਹਜ ਸੁਖ ਰਸ ਕਸ ਤਜੀਅਲੇ ਕਾਪੜ ਛੋਡੇ ਚਮੜ ਲੀਏ ॥ ਦੁਖੀਏ ਦਰਦਵੰਦ ਦਰਿ ਤੇਰੈ ਨਾਮਿ ਰਤੇ ਦਰਵੇਸ ਭਏ ॥੩॥ ਖਲੜੀ ਖਪਰੀ ਲਕੜੀ ਚਮੜੀ ਸਿਖਾ ਸੂਤੁ ਧੋਤੀ ਕੀਨ੍ਹ੍ਹੀ ॥ ਤੂੰ ਸਾਹਿਬੁ ਹਉ ਸਾਂਗੀ ਤੇਰਾ ਪ੍ਰਣਵੈ ਨਾਨਕੁ ਜਾਤਿ ਕੈਸੀ ॥੪॥੧॥੩੩॥