page 374
-
ਆਸਾ ਮਹਲਾ ੫ ਪੰਚਪਦੇ ॥ ਪ੍ਰਥਮੇ ਤੇਰੀ ਨੀਕੀ ਜਾਤਿ ॥ ਦੁਤੀਆ ਤੇਰੀ ਮਨੀਐ ਪਾਂਤਿ ॥ ਤ੍ਰਿਤੀਆ ਤੇਰਾ ਸੁੰਦਰ ਥਾਨੁ ॥ ਬਿਗੜ ਰੂਪੁ ਮਨ ਮਹਿ ਅਭਿਮਾਨੁ ॥੧॥ ਸੋਹਨੀ ਸਰੂਪਿ ਸੁਜਾਣਿ ਬਿਚਖਨਿ ॥ ਅਤਿ ਗਰਬੈ ਮੋਹਿ ਫਾਕੀ ਤੂੰ ॥੧॥ ਰਹਾਉ ॥ ਅਤਿ ਸੂਚੀ ਤੇਰੀ ਪਾਕਸਾਲ ॥ ਕਰਿ ਇਸਨਾਨੁ ਪੂਜਾ ਤਿਲਕੁ ਲਾਲ ॥ ਗਲੀ ਗਰਬਹਿ ਮੁਖਿ ਗੋਵਹਿ ਗਿਆਨ ॥ ਸਭ ਬਿਧਿ ਖੋਈ ਲੋਭਿ ਸੁਆਨ ॥੨॥ ਕਾਪਰ ਪਹਿਰਹਿ ਭੋਗਹਿ ਭੋਗ ॥ ਆਚਾਰ ਕਰਹਿ ਸੋਭਾ ਮਹਿ ਲੋਗ ॥ ਚੋਆ ਚੰਦਨ ਸੁਗੰਧ ਬਿਸਥਾਰ ॥ ਸੰਗੀ ਖੋਟਾ ਕ੍ਰੋਧੁ ਚੰਡਾਲ ॥੩॥ ਅਵਰ ਜੋਨਿ ਤੇਰੀ ਪਨਿਹਾਰੀ ॥ ਇਸੁ ਧਰਤੀ ਮਹਿ ਤੇਰੀ ਸਿਕਦਾਰੀ ॥ ਸੁਇਨਾ ਰੂਪਾ ਤੁਝ ਪਹਿ ਦਾਮ ॥ ਸੀਲੁ ਬਿਗਾਰਿਓ ਤੇਰਾ ਕਾਮ ॥੪॥ ਜਾ ਕਉ ਦ੍ਰਿਸਟਿ ਮਇਆ ਹਰਿ ਰਾਇ ॥ ਸਾ ਬੰਦੀ ਤੇ ਲਈ ਛਡਾਇ ॥ ਸਾਧਸੰਗਿ ਮਿਲਿ ਹਰਿ ਰਸੁ ਪਾਇਆ ॥ ਕਹੁ ਨਾਨਕ ਸਫਲ ਓਹ ਕਾਇਆ ॥੫॥ ਸਭਿ ਰੂਪ ਸਭਿ ਸੁਖ ਬਨੇ ਸੁਹਾਗਨਿ ॥ ਅਤਿ ਸੁੰਦਰਿ ਬਿਚਖਨਿ ਤੂੰ ॥੧॥ ਰਹਾਉ ਦੂਜਾ ॥੧੨॥
-
ਆਸਾ ਮਹਲਾ ੫ ਇਕਤੁਕੇ ੨ ॥ ਜੀਵਤ ਦੀਸੈ ਤਿਸੁ ਸਰਪਰ ਮਰਣਾ ॥ ਮੁਆ ਹੋਵੈ ਤਿਸੁ ਨਿਹਚਲੁ ਰਹਣਾ ॥੧॥ ਜੀਵਤ ਮੁਏ ਮੁਏ ਸੇ ਜੀਵੇ ॥ ਹਰਿ ਹਰਿ ਨਾਮੁ ਅਵਖਧੁ ਮੁਖਿ ਪਾਇਆ ਗੁਰ ਸਬਦੀ ਰਸੁ ਅੰਮ੍ਰਿਤੁ ਪੀਵੇ ॥੧॥ ਰਹਾਉ ॥ ਕਾਚੀ ਮਟੁਕੀ ਬਿਨਸਿ ਬਿਨਾਸਾ ॥ ਜਿਸੁ ਛੂਟੈ ਤ੍ਰਿਕੁਟੀ ਤਿਸੁ ਨਿਜ ਘਰਿ ਵਾਸਾ ॥੨॥ ਊਚਾ ਚੜੈ ਸੁ ਪਵੈ ਪਇਆਲਾ ॥ ਧਰਨਿ ਪੜੈ ਤਿਸੁ ਲਗੈ ਨ ਕਾਲਾ ॥੩॥ ਭ੍ਰਮਤ ਫਿਰੇ ਤਿਨ ਕਿਛੂ ਨ ਪਾਇਆ ॥ ਸੇ ਅਸਥਿਰ ਜਿਨ ਗੁਰ ਸਬਦੁ ਕਮਾਇਆ ॥੪॥ ਜੀਉ ਪਿੰਡੁ ਸਭੁ ਹਰਿ ਕਾ ਮਾਲੁ ॥ ਨਾਨਕ ਗੁਰ ਮਿਲਿ ਭਏ ਨਿਹਾਲ ॥੫॥੧੩॥
-
ਆਸਾ ਮਹਲਾ ੫ ॥ ਪੁਤਰੀ ਤੇਰੀ ਬਿਧਿ ਕਰਿ ਥਾਟੀ ॥ ਜਾਨੁ ਸਤਿ ਕਰਿ ਹੋਇਗੀ ਮਾਟੀ ॥੧॥ ਮੂਲੁ ਸਮਾਲਹੁ ਅਚੇਤ ਗਵਾਰਾ ॥ ਇਤਨੇ ਕਉ ਤੁਮ੍ਹ੍ਹ ਕਿਆ ਗਰਬੇ ॥੧॥ ਰਹਾਉ ॥ ਤੀਨਿ ਸੇਰ ਕਾ ਦਿਹਾੜੀ ਮਿਹਮਾਨੁ ॥ ਅਵਰ ਵਸਤੁ ਤੁਝ ਪਾਹਿ ਅਮਾਨ ॥੨॥ ਬਿਸਟਾ ਅਸਤ ਰਕਤੁ ਪਰੇਟੇ ਚਾਮ ॥ ਇਸੁ ਊਪਰਿ ਲੇ ਰਾਖਿਓ ਗੁਮਾਨ ॥੩॥ ਏਕ ਵਸਤੁ ਬੂਝਹਿ ਤਾ ਹੋਵਹਿ ਪਾਕ ॥ ਬਿਨੁ ਬੂਝੇ ਤੂੰ ਸਦਾ ਨਾਪਾਕ ॥੪॥ ਕਹੁ ਨਾਨਕ ਗੁਰ ਕਉ ਕੁਰਬਾਨੁ ॥ ਜਿਸ ਤੇ ਪਾਈਐ ਹਰਿ ਪੁਰਖੁ ਸੁਜਾਨੁ ॥੫॥੧੪॥
-
ਆਸਾ ਮਹਲਾ ੫ ਇਕਤੁਕੇ ਚਉਪਦੇ ॥ ਇਕ ਘੜੀ ਦਿਨਸੁ ਮੋ ਕਉ ਬਹੁਤੁ ਦਿਹਾਰੇ ॥ ਮਨੁ ਨ ਰਹੈ ਕੈਸੇ ਮਿਲਉ ਪਿਆਰੇ ॥੧॥ ਇਕੁ ਪਲੁ ਦਿਨਸੁ ਮੋ ਕਉ ਕਬਹੁ ਨ ਬਿਹਾਵੈ ॥ ਦਰਸਨ ਕੀ ਮਨਿ ਆਸ ਘਨੇਰੀ ਕੋਈ ਐਸਾ ਸੰਤੁ ਮੋ ਕਉ ਪਿਰਹਿ ਮਿਲਾਵੈ ॥੧॥ ਰਹਾਉ ॥ ਚਾਰਿ ਪਹਰ ਚਹੁ ਜੁਗਹ ਸਮਾਨੇ ॥ ਰੈਣਿ ਭਈ ਤਬ ਅੰਤੁ ਨ ਜਾਨੇ ॥੨॥ ਪੰਚ ਦੂਤ ਮਿਲਿ ਪਿਰਹੁ ਵਿਛੋੜੀ ॥ ਭ੍ਰਮਿ ਭ੍ਰਮਿ ਰੋਵੈ ਹਾਥ ਪਛੋੜੀ ॥੩॥ ਜਨ ਨਾਨਕ ਕਉ ਹਰਿ ਦਰਸੁ ਦਿਖਾਇਆ ॥ ਆਤਮੁ ਚੀਨ੍ਹ੍ਹਿ ਪਰਮ ਸੁਖੁ ਪਾਇਆ ॥੪॥੧੫॥