page 360
-
ਆਸਾ ਮਹਲਾ ੧ ॥ ਗੁੜੁ ਕਰਿ ਗਿਆਨੁ ਧਿਆਨੁ ਕਰਿ ਧਾਵੈ ਕਰਿ ਕਰਣੀ ਕਸੁ ਪਾਈਐ ॥ ਭਾਠੀ ਭਵਨੁ ਪ੍ਰੇਮ ਕਾ ਪੋਚਾ ਇਤੁ ਰਸਿ ਅਮਿਉ ਚੁਆਈਐ ॥੧॥ ਬਾਬਾ ਮਨੁ ਮਤਵਾਰੋ ਨਾਮ ਰਸੁ ਪੀਵੈ ਸਹਜ ਰੰਗ ਰਚਿ ਰਹਿਆ ॥ ਅਹਿਨਿਸਿ ਬਨੀ ਪ੍ਰੇਮ ਲਿਵ ਲਾਗੀ ਸਬਦੁ ਅਨਾਹਦ ਗਹਿਆ ॥੧॥ ਰਹਾਉ ॥ ਪੂਰਾ ਸਾਚੁ ਪਿਆਲਾ ਸਹਜੇ ਤਿਸਹਿ ਪੀਆਏ ਜਾ ਕਉ ਨਦਰਿ ਕਰੇ ॥ ਅੰਮ੍ਰਿਤ ਕਾ ਵਾਪਾਰੀ ਹੋਵੈ ਕਿਆ ਮਦਿ ਛੂਛੈ ਭਾਉ ਧਰੇ ॥੨॥ ਗੁਰ ਕੀ ਸਾਖੀ ਅੰਮ੍ਰਿਤ ਬਾਣੀ ਪੀਵਤ ਹੀ ਪਰਵਾਣੁ ਭਇਆ ॥ ਦਰ ਦਰਸਨ ਕਾ ਪ੍ਰੀਤਮੁ ਹੋਵੈ ਮੁਕਤਿ ਬੈਕੁੰਠੈ ਕਰੈ ਕਿਆ ॥੩॥ ਸਿਫਤੀ ਰਤਾ ਸਦ ਬੈਰਾਗੀ ਜੂਐ ਜਨਮੁ ਨ ਹਾਰੈ ॥ ਕਹੁ ਨਾਨਕ ਸੁਣਿ ਭਰਥਰਿ ਜੋਗੀ ਖੀਵਾ ਅੰਮ੍ਰਿਤ ਧਾਰੈ ॥੪॥੪॥੩੮॥
-
ਆਸਾ ਮਹਲਾ ੧ ॥ ਖੁਰਾਸਾਨ ਖਸਮਾਨਾ ਕੀਆ ਹਿੰਦੁਸਤਾਨੁ ਡਰਾਇਆ ॥ ਆਪੈ ਦੋਸੁ ਨ ਦੇਈ ਕਰਤਾ ਜਮੁ ਕਰਿ ਮੁਗਲੁ ਚੜਾਇਆ ॥ ਏਤੀ ਮਾਰ ਪਈ ਕਰਲਾਣੇ ਤੈਂ ਕੀ ਦਰਦੁ ਨ ਆਇਆ ॥੧॥ ਕਰਤਾ ਤੂੰ ਸਭਨਾ ਕਾ ਸੋਈ ॥ ਜੇ ਸਕਤਾ ਸਕਤੇ ਕਉ ਮਾਰੇ ਤਾ ਮਨਿ ਰੋਸੁ ਨ ਹੋਈ ॥੧॥ ਰਹਾਉ ॥ ਸਕਤਾ ਸੀਹੁ ਮਾਰੇ ਪੈ ਵਗੈ ਖਸਮੈ ਸਾ ਪੁਰਸਾਈ ॥ ਰਤਨ ਵਿਗਾੜਿ ਵਿਗੋਏ ਕੁਤੀ ਮੁਇਆ ਸਾਰ ਨ ਕਾਈ ॥ ਆਪੇ ਜੋੜਿ ਵਿਛੋੜੇ ਆਪੇ ਵੇਖੁ ਤੇਰੀ ਵਡਿਆਈ ॥੨॥ ਜੇ ਕੋ ਨਾਉ ਧਰਾਏ ਵਡਾ ਸਾਦ ਕਰੇ ਮਨਿ ਭਾਣੇ ॥ ਖਸਮੈ ਨਦਰੀ ਕੀੜਾ ਆਵੈ ਜੇਤੇ ਚੁਗੈ ਦਾਣੇ ॥ ਮਰਿ ਮਰਿ ਜੀਵੈ ਤਾ ਕਿਛੁ ਪਾਏ ਨਾਨਕ ਨਾਮੁ ਵਖਾਣੇ ॥੩॥੫॥੩੯॥
-
ਰਾਗੁ ਆਸਾ ਘਰੁ ੨ ਮਹਲਾ ੩ ੴ ਸਤਿਗੁਰ ਪ੍ਰਸਾਦਿ ॥ ਹਰਿ ਦਰਸਨੁ ਪਾਵੈ ਵਡਭਾਗਿ ॥ ਗੁਰ ਕੈ ਸਬਦਿ ਸਚੈ ਬੈਰਾਗਿ ॥ ਖਟੁ ਦਰਸਨੁ ਵਰਤੈ ਵਰਤਾਰਾ ॥ ਗੁਰ ਕਾ ਦਰਸਨੁ ਅਗਮ ਅਪਾਰਾ ॥੧॥ ਗੁਰ ਕੈ ਦਰਸਨਿ ਮੁਕਤਿ ਗਤਿ ਹੋਇ ॥ ਸਾਚਾ ਆਪਿ ਵਸੈ ਮਨਿ ਸੋਇ ॥੧॥ ਰਹਾਉ ॥ ਗੁਰ ਦਰਸਨਿ ਉਧਰੈ ਸੰਸਾਰਾ ॥ ਜੇ ਕੋ ਲਾਏ ਭਾਉ ਪਿਆਰਾ ॥ ਭਾਉ ਪਿਆਰਾ ਲਾਏ ਵਿਰਲਾ ਕੋਇ ॥ ਗੁਰ ਕੈ ਦਰਸਨਿ ਸਦਾ ਸੁਖੁ ਹੋਇ ॥੨॥ ਗੁਰ ਕੈ ਦਰਸਨਿ ਮੋਖ ਦੁਆਰੁ ॥ ਸਤਿਗੁਰੁ ਸੇਵੈ ਪਰਵਾਰ ਸਾਧਾਰੁ ॥ ਨਿਗੁਰੇ ਕਉ ਗਤਿ ਕਾਈ ਨਾਹੀ ॥ ਅਵਗਣਿ ਮੁਠੇ ਚੋਟਾ ਖਾਹੀ ॥੩॥ ਗੁਰ ਕੈ ਸਬਦਿ ਸੁਖੁ ਸਾਂਤਿ ਸਰੀਰ ॥ ਗੁਰਮੁਖਿ ਤਾ ਕਉ ਲਗੈ ਨ ਪੀਰ ॥ ਜਮਕਾਲੁ ਤਿਸੁ ਨੇੜਿ ਨ ਆਵੈ ॥ ਨਾਨਕ ਗੁਰਮੁਖਿ ਸਾਚਿ ਸਮਾਵੈ ॥੪॥੧॥੪੦॥