page 359
-
ਆਸਾ ਘਰੁ ੫ ਮਹਲਾ ੧ ੴ ਸਤਿਗੁਰ ਪ੍ਰਸਾਦਿ ॥ ਭੀਤਰਿ ਪੰਚ ਗੁਪਤ ਮਨਿ ਵਾਸੇ ॥ ਥਿਰੁ ਨ ਰਹਹਿ ਜੈਸੇ ਭਵਹਿ ਉਦਾਸੇ ॥੧॥ ਮਨੁ ਮੇਰਾ ਦਇਆਲ ਸੇਤੀ ਥਿਰੁ ਨ ਰਹੈ ॥ ਲੋਭੀ ਕਪਟੀ ਪਾਪੀ ਪਾਖੰਡੀ ਮਾਇਆ ਅਧਿਕ ਲਗੈ ॥੧॥ ਰਹਾਉ ॥ ਫੂਲ ਮਾਲਾ ਗਲਿ ਪਹਿਰਉਗੀ ਹਾਰੋ ॥ ਮਿਲੈਗਾ ਪ੍ਰੀਤਮੁ ਤਬ ਕਰਉਗੀ ਸੀਗਾਰੋ ॥੨॥ ਪੰਚ ਸਖੀ ਹਮ ਏਕੁ ਭਤਾਰੋ ॥ ਪੇਡਿ ਲਗੀ ਹੈ ਜੀਅੜਾ ਚਾਲਣਹਾਰੋ ॥੩॥ ਪੰਚ ਸਖੀ ਮਿਲਿ ਰੁਦਨੁ ਕਰੇਹਾ ॥ ਸਾਹੁ ਪਜੂਤਾ ਪ੍ਰਣਵਤਿ ਨਾਨਕ ਲੇਖਾ ਦੇਹਾ ॥੪॥੧॥੩੪॥
-
ੴ ਸਤਿਗੁਰ ਪ੍ਰਸਾਦਿ ॥ ਆਸਾ ਘਰੁ ੬ ਮਹਲਾ ੧ ॥ ਮਨੁ ਮੋਤੀ ਜੇ ਗਹਣਾ ਹੋਵੈ ਪਉਣੁ ਹੋਵੈ ਸੂਤ ਧਾਰੀ ॥ ਖਿਮਾ ਸੀਗਾਰੁ ਕਾਮਣਿ ਤਨਿ ਪਹਿਰੈ ਰਾਵੈ ਲਾਲ ਪਿਆਰੀ ॥੧॥ ਲਾਲ ਬਹੁ ਗੁਣਿ ਕਾਮਣਿ ਮੋਹੀ ॥ ਤੇਰੇ ਗੁਣ ਹੋਹਿ ਨ ਅਵਰੀ ॥੧॥ ਰਹਾਉ ॥ ਹਰਿ ਹਰਿ ਹਾਰੁ ਕੰਠਿ ਲੇ ਪਹਿਰੈ ਦਾਮੋਦਰੁ ਦੰਤੁ ਲੇਈ ॥ ਕਰ ਕਰਿ ਕਰਤਾ ਕੰਗਨ ਪਹਿਰੈ ਇਨ ਬਿਧਿ ਚਿਤੁ ਧਰੇਈ ॥੨॥ ਮਧੁਸੂਦਨੁ ਕਰ ਮੁੰਦਰੀ ਪਹਿਰੈ ਪਰਮੇਸਰੁ ਪਟੁ ਲੇਈ ॥ ਧੀਰਜੁ ਧੜੀ ਬੰਧਾਵੈ ਕਾਮਣਿ ਸ੍ਰੀਰੰਗੁ ਸੁਰਮਾ ਦੇਈ ॥੩॥ ਮਨ ਮੰਦਰਿ ਜੇ ਦੀਪਕੁ ਜਾਲੇ ਕਾਇਆ ਸੇਜ ਕਰੇਈ ॥ ਗਿਆਨ ਰਾਉ ਜਬ ਸੇਜੈ ਆਵੈ ਤ ਨਾਨਕ ਭੋਗੁ ਕਰੇਈ ॥੪॥੧॥੩੫॥
-
ਆਸਾ ਮਹਲਾ ੧ ॥ ਕੀਤਾ ਹੋਵੈ ਕਰੇ ਕਰਾਇਆ ਤਿਸੁ ਕਿਆ ਕਹੀਐ ਭਾਈ ॥ ਜੋ ਕਿਛੁ ਕਰਣਾ ਸੋ ਕਰਿ ਰਹਿਆ ਕੀਤੇ ਕਿਆ ਚਤੁਰਾਈ ॥੧॥ ਤੇਰਾ ਹੁਕਮੁ ਭਲਾ ਤੁਧੁ ਭਾਵੈ ॥ ਨਾਨਕ ਤਾ ਕਉ ਮਿਲੈ ਵਡਾਈ ਸਾਚੇ ਨਾਮਿ ਸਮਾਵੈ ॥੧॥ ਰਹਾਉ ॥ ਕਿਰਤੁ ਪਇਆ ਪਰਵਾਣਾ ਲਿਖਿਆ ਬਾਹੁੜਿ ਹੁਕਮੁ ਨ ਹੋਈ ॥ ਜੈਸਾ ਲਿਖਿਆ ਤੈਸਾ ਪੜਿਆ ਮੇਟਿ ਨ ਸਕੈ ਕੋਈ ॥੨॥ ਜੇ ਕੋ ਦਰਗਹ ਬਹੁਤਾ ਬੋਲੈ ਨਾਉ ਪਵੈ ਬਾਜਾਰੀ ॥ ਸਤਰੰਜ ਬਾਜੀ ਪਕੈ ਨਾਹੀ ਕਚੀ ਆਵੈ ਸਾਰੀ ॥੩॥ ਨਾ ਕੋ ਪੜਿਆ ਪੰਡਿਤੁ ਬੀਨਾ ਨਾ ਕੋ ਮੂਰਖੁ ਮੰਦਾ ॥ ਬੰਦੀ ਅੰਦਰਿ ਸਿਫਤਿ ਕਰਾਏ ਤਾ ਕਉ ਕਹੀਐ ਬੰਦਾ ॥੪॥੨॥੩੬॥
-
ਆਸਾ ਮਹਲਾ ੧ ॥ ਗੁਰ ਕਾ ਸਬਦੁ ਮਨੈ ਮਹਿ ਮੁੰਦ੍ਰਾ ਖਿੰਥਾ ਖਿਮਾ ਹਢਾਵਉ ॥ ਜੋ ਕਿਛੁ ਕਰੈ ਭਲਾ ਕਰਿ ਮਾਨਉ ਸਹਜ ਜੋਗ ਨਿਧਿ ਪਾਵਉ ॥੧॥ ਬਾਬਾ ਜੁਗਤਾ ਜੀਉ ਜੁਗਹ ਜੁਗ ਜੋਗੀ ਪਰਮ ਤੰਤ ਮਹਿ ਜੋਗੰ ॥ ਅੰਮ੍ਰਿਤੁ ਨਾਮੁ ਨਿਰੰਜਨ ਪਾਇਆ ਗਿਆਨ ਕਾਇਆ ਰਸ ਭੋਗੰ ॥੧॥ ਰਹਾਉ ॥ ਸਿਵ ਨਗਰੀ ਮਹਿ ਆਸਣਿ ਬੈਸਉ ਕਲਪ ਤਿਆਗੀ ਬਾਦੰ ॥ ਸਿੰਙੀ ਸਬਦੁ ਸਦਾ ਧੁਨਿ ਸੋਹੈ ਅਹਿਨਿਸਿ ਪੂਰੈ ਨਾਦੰ ॥੨॥ ਪਤੁ ਵੀਚਾਰੁ ਗਿਆਨ ਮਤਿ ਡੰਡਾ ਵਰਤਮਾਨ ਬਿਭੂਤੰ ॥ ਹਰਿ ਕੀਰਤਿ ਰਹਰਾਸਿ ਹਮਾਰੀ ਗੁਰਮੁਖਿ ਪੰਥੁ ਅਤੀਤੰ ॥੩॥ ਸਗਲੀ ਜੋਤਿ ਹਮਾਰੀ ਸੰਮਿਆ ਨਾਨਾ ਵਰਨ ਅਨੇਕੰ ॥ ਕਹੁ ਨਾਨਕ ਸੁਣਿ ਭਰਥਰਿ ਜੋਗੀ ਪਾਰਬ੍ਰਹਮ ਲਿਵ ਏਕੰ ॥੪॥੩॥੩੭॥