page 366
-
ੴ ਸਤਿਗੁਰ ਪ੍ਰਸਾਦਿ ॥ ਰਾਗੁ ਆਸਾ ਘਰੁ ੨ ਮਹਲਾ ੪ ॥ ਕਿਸ ਹੀ ਧੜਾ ਕੀਆ ਮਿਤ੍ਰ ਸੁਤ ਨਾਲਿ ਭਾਈ ॥ ਕਿਸ ਹੀ ਧੜਾ ਕੀਆ ਕੁੜਮ ਸਕੇ ਨਾਲਿ ਜਵਾਈ ॥ ਕਿਸ ਹੀ ਧੜਾ ਕੀਆ ਸਿਕਦਾਰ ਚਉਧਰੀ ਨਾਲਿ ਆਪਣੈ ਸੁਆਈ ॥ ਹਮਾਰਾ ਧੜਾ ਹਰਿ ਰਹਿਆ ਸਮਾਈ ॥੧॥ ਹਮ ਹਰਿ ਸਿਉ ਧੜਾ ਕੀਆ ਮੇਰੀ ਹਰਿ ਟੇਕ ॥ ਮੈ ਹਰਿ ਬਿਨੁ ਪਖੁ ਧੜਾ ਅਵਰੁ ਨ ਕੋਈ ਹਉ ਹਰਿ ਗੁਣ ਗਾਵਾ ਅਸੰਖ ਅਨੇਕ ॥੧॥ ਰਹਾਉ ॥ ਜਿਨ੍ਹ੍ਹ ਸਿਉ ਧੜੇ ਕਰਹਿ ਸੇ ਜਾਹਿ ॥ ਝੂਠੁ ਧੜੇ ਕਰਿ ਪਛੋਤਾਹਿ ॥ ਥਿਰੁ ਨ ਰਹਹਿ ਮਨਿ ਖੋਟੁ ਕਮਾਹਿ ॥ ਹਮ ਹਰਿ ਸਿਉ ਧੜਾ ਕੀਆ ਜਿਸ ਕਾ ਕੋਈ ਸਮਰਥੁ ਨਾਹਿ ॥੨॥ ਏਹ ਸਭਿ ਧੜੇ ਮਾਇਆ ਮੋਹ ਪਸਾਰੀ ॥ ਮਾਇਆ ਕਉ ਲੂਝਹਿ ਗਾਵਾਰੀ ॥ ਜਨਮਿ ਮਰਹਿ ਜੂਐ ਬਾਜੀ ਹਾਰੀ ॥ ਹਮਰੈ ਹਰਿ ਧੜਾ ਜਿ ਹਲਤੁ ਪਲਤੁ ਸਭੁ ਸਵਾਰੀ ॥੩॥ ਕਲਿਜੁਗ ਮਹਿ ਧੜੇ ਪੰਚ ਚੋਰ ਝਗੜਾਏ ॥ ਕਾਮੁ ਕ੍ਰੋਧੁ ਲੋਭੁ ਮੋਹੁ ਅਭਿਮਾਨੁ ਵਧਾਏ ॥ ਜਿਸ ਨੋ ਕ੍ਰਿਪਾ ਕਰੇ ਤਿਸੁ ਸਤਸੰਗਿ ਮਿਲਾਏ ॥ ਹਮਰਾ ਹਰਿ ਧੜਾ ਜਿਨਿ ਏਹ ਧੜੇ ਸਭਿ ਗਵਾਏ ॥੪॥ ਮਿਥਿਆ ਦੂਜਾ ਭਾਉ ਧੜੇ ਬਹਿ ਪਾਵੈ ॥ ਪਰਾਇਆ ਛਿਦ੍ਰੁ ਅਟਕਲੈ ਆਪਣਾ ਅਹੰਕਾਰੁ ਵਧਾਵੈ ॥ ਜੈਸਾ ਬੀਜੈ ਤੈਸਾ ਖਾਵੈ ॥ ਜਨ ਨਾਨਕ ਕਾ ਹਰਿ ਧੜਾ ਧਰਮੁ ਸਭ ਸ੍ਰਿਸਟਿ ਜਿਣਿ ਆਵੈ ॥੫॥੨॥੫੪॥
-
ਆਸਾ ਮਹਲਾ ੪ ॥ ਹਿਰਦੈ ਸੁਣਿ ਸੁਣਿ ਮਨਿ ਅੰਮ੍ਰਿਤੁ ਭਾਇਆ ॥ ਗੁਰਬਾਣੀ ਹਰਿ ਅਲਖੁ ਲਖਾਇਆ ॥੧॥ ਗੁਰਮੁਖਿ ਨਾਮੁ ਸੁਨਹੁ ਮੇਰੀ ਭੈਨਾ ॥ ਏਕੋ ਰਵਿ ਰਹਿਆ ਘਟ ਅੰਤਰਿ ਮੁਖਿ ਬੋਲਹੁ ਗੁਰ ਅੰਮ੍ਰਿਤ ਬੈਨਾ ॥੧॥ ਰਹਾਉ ॥ ਮੈ ਮਨਿ ਤਨਿ ਪ੍ਰੇਮੁ ਮਹਾ ਬੈਰਾਗੁ ॥ ਸਤਿਗੁਰੁ ਪੁਰਖੁ ਪਾਇਆ ਵਡਭਾਗੁ ॥੨॥ ਦੂਜੈ ਭਾਇ ਭਵਹਿ ਬਿਖੁ ਮਾਇਆ ॥ ਭਾਗਹੀਨ ਨਹੀ ਸਤਿਗੁਰੁ ਪਾਇਆ ॥੩॥ ਅੰਮ੍ਰਿਤੁ ਹਰਿ ਰਸੁ ਹਰਿ ਆਪਿ ਪੀਆਇਆ ॥ ਗੁਰਿ ਪੂਰੈ ਨਾਨਕ ਹਰਿ ਪਾਇਆ ॥੪॥੩॥੫੫॥
-
ਆਸਾ ਮਹਲਾ ੪ ॥ ਮੇਰੈ ਮਨਿ ਤਨਿ ਪ੍ਰੇਮੁ ਨਾਮੁ ਆਧਾਰੁ ॥ ਨਾਮੁ ਜਪੀ ਨਾਮੋ ਸੁਖ ਸਾਰੁ ॥੧॥ ਨਾਮੁ ਜਪਹੁ ਮੇਰੇ ਸਾਜਨ ਸੈਨਾ ॥ ਨਾਮ ਬਿਨਾ ਮੈ ਅਵਰੁ ਨ ਕੋਈ ਵਡੈ ਭਾਗਿ ਗੁਰਮੁਖਿ ਹਰਿ ਲੈਨਾ ॥੧॥ ਰਹਾਉ ॥ ਨਾਮ ਬਿਨਾ ਨਹੀ ਜੀਵਿਆ ਜਾਇ ॥ ਵਡੈ ਭਾਗਿ ਗੁਰਮੁਖਿ ਹਰਿ ਪਾਇ ॥੨॥ ਨਾਮਹੀਨ ਕਾਲਖ ਮੁਖਿ ਮਾਇਆ ॥ ਨਾਮ ਬਿਨਾ ਧ੍ਰਿਗੁ ਧ੍ਰਿਗੁ ਜੀਵਾਇਆ ॥੩॥ ਵਡਾ ਵਡਾ ਹਰਿ ਭਾਗ ਕਰਿ ਪਾਇਆ ॥ ਨਾਨਕ ਗੁਰਮੁਖਿ ਨਾਮੁ ਦਿਵਾਇਆ ॥੪॥੪॥੫੬॥