page 367
-
ਆਸਾ ਮਹਲਾ ੪ ॥ ਗੁਣ ਗਾਵਾ ਗੁਣ ਬੋਲੀ ਬਾਣੀ ॥ ਗੁਰਮੁਖਿ ਹਰਿ ਗੁਣ ਆਖਿ ਵਖਾਣੀ ॥੧॥ ਜਪਿ ਜਪਿ ਨਾਮੁ ਮਨਿ ਭਇਆ ਅਨੰਦਾ ॥ ਸਤਿ ਸਤਿ ਸਤਿਗੁਰਿ ਨਾਮੁ ਦਿੜਾਇਆ ਰਸਿ ਗਾਏ ਗੁਣ ਪਰਮਾਨੰਦਾ ॥੧॥ ਰਹਾਉ ॥ ਹਰਿ ਗੁਣ ਗਾਵੈ ਹਰਿ ਜਨ ਲੋਗਾ ॥ ਵਡੈ ਭਾਗਿ ਪਾਏ ਹਰਿ ਨਿਰਜੋਗਾ ॥੨॥ ਗੁਣ ਵਿਹੂਣ ਮਾਇਆ ਮਲੁ ਧਾਰੀ ॥ ਵਿਣੁ ਗੁਣ ਜਨਮਿ ਮੁਏ ਅਹੰਕਾਰੀ ॥੩॥ ਸਰੀਰਿ ਸਰੋਵਰਿ ਗੁਣ ਪਰਗਟਿ ਕੀਏ ॥ ਨਾਨਕ ਗੁਰਮੁਖਿ ਮਥਿ ਤਤੁ ਕਢੀਏ ॥੪॥੫॥੫੭॥
-
ਆਸਾ ਮਹਲਾ ੪ ॥ ਨਾਮੁ ਸੁਣੀ ਨਾਮੋ ਮਨਿ ਭਾਵੈ ॥ ਵਡੈ ਭਾਗਿ ਗੁਰਮੁਖਿ ਹਰਿ ਪਾਵੈ ॥੧॥ ਨਾਮੁ ਜਪਹੁ ਗੁਰਮੁਖਿ ਪਰਗਾਸਾ ॥ ਨਾਮ ਬਿਨਾ ਮੈ ਧਰ ਨਹੀ ਕਾਈ ਨਾਮੁ ਰਵਿਆ ਸਭ ਸਾਸ ਗਿਰਾਸਾ ॥੧॥ ਰਹਾਉ ॥ ਨਾਮੈ ਸੁਰਤਿ ਸੁਨੀ ਮਨਿ ਭਾਈ ॥ ਜੋ ਨਾਮੁ ਸੁਨਾਵੈ ਸੋ ਮੇਰਾ ਮੀਤੁ ਸਖਾਈ ॥੨॥ ਨਾਮਹੀਣ ਗਏ ਮੂੜ ਨੰਗਾ ॥ ਪਚਿ ਪਚਿ ਮੁਏ ਬਿਖੁ ਦੇਖਿ ਪਤੰਗਾ ॥੩॥ ਆਪੇ ਥਾਪੇ ਥਾਪਿ ਉਥਾਪੇ ॥ ਨਾਨਕ ਨਾਮੁ ਦੇਵੈ ਹਰਿ ਆਪੇ ॥੪॥੬॥੫੮॥
-
ਆਸਾ ਮਹਲਾ ੪ ॥ ਗੁਰਮੁਖਿ ਹਰਿ ਹਰਿ ਵੇਲਿ ਵਧਾਈ ॥ ਫਲ ਲਾਗੇ ਹਰਿ ਰਸਕ ਰਸਾਈ ॥੧॥ ਹਰਿ ਹਰਿ ਨਾਮੁ ਜਪਿ ਅਨਤ ਤਰੰਗਾ ॥ ਜਪਿ ਜਪਿ ਨਾਮੁ ਗੁਰਮਤਿ ਸਾਲਾਹੀ ਮਾਰਿਆ ਕਾਲੁ ਜਮਕੰਕਰ ਭੁਇਅੰਗਾ ॥੧॥ ਰਹਾਉ ॥ ਹਰਿ ਹਰਿ ਗੁਰ ਮਹਿ ਭਗਤਿ ਰਖਾਈ ॥ ਗੁਰੁ ਤੁਠਾ ਸਿਖ ਦੇਵੈ ਮੇਰੇ ਭਾਈ ॥੨॥ ਹਉਮੈ ਕਰਮ ਕਿਛੁ ਬਿਧਿ ਨਹੀ ਜਾਣੈ ॥ ਜਿਉ ਕੁੰਚਰੁ ਨਾਇ ਖਾਕੁ ਸਿਰਿ ਛਾਣੈ ॥੩॥ ਜੇ ਵਡ ਭਾਗ ਹੋਵਹਿ ਵਡ ਊਚੇ ॥ ਨਾਨਕ ਨਾਮੁ ਜਪਹਿ ਸਚਿ ਸੂਚੇ ॥੪॥੭॥੫੯॥
-
ਆਸਾ ਮਹਲਾ ੪ ॥ ਹਰਿ ਹਰਿ ਨਾਮ ਕੀ ਮਨਿ ਭੂਖ ਲਗਾਈ ॥ ਨਾਮਿ ਸੁਨਿਐ ਮਨੁ ਤ੍ਰਿਪਤੈ ਮੇਰੇ ਭਾਈ ॥੧॥ ਨਾਮੁ ਜਪਹੁ ਮੇਰੇ ਗੁਰਸਿਖ ਮੀਤਾ ॥ ਨਾਮੁ ਜਪਹੁ ਨਾਮੇ ਸੁਖੁ ਪਾਵਹੁ ਨਾਮੁ ਰਖਹੁ ਗੁਰਮਤਿ ਮਨਿ ਚੀਤਾ ॥੧॥ ਰਹਾਉ ॥ ਨਾਮੋ ਨਾਮੁ ਸੁਣੀ ਮਨੁ ਸਰਸਾ ॥ ਨਾਮੁ ਲਾਹਾ ਲੈ ਗੁਰਮਤਿ ਬਿਗਸਾ ॥੨॥ ਨਾਮ ਬਿਨਾ ਕੁਸਟੀ ਮੋਹ ਅੰਧਾ ॥ ਸਭ ਨਿਹਫਲ ਕਰਮ ਕੀਏ ਦੁਖੁ ਧੰਧਾ ॥੩॥ ਹਰਿ ਹਰਿ ਹਰਿ ਜਸੁ ਜਪੈ ਵਡਭਾਗੀ ॥ ਨਾਨਕ ਗੁਰਮਤਿ ਨਾਮਿ ਲਿਵ ਲਾਗੀ ॥੪॥੮॥੬੦॥