page 365
-
ਆਸਾ ਘਰੁ ੮ ਕਾਫੀ ਮਹਲਾ ੩ ੴ ਸਤਿਗੁਰ ਪ੍ਰਸਾਦਿ ॥ ਹਰਿ ਕੈ ਭਾਣੈ ਸਤਿਗੁਰੁ ਮਿਲੈ ਸਚੁ ਸੋਝੀ ਹੋਈ ॥ ਗੁਰ ਪਰਸਾਦੀ ਮਨਿ ਵਸੈ ਹਰਿ ਬੂਝੈ ਸੋਈ ॥੧॥ ਮੈ ਸਹੁ ਦਾਤਾ ਏਕੁ ਹੈ ਅਵਰੁ ਨਾਹੀ ਕੋਈ ॥ ਗੁਰ ਕਿਰਪਾ ਤੇ ਮਨਿ ਵਸੈ ਤਾ ਸਦਾ ਸੁਖੁ ਹੋਈ ॥੧॥ ਰਹਾਉ ॥ ਇਸੁ ਜੁਗ ਮਹਿ ਨਿਰਭਉ ਹਰਿ ਨਾਮੁ ਹੈ ਪਾਈਐ ਗੁਰ ਵੀਚਾਰਿ ॥ ਬਿਨੁ ਨਾਵੈ ਜਮ ਕੈ ਵਸਿ ਹੈ ਮਨਮੁਖਿ ਅੰਧ ਗਵਾਰਿ ॥੨॥ ਹਰਿ ਕੈ ਭਾਣੈ ਜਨੁ ਸੇਵਾ ਕਰੈ ਬੂਝੈ ਸਚੁ ਸੋਈ ॥ ਹਰਿ ਕੈ ਭਾਣੈ ਸਾਲਾਹੀਐ ਭਾਣੈ ਮੰਨਿਐ ਸੁਖੁ ਹੋਈ ॥੩॥ ਹਰਿ ਕੈ ਭਾਣੈ ਜਨਮੁ ਪਦਾਰਥੁ ਪਾਇਆ ਮਤਿ ਊਤਮ ਹੋਈ ॥ ਨਾਨਕ ਨਾਮੁ ਸਲਾਹਿ ਤੂੰ ਗੁਰਮੁਖਿ ਗਤਿ ਹੋਈ ॥੪॥੩੯॥੧੩॥੫੨॥
-
ਆਸਾ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਤੂੰ ਕਰਤਾ ਸਚਿਆਰੁ ਮੈਡਾ ਸਾਂਈ ॥ ਜੋ ਤਉ ਭਾਵੈ ਸੋਈ ਥੀਸੀ ਜੋ ਤੂੰ ਦੇਹਿ ਸੋਈ ਹਉ ਪਾਈ ॥੧॥ ਰਹਾਉ ॥ ਸਭ ਤੇਰੀ ਤੂੰ ਸਭਨੀ ਧਿਆਇਆ ॥ ਜਿਸ ਨੋ ਕ੍ਰਿਪਾ ਕਰਹਿ ਤਿਨਿ ਨਾਮ ਰਤਨੁ ਪਾਇਆ ॥ ਗੁਰਮੁਖਿ ਲਾਧਾ ਮਨਮੁਖਿ ਗਵਾਇਆ ॥ ਤੁਧੁ ਆਪਿ ਵਿਛੋੜਿਆ ਆਪਿ ਮਿਲਾਇਆ ॥੧॥ ਤੂੰ ਦਰੀਆਉ ਸਭ ਤੁਝ ਹੀ ਮਾਹਿ ॥ ਤੁਝ ਬਿਨੁ ਦੂਜਾ ਕੋਈ ਨਾਹਿ ॥ ਜੀਅ ਜੰਤ ਸਭਿ ਤੇਰਾ ਖੇਲੁ ॥ ਵਿਜੋਗਿ ਮਿਲਿ ਵਿਛੁੜਿਆ ਸੰਜੋਗੀ ਮੇਲੁ ॥੨॥ ਜਿਸ ਨੋ ਤੂ ਜਾਣਾਇਹਿ ਸੋਈ ਜਨੁ ਜਾਣੈ ॥ ਹਰਿ ਗੁਣ ਸਦ ਹੀ ਆਖਿ ਵਖਾਣੈ ॥ ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ॥ ਸਹਜੇ ਹੀ ਹਰਿ ਨਾਮਿ ਸਮਾਇਆ ॥੩॥ ਤੂ ਆਪੇ ਕਰਤਾ ਤੇਰਾ ਕੀਆ ਸਭੁ ਹੋਇ ॥ ਤੁਧੁ ਬਿਨੁ ਦੂਜਾ ਅਵਰੁ ਨ ਕੋਇ ॥ ਤੂ ਕਰਿ ਕਰਿ ਵੇਖਹਿ ਜਾਣਹਿ ਸੋਇ ॥ ਜਨ ਨਾਨਕ ਗੁਰਮੁਖਿ ਪਰਗਟੁ ਹੋਇ ॥੪॥੧॥੫੩॥