page 375
-
ਆਸਾ ਮਹਲਾ ੫ ॥ ਹਰਿ ਸੇਵਾ ਮਹਿ ਪਰਮ ਨਿਧਾਨੁ ॥ ਹਰਿ ਸੇਵਾ ਮੁਖਿ ਅੰਮ੍ਰਿਤ ਨਾਮੁ ॥੧॥ ਹਰਿ ਮੇਰਾ ਸਾਥੀ ਸੰਗਿ ਸਖਾਈ ॥ ਦੁਖਿ ਸੁਖਿ ਸਿਮਰੀ ਤਹ ਮਉਜੂਦੁ ਜਮੁ ਬਪੁਰਾ ਮੋ ਕਉ ਕਹਾ ਡਰਾਈ ॥੧॥ ਰਹਾਉ ॥ ਹਰਿ ਮੇਰੀ ਓਟ ਮੈ ਹਰਿ ਕਾ ਤਾਣੁ ॥ ਹਰਿ ਮੇਰਾ ਸਖਾ ਮਨ ਮਾਹਿ ਦੀਬਾਣੁ ॥੨॥ ਹਰਿ ਮੇਰੀ ਪੂੰਜੀ ਮੇਰਾ ਹਰਿ ਵੇਸਾਹੁ ॥ ਗੁਰਮੁਖਿ ਧਨੁ ਖਟੀ ਹਰਿ ਮੇਰਾ ਸਾਹੁ ॥੩॥ ਗੁਰ ਕਿਰਪਾ ਤੇ ਇਹ ਮਤਿ ਆਵੈ ॥ ਜਨ ਨਾਨਕੁ ਹਰਿ ਕੈ ਅੰਕਿ ਸਮਾਵੈ ॥੪॥੧੬॥
-
ਆਸਾ ਮਹਲਾ ੫ ॥ ਪ੍ਰਭੁ ਹੋਇ ਕ੍ਰਿਪਾਲੁ ਤ ਇਹੁ ਮਨੁ ਲਾਈ ॥ ਸਤਿਗੁਰੁ ਸੇਵਿ ਸਭੈ ਫਲ ਪਾਈ ॥੧॥ ਮਨ ਕਿਉ ਬੈਰਾਗੁ ਕਰਹਿਗਾ ਸਤਿਗੁਰੁ ਮੇਰਾ ਪੂਰਾ ॥ ਮਨਸਾ ਕਾ ਦਾਤਾ ਸਭ ਸੁਖ ਨਿਧਾਨੁ ਅੰਮ੍ਰਿਤ ਸਰਿ ਸਦ ਹੀ ਭਰਪੂਰਾ ॥੧॥ ਰਹਾਉ ॥ ਚਰਣ ਕਮਲ ਰਿਦ ਅੰਤਰਿ ਧਾਰੇ ॥ ਪ੍ਰਗਟੀ ਜੋਤਿ ਮਿਲੇ ਰਾਮ ਪਿਆਰੇ ॥੨॥ ਪੰਚ ਸਖੀ ਮਿਲਿ ਮੰਗਲੁ ਗਾਇਆ ॥ ਅਨਹਦ ਬਾਣੀ ਨਾਦੁ ਵਜਾਇਆ ॥੩॥ ਗੁਰੁ ਨਾਨਕੁ ਤੁਠਾ ਮਿਲਿਆ ਹਰਿ ਰਾਇ ॥ ਸੁਖਿ ਰੈਣਿ ਵਿਹਾਣੀ ਸਹਜਿ ਸੁਭਾਇ ॥੪॥੧੭॥
-
ਆਸਾ ਮਹਲਾ ੫ ॥ ਕਰਿ ਕਿਰਪਾ ਹਰਿ ਪਰਗਟੀ ਆਇਆ ॥ ਮਿਲਿ ਸਤਿਗੁਰ ਧਨੁ ਪੂਰਾ ਪਾਇਆ ॥੧॥ ਐਸਾ ਹਰਿ ਧਨੁ ਸੰਚੀਐ ਭਾਈ ॥ ਭਾਹਿ ਨ ਜਾਲੈ ਜਲਿ ਨਹੀ ਡੂਬੈ ਸੰਗੁ ਛੋਡਿ ਕਰਿ ਕਤਹੁ ਨ ਜਾਈ ॥੧॥ ਰਹਾਉ ॥ ਤੋਟਿ ਨ ਆਵੈ ਨਿਖੁਟਿ ਨ ਜਾਇ ॥ ਖਾਇ ਖਰਚਿ ਮਨੁ ਰਹਿਆ ਅਘਾਇ ॥੨॥ ਸੋ ਸਚੁ ਸਾਹੁ ਜਿਸੁ ਘਰਿ ਹਰਿ ਧਨੁ ਸੰਚਾਣਾ ॥ ਇਸੁ ਧਨ ਤੇ ਸਭੁ ਜਗੁ ਵਰਸਾਣਾ ॥੩॥ ਤਿਨਿ ਹਰਿ ਧਨੁ ਪਾਇਆ ਜਿਸੁ ਪੁਰਬ ਲਿਖੇ ਕਾ ਲਹਣਾ ॥ ਜਨ ਨਾਨਕ ਅੰਤਿ ਵਾਰ ਨਾਮੁ ਗਹਣਾ ॥੪॥੧੮॥
-
ਆਸਾ ਮਹਲਾ ੫ ॥ ਜੈਸੇ ਕਿਰਸਾਣੁ ਬੋਵੈ ਕਿਰਸਾਨੀ ॥ ਕਾਚੀ ਪਾਕੀ ਬਾਢਿ ਪਰਾਨੀ ॥੧॥ ਜੋ ਜਨਮੈ ਸੋ ਜਾਨਹੁ ਮੂਆ ॥ ਗੋਵਿੰਦ ਭਗਤੁ ਅਸਥਿਰੁ ਹੈ ਥੀਆ ॥੧॥ ਰਹਾਉ ॥ ਦਿਨ ਤੇ ਸਰਪਰ ਪਉਸੀ ਰਾਤਿ ॥ ਰੈਣਿ ਗਈ ਫਿਰਿ ਹੋਇ ਪਰਭਾਤਿ ॥੨॥ ਮਾਇਆ ਮੋਹਿ ਸੋਇ ਰਹੇ ਅਭਾਗੇ ॥ ਗੁਰ ਪ੍ਰਸਾਦਿ ਕੋ ਵਿਰਲਾ ਜਾਗੇ ॥੩॥ ਕਹੁ ਨਾਨਕ ਗੁਣ ਗਾਈਅਹਿ ਨੀਤ ॥ ਮੁਖ ਊਜਲ ਹੋਇ ਨਿਰਮਲ ਚੀਤ ॥੪॥੧੯॥