page 364
-
ਆਸਾ ਮਹਲਾ ੩ ॥ ਗੁਰੁ ਸਾਇਰੁ ਸਤਿਗੁਰੁ ਸਚੁ ਸੋਇ ॥ ਪੂਰੈ ਭਾਗਿ ਗੁਰ ਸੇਵਾ ਹੋਇ ॥ ਸੋ ਬੂਝੈ ਜਿਸੁ ਆਪਿ ਬੁਝਾਏ ॥ ਗੁਰ ਪਰਸਾਦੀ ਸੇਵ ਕਰਾਏ ॥੧॥ ਗਿਆਨ ਰਤਨਿ ਸਭ ਸੋਝੀ ਹੋਇ ॥ ਗੁਰ ਪਰਸਾਦਿ ਅਗਿਆਨੁ ਬਿਨਾਸੈ ਅਨਦਿਨੁ ਜਾਗੈ ਵੇਖੈ ਸਚੁ ਸੋਇ ॥੧॥ ਰਹਾਉ ॥ ਮੋਹੁ ਗੁਮਾਨੁ ਗੁਰ ਸਬਦਿ ਜਲਾਏ ॥ ਪੂਰੇ ਗੁਰ ਤੇ ਸੋਝੀ ਪਾਏ ॥ ਅੰਤਰਿ ਮਹਲੁ ਗੁਰ ਸਬਦਿ ਪਛਾਣੈ ॥ ਆਵਣ ਜਾਣੁ ਰਹੈ ਥਿਰੁ ਨਾਮਿ ਸਮਾਣੇ ॥੨॥ ਜੰਮਣੁ ਮਰਣਾ ਹੈ ਸੰਸਾਰੁ ॥ ਮਨਮੁਖੁ ਅਚੇਤੁ ਮਾਇਆ ਮੋਹੁ ਗੁਬਾਰੁ ॥ ਪਰ ਨਿੰਦਾ ਬਹੁ ਕੂੜੁ ਕਮਾਵੈ ॥ ਵਿਸਟਾ ਕਾ ਕੀੜਾ ਵਿਸਟਾ ਮਾਹਿ ਸਮਾਵੈ ॥੩॥ ਸਤਸੰਗਤਿ ਮਿਲਿ ਸਭ ਸੋਝੀ ਪਾਏ ॥ ਗੁਰ ਕਾ ਸਬਦੁ ਹਰਿ ਭਗਤਿ ਦ੍ਰਿੜਾਏ ॥ ਭਾਣਾ ਮੰਨੇ ਸਦਾ ਸੁਖੁ ਹੋਇ ॥ ਨਾਨਕ ਸਚਿ ਸਮਾਵੈ ਸੋਇ ॥੪॥੧੦॥੪੯॥
-
ਆਸਾ ਮਹਲਾ ੩ ਪੰਚਪਦੇ ॥ ਸਬਦਿ ਮਰੈ ਤਿਸੁ ਸਦਾ ਅਨੰਦ ॥ ਸਤਿਗੁਰ ਭੇਟੇ ਗੁਰ ਗੋਬਿੰਦ ॥ ਨਾ ਫਿਰਿ ਮਰੈ ਨ ਆਵੈ ਜਾਇ ॥ ਪੂਰੇ ਗੁਰ ਤੇ ਸਾਚਿ ਸਮਾਇ ॥੧॥ ਜਿਨ੍ਹ੍ਹ ਕਉ ਨਾਮੁ ਲਿਖਿਆ ਧੁਰਿ ਲੇਖੁ ॥ ਤੇ ਅਨਦਿਨੁ ਨਾਮੁ ਸਦਾ ਧਿਆਵਹਿ ਗੁਰ ਪੂਰੇ ਤੇ ਭਗਤਿ ਵਿਸੇਖੁ ॥੧॥ ਰਹਾਉ ॥ ਜਿਨ੍ਹ੍ਹ ਕਉ ਹਰਿ ਪ੍ਰਭੁ ਲਏ ਮਿਲਾਇ ॥ ਤਿਨ੍ਹ੍ਹ ਕੀ ਗਹਣ ਗਤਿ ਕਹੀ ਨ ਜਾਇ ॥ ਪੂਰੈ ਸਤਿਗੁਰ ਦਿਤੀ ਵਡਿਆਈ ॥ ਊਤਮ ਪਦਵੀ ਹਰਿ ਨਾਮਿ ਸਮਾਈ ॥੨॥ ਜੋ ਕਿਛੁ ਕਰੇ ਸੁ ਆਪੇ ਆਪਿ ॥ ਏਕ ਘੜੀ ਮਹਿ ਥਾਪਿ ਉਥਾਪਿ ॥ ਕਹਿ ਕਹਿ ਕਹਣਾ ਆਖਿ ਸੁਣਾਏ ॥ ਜੇ ਸਉ ਘਾਲੇ ਥਾਇ ਨ ਪਾਏ ॥੩॥ ਜਿਨ੍ਹ੍ਹ ਕੈ ਪੋਤੈ ਪੁੰਨੁ ਤਿਨ੍ਹ੍ਹਾ ਗੁਰੂ ਮਿਲਾਏ ॥ ਸਚੁ ਬਾਣੀ ਗੁਰੁ ਸਬਦੁ ਸੁਣਾਏ ॥ ਜਹਾਂ ਸਬਦੁ ਵਸੈ ਤਹਾਂ ਦੁਖੁ ਜਾਏ ॥ ਗਿਆਨਿ ਰਤਨਿ ਸਾਚੈ ਸਹਜਿ ਸਮਾਏ ॥੪॥ ਨਾਵੈ ਜੇਵਡੁ ਹੋਰੁ ਧਨੁ ਨਾਹੀ ਕੋਇ ॥ ਜਿਸ ਨੋ ਬਖਸੇ ਸਾਚਾ ਸੋਇ ॥ ਪੂਰੈ ਸਬਦਿ ਮੰਨਿ ਵਸਾਏ ॥ ਨਾਨਕ ਨਾਮਿ ਰਤੇ ਸੁਖੁ ਪਾਏ ॥੫॥੧੧॥੫੦॥
-
ਆਸਾ ਮਹਲਾ ੩ ॥ ਨਿਰਤਿ ਕਰੇ ਬਹੁ ਵਾਜੇ ਵਜਾਏ ॥ ਇਹੁ ਮਨੁ ਅੰਧਾ ਬੋਲਾ ਹੈ ਕਿਸੁ ਆਖਿ ਸੁਣਾਏ ॥ ਅੰਤਰਿ ਲੋਭੁ ਭਰਮੁ ਅਨਲ ਵਾਉ ॥ ਦੀਵਾ ਬਲੈ ਨ ਸੋਝੀ ਪਾਇ ॥੧॥ ਗੁਰਮੁਖਿ ਭਗਤਿ ਘਟਿ ਚਾਨਣੁ ਹੋਇ ॥ ਆਪੁ ਪਛਾਣਿ ਮਿਲੈ ਪ੍ਰਭੁ ਸੋਇ ॥੧॥ ਰਹਾਉ ॥ ਗੁਰਮੁਖਿ ਨਿਰਤਿ ਹਰਿ ਲਾਗੈ ਭਾਉ ॥ ਪੂਰੇ ਤਾਲ ਵਿਚਹੁ ਆਪੁ ਗਵਾਇ ॥ ਮੇਰਾ ਪ੍ਰਭੁ ਸਾਚਾ ਆਪੇ ਜਾਣੁ ॥ ਗੁਰ ਕੈ ਸਬਦਿ ਅੰਤਰਿ ਬ੍ਰਹਮੁ ਪਛਾਣੁ ॥੨॥ ਗੁਰਮੁਖਿ ਭਗਤਿ ਅੰਤਰਿ ਪ੍ਰੀਤਿ ਪਿਆਰੁ ॥ ਗੁਰ ਕਾ ਸਬਦੁ ਸਹਜਿ ਵੀਚਾਰੁ ॥ ਗੁਰਮੁਖਿ ਭਗਤਿ ਜੁਗਤਿ ਸਚੁ ਸੋਇ ॥ ਪਾਖੰਡਿ ਭਗਤਿ ਨਿਰਤਿ ਦੁਖੁ ਹੋਇ ॥੩॥ ਏਹਾ ਭਗਤਿ ਜਨੁ ਜੀਵਤ ਮਰੈ ॥ ਗੁਰ ਪਰਸਾਦੀ ਭਵਜਲੁ ਤਰੈ ॥ ਗੁਰ ਕੈ ਬਚਨਿ ਭਗਤਿ ਥਾਇ ਪਾਇ ॥ ਹਰਿ ਜੀਉ ਆਪਿ ਵਸੈ ਮਨਿ ਆਇ ॥੪॥ ਹਰਿ ਕ੍ਰਿਪਾ ਕਰੇ ਸਤਿਗੁਰੂ ਮਿਲਾਏ ॥ ਨਿਹਚਲ ਭਗਤਿ ਹਰਿ ਸਿਉ ਚਿਤੁ ਲਾਏ ॥ ਭਗਤਿ ਰਤੇ ਤਿਨ੍ਹ੍ਹ ਸਚੀ ਸੋਇ ॥ ਨਾਨਕ ਨਾਮਿ ਰਤੇ ਸੁਖੁ ਹੋਇ ॥੫॥੧੨॥੫੧॥