page 385
-
ਆਸਾ ਮਹਲਾ ੫ ॥ ਪਾਵਤੁ ਰਲੀਆ ਜੋਬਨਿ ਬਲੀਆ ॥ ਨਾਮ ਬਿਨਾ ਮਾਟੀ ਸੰਗਿ ਰਲੀਆ ॥੧॥ ਕਾਨ ਕੁੰਡਲੀਆ ਬਸਤ੍ਰ ਓਢਲੀਆ ॥ ਸੇਜ ਸੁਖਲੀਆ ਮਨਿ ਗਰਬਲੀਆ ॥੧॥ ਰਹਾਉ ॥ ਤਲੈ ਕੁੰਚਰੀਆ ਸਿਰਿ ਕਨਿਕ ਛਤਰੀਆ ॥ ਹਰਿ ਭਗਤਿ ਬਿਨਾ ਲੇ ਧਰਨਿ ਗਡਲੀਆ ॥੨॥ ਰੂਪ ਸੁੰਦਰੀਆ ਅਨਿਕ ਇਸਤਰੀਆ ॥ ਹਰਿ ਰਸ ਬਿਨੁ ਸਭਿ ਸੁਆਦ ਫਿਕਰੀਆ ॥੩॥ ਮਾਇਆ ਛਲੀਆ ਬਿਕਾਰ ਬਿਖਲੀਆ ॥ ਸਰਣਿ ਨਾਨਕ ਪ੍ਰਭ ਪੁਰਖ ਦਇਅਲੀਆ ॥੪॥੪॥੫੫॥
-
ਆਸਾ ਮਹਲਾ ੫ ॥ ਏਕੁ ਬਗੀਚਾ ਪੇਡ ਘਨ ਕਰਿਆ ॥ ਅੰਮ੍ਰਿਤ ਨਾਮੁ ਤਹਾ ਮਹਿ ਫਲਿਆ ॥੧॥ ਐਸਾ ਕਰਹੁ ਬੀਚਾਰੁ ਗਿਆਨੀ ॥ ਜਾ ਤੇ ਪਾਈਐ ਪਦੁ ਨਿਰਬਾਨੀ ॥ ਆਸਿ ਪਾਸਿ ਬਿਖੂਆ ਕੇ ਕੁੰਟਾ ਬੀਚਿ ਅੰਮ੍ਰਿਤੁ ਹੈ ਭਾਈ ਰੇ ॥੧॥ ਰਹਾਉ ॥ ਸਿੰਚਨਹਾਰੇ ਏਕੈ ਮਾਲੀ ॥ ਖਬਰਿ ਕਰਤੁ ਹੈ ਪਾਤ ਪਤ ਡਾਲੀ ॥੨॥ ਸਗਲ ਬਨਸਪਤਿ ਆਣਿ ਜੜਾਈ ॥ ਸਗਲੀ ਫੂਲੀ ਨਿਫਲ ਨ ਕਾਈ ॥੩॥ ਅੰਮ੍ਰਿਤ ਫਲੁ ਨਾਮੁ ਜਿਨਿ ਗੁਰ ਤੇ ਪਾਇਆ ॥ ਨਾਨਕ ਦਾਸ ਤਰੀ ਤਿਨਿ ਮਾਇਆ ॥੪॥੫॥੫੬॥
-
ਆਸਾ ਮਹਲਾ ੫ ॥ ਰਾਜ ਲੀਲਾ ਤੇਰੈ ਨਾਮਿ ਬਨਾਈ ॥ ਜੋਗੁ ਬਨਿਆ ਤੇਰਾ ਕੀਰਤਨੁ ਗਾਈ ॥੧॥ ਸਰਬ ਸੁਖਾ ਬਨੇ ਤੇਰੈ ਓਲ੍ਹ੍ਹੈ ॥ ਭ੍ਰਮ ਕੇ ਪਰਦੇ ਸਤਿਗੁਰ ਖੋਲ੍ਹ੍ਹੇ ॥੧॥ ਰਹਾਉ ॥ ਹੁਕਮੁ ਬੂਝਿ ਰੰਗ ਰਸ ਮਾਣੇ ॥ ਸਤਿਗੁਰ ਸੇਵਾ ਮਹਾ ਨਿਰਬਾਣੇ ॥੨॥ ਜਿਨਿ ਤੂੰ ਜਾਤਾ ਸੋ ਗਿਰਸਤ ਉਦਾਸੀ ਪਰਵਾਣੁ ॥ ਨਾਮਿ ਰਤਾ ਸੋਈ ਨਿਰਬਾਣੁ ॥੩॥ ਜਾ ਕਉ ਮਿਲਿਓ ਨਾਮੁ ਨਿਧਾਨਾ ॥ ਭਨਤਿ ਨਾਨਕ ਤਾ ਕਾ ਪੂਰ ਖਜਾਨਾ ॥੪॥੬॥੫੭॥
-
ਆਸਾ ਮਹਲਾ ੫ ॥ ਤੀਰਥਿ ਜਾਉ ਤ ਹਉ ਹਉ ਕਰਤੇ ॥ ਪੰਡਿਤ ਪੂਛਉ ਤ ਮਾਇਆ ਰਾਤੇ ॥੧॥ ਸੋ ਅਸਥਾਨੁ ਬਤਾਵਹੁ ਮੀਤਾ ॥ ਜਾ ਕੈ ਹਰਿ ਹਰਿ ਕੀਰਤਨੁ ਨੀਤਾ ॥੧॥ ਰਹਾਉ ॥ ਸਾਸਤ੍ਰ ਬੇਦ ਪਾਪ ਪੁੰਨ ਵੀਚਾਰ ॥ ਨਰਕਿ ਸੁਰਗਿ ਫਿਰਿ ਫਿਰਿ ਅਉਤਾਰ ॥੨॥ ਗਿਰਸਤ ਮਹਿ ਚਿੰਤ ਉਦਾਸ ਅਹੰਕਾਰ ॥ ਕਰਮ ਕਰਤ ਜੀਅ ਕਉ ਜੰਜਾਰ ॥੩॥ ਪ੍ਰਭ ਕਿਰਪਾ ਤੇ ਮਨੁ ਵਸਿ ਆਇਆ ॥ ਨਾਨਕ ਗੁਰਮੁਖਿ ਤਰੀ ਤਿਨਿ ਮਾਇਆ ॥੪॥ ਸਾਧਸੰਗਿ ਹਰਿ ਕੀਰਤਨੁ ਗਾਈਐ ॥ ਇਹੁ ਅਸਥਾਨੁ ਗੁਰੂ ਤੇ ਪਾਈਐ ॥੧॥ ਰਹਾਉ ਦੂਜਾ ॥੭॥੫੮॥
-
ਆਸਾ ਮਹਲਾ ੫ ॥ ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ॥ ਹਰਿ ਸਿਮਰਤ ਸਗਲ ਬਿਨਾਸੇ ਦੂਖਾ ॥੧॥ ਸਗਲ ਸੂਖ ਜਾਂ ਤੂੰ ਚਿਤਿ ਆਂਵੈਂ ॥ ਸੋ ਨਾਮੁ ਜਪੈ ਜੋ ਜਨੁ ਤੁਧੁ ਭਾਵੈ ॥੧॥ ਰਹਾਉ ॥ ਤਨੁ ਮਨੁ ਸੀਤਲੁ ਜਪਿ ਨਾਮੁ ਤੇਰਾ ॥ ਹਰਿ ਹਰਿ ਜਪਤ ਢਹੈ ਦੁਖ ਡੇਰਾ ॥੨॥ ਹੁਕਮੁ ਬੂਝੈ ਸੋਈ ਪਰਵਾਨੁ ॥ ਸਾਚੁ ਸਬਦੁ ਜਾ ਕਾ ਨੀਸਾਨੁ ॥੩॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ॥ ਭਨਤਿ ਨਾਨਕੁ ਮੇਰੈ ਮਨਿ ਸੁਖੁ ਪਾਇਆ ॥੪॥੮॥੫੯॥