page 370
-
ਰਾਗੁ ਆਸਾ ਘਰੁ ੨ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਜਿਨਿ ਲਾਈ ਪ੍ਰੀਤਿ ਸੋਈ ਫਿਰਿ ਖਾਇਆ ॥ ਜਿਨਿ ਸੁਖਿ ਬੈਠਾਲੀ ਤਿਸੁ ਭਉ ਬਹੁਤੁ ਦਿਖਾਇਆ ॥ ਭਾਈ ਮੀਤ ਕੁਟੰਬ ਦੇਖਿ ਬਿਬਾਦੇ ॥ ਹਮ ਆਈ ਵਸਗਤਿ ਗੁਰ ਪਰਸਾਦੇ ॥੧॥ ਐਸਾ ਦੇਖਿ ਬਿਮੋਹਿਤ ਹੋਏ ॥ ਸਾਧਿਕ ਸਿਧ ਸੁਰਦੇਵ ਮਨੁਖਾ ਬਿਨੁ ਸਾਧੂ ਸਭਿ ਧ੍ਰੋਹਨਿ ਧ੍ਰੋਹੇ ॥੧॥ ਰਹਾਉ ॥ ਇਕਿ ਫਿਰਹਿ ਉਦਾਸੀ ਤਿਨ੍ਹ੍ਹ ਕਾਮਿ ਵਿਆਪੈ ॥ ਇਕਿ ਸੰਚਹਿ ਗਿਰਹੀ ਤਿਨ੍ਹ੍ਹ ਹੋਇ ਨ ਆਪੈ ॥ ਇਕਿ ਸਤੀ ਕਹਾਵਹਿ ਤਿਨ੍ਹ੍ਹ ਬਹੁਤੁ ਕਲਪਾਵੈ ॥ ਹਮ ਹਰਿ ਰਾਖੇ ਲਗਿ ਸਤਿਗੁਰ ਪਾਵੈ ॥੨॥ ਤਪੁ ਕਰਤੇ ਤਪਸੀ ਭੂਲਾਏ ॥ ਪੰਡਿਤ ਮੋਹੇ ਲੋਭਿ ਸਬਾਏ ॥ ਤ੍ਰੈ ਗੁਣ ਮੋਹੇ ਮੋਹਿਆ ਆਕਾਸੁ ॥ ਹਮ ਸਤਿਗੁਰ ਰਾਖੇ ਦੇ ਕਰਿ ਹਾਥੁ ॥੩॥ ਗਿਆਨੀ ਕੀ ਹੋਇ ਵਰਤੀ ਦਾਸਿ ॥ ਕਰ ਜੋੜੇ ਸੇਵਾ ਕਰੇ ਅਰਦਾਸਿ ॥ ਜੋ ਤੂੰ ਕਹਹਿ ਸੁ ਕਾਰ ਕਮਾਵਾ ॥ ਜਨ ਨਾਨਕ ਗੁਰਮੁਖ ਨੇੜਿ ਨ ਆਵਾ ॥੪॥੧॥
-
ਆਸਾ ਮਹਲਾ ੫ ॥ ਸਸੂ ਤੇ ਪਿਰਿ ਕੀਨੀ ਵਾਖਿ ॥ ਦੇਰ ਜਿਠਾਣੀ ਮੁਈ ਦੂਖਿ ਸੰਤਾਪਿ ॥ ਘਰ ਕੇ ਜਿਠੇਰੇ ਕੀ ਚੂਕੀ ਕਾਣਿ ॥ ਪਿਰਿ ਰਖਿਆ ਕੀਨੀ ਸੁਘੜ ਸੁਜਾਣਿ ॥੧॥ ਸੁਨਹੁ ਲੋਕਾ ਮੈ ਪ੍ਰੇਮ ਰਸੁ ਪਾਇਆ ॥ ਦੁਰਜਨ ਮਾਰੇ ਵੈਰੀ ਸੰਘਾਰੇ ਸਤਿਗੁਰਿ ਮੋ ਕਉ ਹਰਿ ਨਾਮੁ ਦਿਵਾਇਆ ॥੧॥ ਰਹਾਉ ॥ ਪ੍ਰਥਮੇ ਤਿਆਗੀ ਹਉਮੈ ਪ੍ਰੀਤਿ ॥ ਦੁਤੀਆ ਤਿਆਗੀ ਲੋਗਾ ਰੀਤਿ ॥ ਤ੍ਰੈ ਗੁਣ ਤਿਆਗਿ ਦੁਰਜਨ ਮੀਤ ਸਮਾਨੇ ॥ ਤੁਰੀਆ ਗੁਣੁ ਮਿਲਿ ਸਾਧ ਪਛਾਨੇ ॥੨॥ ਸਹਜ ਗੁਫਾ ਮਹਿ ਆਸਣੁ ਬਾਧਿਆ ॥ ਜੋਤਿ ਸਰੂਪ ਅਨਾਹਦੁ ਵਾਜਿਆ ॥ ਮਹਾ ਅਨੰਦੁ ਗੁਰ ਸਬਦੁ ਵੀਚਾਰਿ ॥ ਪ੍ਰਿਅ ਸਿਉ ਰਾਤੀ ਧਨ ਸੋਹਾਗਣਿ ਨਾਰਿ ॥੩॥ ਜਨ ਨਾਨਕੁ ਬੋਲੇ ਬ੍ਰਹਮ ਬੀਚਾਰੁ ॥ ਜੋ ਸੁਣੇ ਕਮਾਵੈ ਸੁ ਉਤਰੈ ਪਾਰਿ ॥ ਜਨਮਿ ਨ ਮਰੈ ਨ ਆਵੈ ਨ ਜਾਇ ॥ ਹਰਿ ਸੇਤੀ ਓਹੁ ਰਹੈ ਸਮਾਇ ॥੪॥੨॥
-
ਆਸਾ ਮਹਲਾ ੫ ॥ ਨਿਜ ਭਗਤੀ ਸੀਲਵੰਤੀ ਨਾਰਿ ॥ ਰੂਪਿ ਅਨੂਪ ਪੂਰੀ ਆਚਾਰਿ ॥ ਜਿਤੁ ਗ੍ਰਿਹਿ ਵਸੈ ਸੋ ਗ੍ਰਿਹੁ ਸੋਭਾਵੰਤਾ ॥ ਗੁਰਮੁਖਿ ਪਾਈ ਕਿਨੈ ਵਿਰਲੈ ਜੰਤਾ ॥੧॥ ਸੁਕਰਣੀ ਕਾਮਣਿ ਗੁਰ ਮਿਲਿ ਹਮ ਪਾਈ ॥ ਜਜਿ ਕਾਜਿ ਪਰਥਾਇ ਸੁਹਾਈ ॥੧॥ ਰਹਾਉ ॥ ਜਿਚਰੁ ਵਸੀ ਪਿਤਾ ਕੈ ਸਾਥਿ ॥ ਤਿਚਰੁ ਕੰਤੁ ਬਹੁ ਫਿਰੈ ਉਦਾਸਿ ॥ ਕਰਿ ਸੇਵਾ ਸਤ ਪੁਰਖੁ ਮਨਾਇਆ ॥ ਗੁਰਿ ਆਣੀ ਘਰ ਮਹਿ ਤਾ ਸਰਬ ਸੁਖ ਪਾਇਆ ॥੨॥ ਬਤੀਹ ਸੁਲਖਣੀ ਸਚੁ ਸੰਤਤਿ ਪੂਤ ॥ ਆਗਿਆਕਾਰੀ ਸੁਘੜ ਸਰੂਪ ॥ ਇਛ ਪੂਰੇ ਮਨ ਕੰਤ ਸੁਆਮੀ ॥ ਸਗਲ ਸੰਤੋਖੀ ਦੇਰ ਜੇਠਾਨੀ ॥੩॥ ਸਭ ਪਰਵਾਰੈ ਮਾਹਿ ਸਰੇਸਟ ॥ ਮਤੀ ਦੇਵੀ ਦੇਵਰ ਜੇਸਟ ॥ ਧੰਨੁ ਸੁ ਗ੍ਰਿਹੁ ਜਿਤੁ ਪ੍ਰਗਟੀ ਆਇ ॥ ਜਨ ਨਾਨਕ ਸੁਖੇ ਸੁਖਿ ਵਿਹਾਇ ॥੪॥੩॥