page 383
-
ਆਸਾ ਮਹਲਾ ੫ ॥ ਆਗੈ ਹੀ ਤੇ ਸਭੁ ਕਿਛੁ ਹੂਆ ਅਵਰੁ ਕਿ ਜਾਣੈ ਗਿਆਨਾ ॥ ਭੂਲ ਚੂਕ ਅਪਨਾ ਬਾਰਿਕੁ ਬਖਸਿਆ ਪਾਰਬ੍ਰਹਮ ਭਗਵਾਨਾ ॥੧॥ ਸਤਿਗੁਰੁ ਮੇਰਾ ਸਦਾ ਦਇਆਲਾ ਮੋਹਿ ਦੀਨ ਕਉ ਰਾਖਿ ਲੀਆ ॥ ਕਾਟਿਆ ਰੋਗੁ ਮਹਾ ਸੁਖੁ ਪਾਇਆ ਹਰਿ ਅੰਮ੍ਰਿਤੁ ਮੁਖਿ ਨਾਮੁ ਦੀਆ ॥੧॥ ਰਹਾਉ ॥ ਅਨਿਕ ਪਾਪ ਮੇਰੇ ਪਰਹਰਿਆ ਬੰਧਨ ਕਾਟੇ ਮੁਕਤ ਭਏ ॥ ਅੰਧ ਕੂਪ ਮਹਾ ਘੋਰ ਤੇ ਬਾਹ ਪਕਰਿ ਗੁਰਿ ਕਾਢਿ ਲੀਏ ॥੨॥ ਨਿਰਭਉ ਭਏ ਸਗਲ ਭਉ ਮਿਟਿਆ ਰਾਖੇ ਰਾਖਨਹਾਰੇ ॥ ਐਸੀ ਦਾਤਿ ਤੇਰੀ ਪ੍ਰਭ ਮੇਰੇ ਕਾਰਜ ਸਗਲ ਸਵਾਰੇ ॥੩॥ ਗੁਣ ਨਿਧਾਨ ਸਾਹਿਬ ਮਨਿ ਮੇਲਾ ॥ ਸਰਣਿ ਪਇਆ ਨਾਨਕ ਸਹੇਲਾ ॥੪॥੯॥੪੮॥
-
ਆਸਾ ਮਹਲਾ ੫ ॥ ਤੂੰ ਵਿਸਰਹਿ ਤਾਂ ਸਭੁ ਕੋ ਲਾਗੂ ਚੀਤਿ ਆਵਹਿ ਤਾਂ ਸੇਵਾ ॥ ਅਵਰੁ ਨ ਕੋਊ ਦੂਜਾ ਸੂਝੈ ਸਾਚੇ ਅਲਖ ਅਭੇਵਾ ॥੧॥ ਚੀਤਿ ਆਵੈ ਤਾਂ ਸਦਾ ਦਇਆਲਾ ਲੋਗਨ ਕਿਆ ਵੇਚਾਰੇ ॥ ਬੁਰਾ ਭਲਾ ਕਹੁ ਕਿਸ ਨੋ ਕਹੀਐ ਸਗਲੇ ਜੀਅ ਤੁਮ੍ਹ੍ਹਾਰੇ ॥੧॥ ਰਹਾਉ ॥ ਤੇਰੀ ਟੇਕ ਤੇਰਾ ਆਧਾਰਾ ਹਾਥ ਦੇਇ ਤੂੰ ਰਾਖਹਿ ॥ ਜਿਸੁ ਜਨ ਊਪਰਿ ਤੇਰੀ ਕਿਰਪਾ ਤਿਸ ਕਉ ਬਿਪੁ ਨ ਕੋਊ ਭਾਖੈ ॥੨॥ ਓਹੋ ਸੁਖੁ ਓਹਾ ਵਡਿਆਈ ਜੋ ਪ੍ਰਭ ਜੀ ਮਨਿ ਭਾਣੀ ॥ ਤੂੰ ਦਾਨਾ ਤੂੰ ਸਦ ਮਿਹਰਵਾਨਾ ਨਾਮੁ ਮਿਲੈ ਰੰਗੁ ਮਾਣੀ ॥੩॥ ਤੁਧੁ ਆਗੈ ਅਰਦਾਸਿ ਹਮਾਰੀ ਜੀਉ ਪਿੰਡੁ ਸਭੁ ਤੇਰਾ ॥ ਕਹੁ ਨਾਨਕ ਸਭ ਤੇਰੀ ਵਡਿਆਈ ਕੋਈ ਨਾਉ ਨ ਜਾਣੈ ਮੇਰਾ ॥੪॥੧੦॥੪੯॥
-
ਆਸਾ ਮਹਲਾ ੫ ॥ ਕਰਿ ਕਿਰਪਾ ਪ੍ਰਭ ਅੰਤਰਜਾਮੀ ਸਾਧਸੰਗਿ ਹਰਿ ਪਾਈਐ ॥ ਖੋਲਿ ਕਿਵਾਰ ਦਿਖਾਲੇ ਦਰਸਨੁ ਪੁਨਰਪਿ ਜਨਮਿ ਨ ਆਈਐ ॥੧॥ ਮਿਲਉ ਪਰੀਤਮ ਸੁਆਮੀ ਅਪੁਨੇ ਸਗਲੇ ਦੂਖ ਹਰਉ ਰੇ ॥ ਪਾਰਬ੍ਰਹਮੁ ਜਿਨ੍ਹ੍ਹਿ ਰਿਦੈ ਅਰਾਧਿਆ ਤਾ ਕੈ ਸੰਗਿ ਤਰਉ ਰੇ ॥੧॥ ਰਹਾਉ ॥ ਮਹਾ ਉਦਿਆਨ ਪਾਵਕ ਸਾਗਰ ਭਏ ਹਰਖ ਸੋਗ ਮਹਿ ਬਸਨਾ ॥ ਸਤਿਗੁਰੁ ਭੇਟਿ ਭਇਆ ਮਨੁ ਨਿਰਮਲੁ ਜਪਿ ਅੰਮ੍ਰਿਤੁ ਹਰਿ ਰਸਨਾ ॥੨॥ ਤਨੁ ਧਨੁ ਥਾਪਿ ਕੀਓ ਸਭੁ ਅਪਨਾ ਕੋਮਲ ਬੰਧਨ ਬਾਂਧਿਆ ॥ ਗੁਰ ਪਰਸਾਦਿ ਭਏ ਜਨ ਮੁਕਤੇ ਹਰਿ ਹਰਿ ਨਾਮੁ ਅਰਾਧਿਆ ॥੩॥ ਰਾਖਿ ਲੀਏ ਪ੍ਰਭਿ ਰਾਖਨਹਾਰੈ ਜੋ ਪ੍ਰਭ ਅਪੁਨੇ ਭਾਣੇ ॥ ਜੀਉ ਪਿੰਡੁ ਸਭੁ ਤੁਮ੍ਹ੍ਹਰਾ ਦਾਤੇ ਨਾਨਕ ਸਦ ਕੁਰਬਾਣੇ ॥੪॥੧੧॥੫੦॥