page 362
-
ਆਸਾ ਮਹਲਾ ੩ ॥ ਦੂਜੈ ਭਾਇ ਲਗੇ ਦੁਖੁ ਪਾਇਆ ॥ ਬਿਨੁ ਸਬਦੈ ਬਿਰਥਾ ਜਨਮੁ ਗਵਾਇਆ ॥ ਸਤਿਗੁਰੁ ਸੇਵੈ ਸੋਝੀ ਹੋਇ ॥ ਦੂਜੈ ਭਾਇ ਨ ਲਾਗੈ ਕੋਇ ॥੧॥ ਮੂਲਿ ਲਾਗੇ ਸੇ ਜਨ ਪਰਵਾਣੁ ॥ ਅਨਦਿਨੁ ਰਾਮ ਨਾਮੁ ਜਪਿ ਹਿਰਦੈ ਗੁਰ ਸਬਦੀ ਹਰਿ ਏਕੋ ਜਾਣੁ ॥੧॥ ਰਹਾਉ ॥ ਡਾਲੀ ਲਾਗੈ ਨਿਹਫਲੁ ਜਾਇ ॥ ਅੰਧੀ ਕੰਮੀ ਅੰਧ ਸਜਾਇ ॥ ਮਨਮੁਖੁ ਅੰਧਾ ਠਉਰ ਨ ਪਾਇ ॥ ਬਿਸਟਾ ਕਾ ਕੀੜਾ ਬਿਸਟਾ ਮਾਹਿ ਪਚਾਇ ॥੨॥ ਗੁਰ ਕੀ ਸੇਵਾ ਸਦਾ ਸੁਖੁ ਪਾਏ ॥ ਸੰਤਸੰਗਤਿ ਮਿਲਿ ਹਰਿ ਗੁਣ ਗਾਏ ॥ ਨਾਮੇ ਨਾਮਿ ਕਰੇ ਵੀਚਾਰੁ ॥ ਆਪਿ ਤਰੈ ਕੁਲ ਉਧਰਣਹਾਰੁ ॥੩॥ ਗੁਰ ਕੀ ਬਾਣੀ ਨਾਮਿ ਵਜਾਏ ॥ ਨਾਨਕ ਮਹਲੁ ਸਬਦਿ ਘਰੁ ਪਾਏ ॥ ਗੁਰਮਤਿ ਸਤ ਸਰਿ ਹਰਿ ਜਲਿ ਨਾਇਆ ॥ ਦੁਰਮਤਿ ਮੈਲੁ ਸਭੁ ਦੁਰਤੁ ਗਵਾਇਆ ॥੪॥੫॥੪੪॥
-
ਆਸਾ ਮਹਲਾ ੩ ॥ ਮਨਮੁਖ ਮਰਹਿ ਮਰਿ ਮਰਣੁ ਵਿਗਾੜਹਿ ॥ ਦੂਜੈ ਭਾਇ ਆਤਮ ਸੰਘਾਰਹਿ ॥ ਮੇਰਾ ਮੇਰਾ ਕਰਿ ਕਰਿ ਵਿਗੂਤਾ ॥ ਆਤਮੁ ਨ ਚੀਨ੍ਹ੍ਹੈ ਭਰਮੈ ਵਿਚਿ ਸੂਤਾ ॥੧॥ ਮਰੁ ਮੁਇਆ ਸਬਦੇ ਮਰਿ ਜਾਇ ॥ ਉਸਤਤਿ ਨਿੰਦਾ ਗੁਰਿ ਸਮ ਜਾਣਾਈ ਇਸੁ ਜੁਗ ਮਹਿ ਲਾਹਾ ਹਰਿ ਜਪਿ ਲੈ ਜਾਇ ॥੧॥ ਰਹਾਉ ॥ ਨਾਮ ਵਿਹੂਣ ਗਰਭ ਗਲਿ ਜਾਇ ॥ ਬਿਰਥਾ ਜਨਮੁ ਦੂਜੈ ਲੋਭਾਇ ॥ ਨਾਮ ਬਿਹੂਣੀ ਦੁਖਿ ਜਲੈ ਸਬਾਈ ॥ ਸਤਿਗੁਰਿ ਪੂਰੈ ਬੂਝ ਬੁਝਾਈ ॥੨॥ ਮਨੁ ਚੰਚਲੁ ਬਹੁ ਚੋਟਾ ਖਾਇ ॥ ਏਥਹੁ ਛੁੜਕਿਆ ਠਉਰ ਨ ਪਾਇ ॥ ਗਰਭ ਜੋਨਿ ਵਿਸਟਾ ਕਾ ਵਾਸੁ ॥ ਤਿਤੁ ਘਰਿ ਮਨਮੁਖੁ ਕਰੇ ਨਿਵਾਸੁ ॥੩॥ ਅਪੁਨੇ ਸਤਿਗੁਰ ਕਉ ਸਦਾ ਬਲਿ ਜਾਈ ॥ ਗੁਰਮੁਖਿ ਜੋਤੀ ਜੋਤਿ ਮਿਲਾਈ ॥ ਨਿਰਮਲ ਬਾਣੀ ਨਿਜ ਘਰਿ ਵਾਸਾ ॥ ਨਾਨਕ ਹਉਮੈ ਮਾਰੇ ਸਦਾ ਉਦਾਸਾ ॥੪॥੬॥੪੫॥