page 384
-
ਆਸਾ ਮਹਲਾ ੫ ॥ ਮੋਹ ਮਲਨ ਨੀਦ ਤੇ ਛੁਟਕੀ ਕਉਨੁ ਅਨੁਗ੍ਰਹੁ ਭਇਓ ਰੀ ॥ ਮਹਾ ਮੋਹਨੀ ਤੁਧੁ ਨ ਵਿਆਪੈ ਤੇਰਾ ਆਲਸੁ ਕਹਾ ਗਇਓ ਰੀ ॥੧॥ ਰਹਾਉ ॥ ਕਾਮੁ ਕ੍ਰੋਧੁ ਅਹੰਕਾਰੁ ਗਾਖਰੋ ਸੰਜਮਿ ਕਉਨ ਛੁਟਿਓ ਰੀ ॥ ਸੁਰਿ ਨਰ ਦੇਵ ਅਸੁਰ ਤ੍ਰੈ ਗੁਨੀਆ ਸਗਲੋ ਭਵਨੁ ਲੁਟਿਓ ਰੀ ॥੧॥ ਦਾਵਾ ਅਗਨਿ ਬਹੁਤੁ ਤ੍ਰਿਣ ਜਾਲੇ ਕੋਈ ਹਰਿਆ ਬੂਟੁ ਰਹਿਓ ਰੀ ॥ ਐਸੋ ਸਮਰਥੁ ਵਰਨਿ ਨ ਸਾਕਉ ਤਾ ਕੀ ਉਪਮਾ ਜਾਤ ਨ ਕਹਿਓ ਰੀ ॥੨॥ ਕਾਜਰ ਕੋਠ ਮਹਿ ਭਈ ਨ ਕਾਰੀ ਨਿਰਮਲ ਬਰਨੁ ਬਨਿਓ ਰੀ ॥ ਮਹਾ ਮੰਤ੍ਰੁ ਗੁਰ ਹਿਰਦੈ ਬਸਿਓ ਅਚਰਜ ਨਾਮੁ ਸੁਨਿਓ ਰੀ ॥੩॥ ਕਰਿ ਕਿਰਪਾ ਪ੍ਰਭ ਨਦਰਿ ਅਵਲੋਕਨ ਅਪੁਨੈ ਚਰਣਿ ਲਗਾਈ ॥ ਪ੍ਰੇਮ ਭਗਤਿ ਨਾਨਕ ਸੁਖੁ ਪਾਇਆ ਸਾਧੂ ਸੰਗਿ ਸਮਾਈ ॥੪॥੧੨॥੫੧॥
-
ੴ ਸਤਿਗੁਰ ਪ੍ਰਸਾਦਿ ॥ ਰਾਗੁ ਆਸਾ ਘਰੁ ੭ ਮਹਲਾ ੫ ॥ ਲਾਲੁ ਚੋਲਨਾ ਤੈ ਤਨਿ ਸੋਹਿਆ ॥ ਸੁਰਿਜਨ ਭਾਨੀ ਤਾਂ ਮਨੁ ਮੋਹਿਆ ॥੧॥ ਕਵਨ ਬਨੀ ਰੀ ਤੇਰੀ ਲਾਲੀ ॥ ਕਵਨ ਰੰਗਿ ਤੂੰ ਭਈ ਗੁਲਾਲੀ ॥੧॥ ਰਹਾਉ ॥ ਤੁਮ ਹੀ ਸੁੰਦਰਿ ਤੁਮਹਿ ਸੁਹਾਗੁ ॥ ਤੁਮ ਘਰਿ ਲਾਲਨੁ ਤੁਮ ਘਰਿ ਭਾਗੁ ॥੨॥ ਤੂੰ ਸਤਵੰਤੀ ਤੂੰ ਪਰਧਾਨਿ ॥ ਤੂੰ ਪ੍ਰੀਤਮ ਭਾਨੀ ਤੁਹੀ ਸੁਰ ਗਿਆਨਿ ॥੩॥ ਪ੍ਰੀਤਮ ਭਾਨੀ ਤਾਂ ਰੰਗਿ ਗੁਲਾਲ ॥ ਕਹੁ ਨਾਨਕ ਸੁਭ ਦ੍ਰਿਸਟਿ ਨਿਹਾਲ ॥੪॥ ਸੁਨਿ ਰੀ ਸਖੀ ਇਹ ਹਮਰੀ ਘਾਲ ॥ ਪ੍ਰਭ ਆਪਿ ਸੀਗਾਰਿ ਸਵਾਰਨਹਾਰ ॥੧॥ ਰਹਾਉ ਦੂਜਾ ॥੧॥੫੨॥
-
ਆਸਾ ਮਹਲਾ ੫ ॥ ਦੂਖੁ ਘਨੋ ਜਬ ਹੋਤੇ ਦੂਰਿ ॥ ਅਬ ਮਸਲਤਿ ਮੋਹਿ ਮਿਲੀ ਹਦੂਰਿ ॥੧॥ ਚੁਕਾ ਨਿਹੋਰਾ ਸਖੀ ਸਹੇਰੀ ॥ ਭਰਮੁ ਗਇਆ ਗੁਰਿ ਪਿਰ ਸੰਗਿ ਮੇਰੀ ॥੧॥ ਰਹਾਉ ॥ ਨਿਕਟਿ ਆਨਿ ਪ੍ਰਿਅ ਸੇਜ ਧਰੀ ॥ ਕਾਣਿ ਕਢਨ ਤੇ ਛੂਟਿ ਪਰੀ ॥੨॥ ਮੰਦਰਿ ਮੇਰੈ ਸਬਦਿ ਉਜਾਰਾ ॥ ਅਨਦ ਬਿਨੋਦੀ ਖਸਮੁ ਹਮਾਰਾ ॥੩॥ ਮਸਤਕਿ ਭਾਗੁ ਮੈ ਪਿਰੁ ਘਰਿ ਆਇਆ ॥ ਥਿਰੁ ਸੋਹਾਗੁ ਨਾਨਕ ਜਨ ਪਾਇਆ ॥੪॥੨॥੫੩॥
-
ਆਸਾ ਮਹਲਾ ੫ ॥ ਸਾਚਿ ਨਾਮਿ ਮੇਰਾ ਮਨੁ ਲਾਗਾ ॥ ਲੋਗਨ ਸਿਉ ਮੇਰਾ ਠਾਠਾ ਬਾਗਾ ॥੧॥ ਬਾਹਰਿ ਸੂਤੁ ਸਗਲ ਸਿਉ ਮਉਲਾ ॥ ਅਲਿਪਤੁ ਰਹਉ ਜੈਸੇ ਜਲ ਮਹਿ ਕਉਲਾ ॥੧॥ ਰਹਾਉ ॥ ਮੁਖ ਕੀ ਬਾਤ ਸਗਲ ਸਿਉ ਕਰਤਾ ॥ ਜੀਅ ਸੰਗਿ ਪ੍ਰਭੁ ਅਪੁਨਾ ਧਰਤਾ ॥੨॥ ਦੀਸਿ ਆਵਤ ਹੈ ਬਹੁਤੁ ਭੀਹਾਲਾ ॥ ਸਗਲ ਚਰਨ ਕੀ ਇਹੁ ਮਨੁ ਰਾਲਾ ॥੩॥ ਨਾਨਕ ਜਨਿ ਗੁਰੁ ਪੂਰਾ ਪਾਇਆ ॥ ਅੰਤਰਿ ਬਾਹਰਿ ਏਕੁ ਦਿਖਾਇਆ ॥੪॥੩॥੫੪॥