page 376
-
ਆਸਾ ਮਹਲਾ ੫ ॥ ਨਉ ਨਿਧਿ ਤੇਰੈ ਸਗਲ ਨਿਧਾਨ ॥ ਇਛਾ ਪੂਰਕੁ ਰਖੈ ਨਿਦਾਨ ॥੧॥ ਤੂੰ ਮੇਰੋ ਪਿਆਰੋ ਤਾ ਕੈਸੀ ਭੂਖਾ ॥ ਤੂੰ ਮਨਿ ਵਸਿਆ ਲਗੈ ਨ ਦੂਖਾ ॥੧॥ ਰਹਾਉ ॥ ਜੋ ਤੂੰ ਕਰਹਿ ਸੋਈ ਪਰਵਾਣੁ ॥ ਸਾਚੇ ਸਾਹਿਬ ਤੇਰਾ ਸਚੁ ਫੁਰਮਾਣੁ ॥੨॥ ਜਾ ਤੁਧੁ ਭਾਵੈ ਤਾ ਹਰਿ ਗੁਣ ਗਾਉ ॥ ਤੇਰੈ ਘਰਿ ਸਦਾ ਸਦਾ ਹੈ ਨਿਆਉ ॥੩॥ ਸਾਚੇ ਸਾਹਿਬ ਅਲਖ ਅਭੇਵ ॥ ਨਾਨਕ ਲਾਇਆ ਲਾਗਾ ਸੇਵ ॥੪॥੨੦॥
-
ਆਸਾ ਮਹਲਾ ੫ ॥ ਨਿਕਟਿ ਜੀਅ ਕੈ ਸਦ ਹੀ ਸੰਗਾ ॥ ਕੁਦਰਤਿ ਵਰਤੈ ਰੂਪ ਅਰੁ ਰੰਗਾ ॥੧॥ ਕਰ੍ਹੈ ਨ ਝੁਰੈ ਨਾ ਮਨੁ ਰੋਵਨਹਾਰਾ ॥ ਅਵਿਨਾਸੀ ਅਵਿਗਤੁ ਅਗੋਚਰੁ ਸਦਾ ਸਲਾਮਤਿ ਖਸਮੁ ਹਮਾਰਾ ॥੧॥ ਰਹਾਉ ॥ ਤੇਰੇ ਦਾਸਰੇ ਕਉ ਕਿਸ ਕੀ ਕਾਣਿ ॥ ਜਿਸ ਕੀ ਮੀਰਾ ਰਾਖੈ ਆਣਿ ॥੨॥ ਜੋ ਲਉਡਾ ਪ੍ਰਭਿ ਕੀਆ ਅਜਾਤਿ ॥ ਤਿਸੁ ਲਉਡੇ ਕਉ ਕਿਸ ਕੀ ਤਾਤਿ ॥੩॥ ਵੇਮੁਹਤਾਜਾ ਵੇਪਰਵਾਹੁ ॥ ਨਾਨਕ ਦਾਸ ਕਹਹੁ ਗੁਰ ਵਾਹੁ ॥੪॥੨੧॥
-
ਆਸਾ ਮਹਲਾ ੫ ॥ ਹਰਿ ਰਸੁ ਛੋਡਿ ਹੋਛੈ ਰਸਿ ਮਾਤਾ ॥ ਘਰ ਮਹਿ ਵਸਤੁ ਬਾਹਰਿ ਉਠਿ ਜਾਤਾ ॥੧॥ ਸੁਨੀ ਨ ਜਾਈ ਸਚੁ ਅੰਮ੍ਰਿਤ ਕਾਥਾ ॥ ਰਾਰਿ ਕਰਤ ਝੂਠੀ ਲਗਿ ਗਾਥਾ ॥੧॥ ਰਹਾਉ ॥ ਵਜਹੁ ਸਾਹਿਬ ਕਾ ਸੇਵ ਬਿਰਾਨੀ ॥ ਐਸੇ ਗੁਨਹ ਅਛਾਦਿਓ ਪ੍ਰਾਨੀ ॥੨॥ ਤਿਸੁ ਸਿਉ ਲੂਕ ਜੋ ਸਦ ਹੀ ਸੰਗੀ ॥ ਕਾਮਿ ਨ ਆਵੈ ਸੋ ਫਿਰਿ ਫਿਰਿ ਮੰਗੀ ॥੩॥ ਕਹੁ ਨਾਨਕ ਪ੍ਰਭ ਦੀਨ ਦਇਆਲਾ ॥ ਜਿਉ ਭਾਵੈ ਤਿਉ ਕਰਿ ਪ੍ਰਤਿਪਾਲਾ ॥੪॥੨੨॥
-
ਆਸਾ ਮਹਲਾ ੫ ॥ ਜੀਅ ਪ੍ਰਾਨ ਧਨੁ ਹਰਿ ਕੋ ਨਾਮੁ ॥ ਈਹਾ ਊਹਾਂ ਉਨ ਸੰਗਿ ਕਾਮੁ ॥੧॥ ਬਿਨੁ ਹਰਿ ਨਾਮ ਅਵਰੁ ਸਭੁ ਥੋਰਾ ॥ ਤ੍ਰਿਪਤਿ ਅਘਾਵੈ ਹਰਿ ਦਰਸਨਿ ਮਨੁ ਮੋਰਾ ॥੧॥ ਰਹਾਉ ॥ ਭਗਤਿ ਭੰਡਾਰ ਗੁਰਬਾਣੀ ਲਾਲ ॥ ਗਾਵਤ ਸੁਨਤ ਕਮਾਵਤ ਨਿਹਾਲ ॥੨॥ ਚਰਣ ਕਮਲ ਸਿਉ ਲਾਗੋ ਮਾਨੁ ॥ ਸਤਿਗੁਰਿ ਤੂਠੈ ਕੀਨੋ ਦਾਨੁ ॥੩॥ ਨਾਨਕ ਕਉ ਗੁਰਿ ਦੀਖਿਆ ਦੀਨ੍ਹ੍ਹ ॥ ਪ੍ਰਭ ਅਬਿਨਾਸੀ ਘਟਿ ਘਟਿ ਚੀਨ੍ਹ੍ਹ ॥੪॥੨੩॥
-
ਆਸਾ ਮਹਲਾ ੫ ॥ ਅਨਦ ਬਿਨੋਦ ਭਰੇਪੁਰਿ ਧਾਰਿਆ ॥ ਅਪੁਨਾ ਕਾਰਜੁ ਆਪਿ ਸਵਾਰਿਆ ॥੧॥ ਪੂਰ ਸਮਗ੍ਰੀ ਪੂਰੇ ਠਾਕੁਰ ਕੀ ॥ ਭਰਿਪੁਰਿ ਧਾਰਿ ਰਹੀ ਸੋਭ ਜਾ ਕੀ ॥੧॥ ਰਹਾਉ ॥ ਨਾਮੁ ਨਿਧਾਨੁ ਜਾ ਕੀ ਨਿਰਮਲ ਸੋਇ ॥ ਆਪੇ ਕਰਤਾ ਅਵਰੁ ਨ ਕੋਇ ॥੨॥ ਜੀਅ ਜੰਤ ਸਭਿ ਤਾ ਕੈ ਹਾਥਿ ॥ ਰਵਿ ਰਹਿਆ ਪ੍ਰਭੁ ਸਭ ਕੈ ਸਾਥਿ ॥੩॥ ਪੂਰਾ ਗੁਰੁ ਪੂਰੀ ਬਣਤ ਬਣਾਈ ॥ ਨਾਨਕ ਭਗਤ ਮਿਲੀ ਵਡਿਆਈ ॥੪॥੨੪॥