page 38
-
ਸਿਰੀਰਾਗੁ ਮਹਲਾ ੩ ॥ ਸੁਣਿ ਸੁਣਿ ਕਾਮ ਗਹੇਲੀਏ ਕਿਆ ਚਲਹਿ ਬਾਹ ਲੁਡਾਇ ॥ ਆਪਣਾ ਪਿਰੁ ਨ ਪਛਾਣਹੀ ਕਿਆ ਮੁਹੁ ਦੇਸਹਿ ਜਾਇ ॥ ਜਿਨੀ ਸਖੀ ਕੰਤੁ ਪਛਾਣਿਆ ਹਉ ਤਿਨ ਕੈ ਲਾਗਉ ਪਾਇ ॥ ਤਿਨ ਹੀ ਜੈਸੀ ਥੀ ਰਹਾ ਸਤਸੰਗਤਿ ਮੇਲਿ ਮਿਲਾਇ ॥੧॥ ਮੁੰਧੇ ਕੂੜਿ ਮੁਠੀ ਕੂੜਿਆਰਿ ॥ ਪਿਰੁ ਪ੍ਰਭੁ ਸਾਚਾ ਸੋਹਣਾ ਪਾਈਐ ਗੁਰ ਬੀਚਾਰਿ ॥੧॥ ਰਹਾਉ ॥ ਮਨਮੁਖਿ ਕੰਤੁ ਨ ਪਛਾਣਈ ਤਿਨ ਕਿਉ ਰੈਣਿ ਵਿਹਾਇ ॥ ਗਰਬਿ ਅਟੀਆ ਤ੍ਰਿਸਨਾ ਜਲਹਿ ਦੁਖੁ ਪਾਵਹਿ ਦੂਜੈ ਭਾਇ ॥ ਸਬਦਿ ਰਤੀਆ ਸੋਹਾਗਣੀ ਤਿਨ ਵਿਚਹੁ ਹਉਮੈ ਜਾਇ ॥ ਸਦਾ ਪਿਰੁ ਰਾਵਹਿ ਆਪਣਾ ਤਿਨਾ ਸੁਖੇ ਸੁਖਿ ਵਿਹਾਇ ॥੨॥ ਗਿਆਨ ਵਿਹੂਣੀ ਪਿਰ ਮੁਤੀਆ ਪਿਰਮੁ ਨ ਪਾਇਆ ਜਾਇ ॥ ਅਗਿਆਨ ਮਤੀ ਅੰਧੇਰੁ ਹੈ ਬਿਨੁ ਪਿਰ ਦੇਖੇ ਭੁਖ ਨ ਜਾਇ ॥ ਆਵਹੁ ਮਿਲਹੁ ਸਹੇਲੀਹੋ ਮੈ ਪਿਰੁ ਦੇਹੁ ਮਿਲਾਇ ॥ ਪੂਰੈ ਭਾਗਿ ਸਤਿਗੁਰੁ ਮਿਲੈ ਪਿਰੁ ਪਾਇਆ ਸਚਿ ਸਮਾਇ ॥੩॥ ਸੇ ਸਹੀਆ ਸੋਹਾਗਣੀ ਜਿਨ ਕਉ ਨਦਰਿ ਕਰੇਇ ॥ ਖਸਮੁ ਪਛਾਣਹਿ ਆਪਣਾ ਤਨੁ ਮਨੁ ਆਗੈ ਦੇਇ ॥ ਘਰਿ ਵਰੁ ਪਾਇਆ ਆਪਣਾ ਹਉਮੈ ਦੂਰਿ ਕਰੇਇ ॥ ਨਾਨਕ ਸੋਭਾਵੰਤੀਆ ਸੋਹਾਗਣੀ ਅਨਦਿਨੁ ਭਗਤਿ ਕਰੇਇ ॥੪॥੨੮॥੬੧॥
-
ਸਿਰੀਰਾਗੁ ਮਹਲਾ ੩ ॥ ਇਕਿ ਪਿਰੁ ਰਾਵਹਿ ਆਪਣਾ ਹਉ ਕੈ ਦਰਿ ਪੂਛਉ ਜਾਇ ॥ ਸਤਿਗੁਰੁ ਸੇਵੀ ਭਾਉ ਕਰਿ ਮੈ ਪਿਰੁ ਦੇਹੁ ਮਿਲਾਇ ॥ ਸਭੁ ਉਪਾਏ ਆਪੇ ਵੇਖੈ ਕਿਸੁ ਨੇੜੈ ਕਿਸੁ ਦੂਰਿ ॥ ਜਿਨਿ ਪਿਰੁ ਸੰਗੇ ਜਾਣਿਆ ਪਿਰੁ ਰਾਵੇ ਸਦਾ ਹਦੂਰਿ ॥੧॥ ਮੁੰਧੇ ਤੂ ਚਲੁ ਗੁਰ ਕੈ ਭਾਇ ॥ ਅਨਦਿਨੁ ਰਾਵਹਿ ਪਿਰੁ ਆਪਣਾ ਸਹਜੇ ਸਚਿ ਸਮਾਇ ॥੧॥ ਰਹਾਉ ॥ ਸਬਦਿ ਰਤੀਆ ਸੋਹਾਗਣੀ ਸਚੈ ਸਬਦਿ ਸੀਗਾਰਿ ॥ ਹਰਿ ਵਰੁ ਪਾਇਨਿ ਘਰਿ ਆਪਣੈ ਗੁਰ ਕੈ ਹੇਤਿ ਪਿਆਰਿ ॥ ਸੇਜ ਸੁਹਾਵੀ ਹਰਿ ਰੰਗਿ ਰਵੈ ਭਗਤਿ ਭਰੇ ਭੰਡਾਰ ॥ ਸੋ ਪ੍ਰਭੁ ਪ੍ਰੀਤਮੁ ਮਨਿ ਵਸੈ ਜਿ ਸਭਸੈ ਦੇਇ ਅਧਾਰੁ ॥੨॥ ਪਿਰੁ ਸਾਲਾਹਨਿ ਆਪਣਾ ਤਿਨ ਕੈ ਹਉ ਸਦ ਬਲਿਹਾਰੈ ਜਾਉ ॥ ਮਨੁ ਤਨੁ ਅਰਪੀ ਸਿਰੁ ਦੇਈ ਤਿਨ ਕੈ ਲਾਗਾ ਪਾਇ ॥ ਜਿਨੀ ਇਕੁ ਪਛਾਣਿਆ ਦੂਜਾ ਭਾਉ ਚੁਕਾਇ ॥ ਗੁਰਮੁਖਿ ਨਾਮੁ ਪਛਾਣੀਐ ਨਾਨਕ ਸਚਿ ਸਮਾਇ ॥੩॥੨੯॥੬੨॥
-
ਸਿਰੀਰਾਗੁ ਮਹਲਾ ੩ ॥ ਹਰਿ ਜੀ ਸਚਾ ਸਚੁ ਤੂ ਸਭੁ ਕਿਛੁ ਤੇਰੈ ਚੀਰੈ ॥ ਲਖ ਚਉਰਾਸੀਹ ਤਰਸਦੇ ਫਿਰੇ ਬਿਨੁ ਗੁਰ ਭੇਟੇ ਪੀਰੈ ॥ ਹਰਿ ਜੀਉ ਬਖਸੇ ਬਖਸਿ ਲਏ ਸੂਖ ਸਦਾ ਸਰੀਰੈ ॥ ਗੁਰ ਪਰਸਾਦੀ ਸੇਵ ਕਰੀ ਸਚੁ ਗਹਿਰ ਗੰਭੀਰੈ ॥੧॥ ਮਨ ਮੇਰੇ ਨਾਮਿ ਰਤੇ ਸੁਖੁ ਹੋਇ ॥ ਗੁਰਮਤੀ ਨਾਮੁ ਸਲਾਹੀਐ ਦੂਜਾ ਅਵਰੁ ਨ ਕੋਇ ॥੧॥ ਰਹਾਉ ॥ ਧਰਮ ਰਾਇ ਨੋ ਹੁਕਮੁ ਹੈ ਬਹਿ ਸਚਾ ਧਰਮੁ ਬੀਚਾਰਿ ॥ ਦੂਜੈ ਭਾਇ ਦੁਸਟੁ ਆਤਮਾ ਓਹੁ ਤੇਰੀ ਸਰਕਾਰ ॥ ਅਧਿਆਤਮੀ ਹਰਿ ਗੁਣ ਤਾਸੁ ਮਨਿ ਜਪਹਿ ਏਕੁ ਮੁਰਾਰਿ ॥ ਤਿਨ ਕੀ ਸੇਵਾ ਧਰਮ ਰਾਇ ਕਰੈ ਧੰਨੁ ਸਵਾਰਣਹਾਰੁ ॥੨॥ ਮਨ ਕੇ ਬਿਕਾਰ ਮਨਹਿ ਤਜੈ ਮਨਿ ਚੂਕੈ ਮੋਹੁ ਅਭਿਮਾਨੁ ॥ ਆਤਮ ਰਾਮੁ ਪਛਾਣਿਆ ਸਹਜੇ ਨਾਮਿ ਸਮਾਨੁ ॥ ਬਿਨੁ ਸਤਿਗੁਰ ਮੁਕਤਿ ਨ ਪਾਈਐ ਮਨਮੁਖਿ ਫਿਰੈ ਦਿਵਾਨੁ ॥ ਸਬਦੁ ਨ ਚੀਨੈ ਕਥਨੀ ਬਦਨੀ ਕਰੇ ਬਿਖਿਆ ਮਾਹਿ ਸਮਾਨੁ ॥੩॥ ਸਭੁ ਕਿਛੁ ਆਪੇ ਆਪਿ ਹੈ ਦੂਜਾ ਅਵਰੁ ਨ ਕੋਇ ॥ ਜਿਉ ਬੋਲਾਏ ਤਿਉ ਬੋਲੀਐ ਜਾ ਆਪਿ ਬੁਲਾਏ ਸੋਇ ॥ ਗੁਰਮੁਖਿ ਬਾਣੀ ਬ੍ਰਹਮੁ ਹੈ ਸਬਦਿ ਮਿਲਾਵਾ ਹੋਇ ॥ ਨਾਨਕ ਨਾਮੁ ਸਮਾਲਿ ਤੂ ਜਿਤੁ ਸੇਵਿਐ ਸੁਖੁ ਹੋਇ ॥੪॥੩੦॥੬੩॥