page 386
-
ਆਸਾ ਮਹਲਾ ੫ ॥ ਜਹਾ ਪਠਾਵਹੁ ਤਹ ਤਹ ਜਾਈ ॥ ਜੋ ਤੁਮ ਦੇਹੁ ਸੋਈ ਸੁਖੁ ਪਾਈ ॥੧॥ ਸਦਾ ਚੇਰੇ ਗੋਵਿੰਦ ਗੋਸਾਈ ॥ ਤੁਮ੍ਹ੍ਹਰੀ ਕ੍ਰਿਪਾ ਤੇ ਤ੍ਰਿਪਤਿ ਅਘਾਈ ॥੧॥ ਰਹਾਉ ॥ ਤੁਮਰਾ ਦੀਆ ਪੈਨ੍ਹ੍ਹਉ ਖਾਈ ॥ ਤਉ ਪ੍ਰਸਾਦਿ ਪ੍ਰਭ ਸੁਖੀ ਵਲਾਈ ॥੨॥ ਮਨ ਤਨ ਅੰਤਰਿ ਤੁਝੈ ਧਿਆਈ ॥ ਤੁਮ੍ਹ੍ਹਰੈ ਲਵੈ ਨ ਕੋਊ ਲਾਈ ॥੩॥ ਕਹੁ ਨਾਨਕ ਨਿਤ ਇਵੈ ਧਿਆਈ ॥ ਗਤਿ ਹੋਵੈ ਸੰਤਹ ਲਗਿ ਪਾਈ ॥੪॥੯॥੬੦॥
-
ਆਸਾ ਮਹਲਾ ੫ ॥ ਊਠਤ ਬੈਠਤ ਸੋਵਤ ਧਿਆਈਐ ॥ ਮਾਰਗਿ ਚਲਤ ਹਰੇ ਹਰਿ ਗਾਈਐ ॥੧॥ ਸ੍ਰਵਨ ਸੁਨੀਜੈ ਅੰਮ੍ਰਿਤ ਕਥਾ ॥ ਜਾਸੁ ਸੁਨੀ ਮਨਿ ਹੋਇ ਅਨੰਦਾ ਦੂਖ ਰੋਗ ਮਨ ਸਗਲੇ ਲਥਾ ॥੧॥ ਰਹਾਉ ॥ ਕਾਰਜਿ ਕਾਮਿ ਬਾਟ ਘਾਟ ਜਪੀਜੈ ॥ ਗੁਰ ਪ੍ਰਸਾਦਿ ਹਰਿ ਅੰਮ੍ਰਿਤੁ ਪੀਜੈ ॥੨॥ ਦਿਨਸੁ ਰੈਨਿ ਹਰਿ ਕੀਰਤਨੁ ਗਾਈਐ ॥ ਸੋ ਜਨੁ ਜਮ ਕੀ ਵਾਟ ਨ ਪਾਈਐ ॥੩॥ ਆਠ ਪਹਰ ਜਿਸੁ ਵਿਸਰਹਿ ਨਾਹੀ ॥ ਗਤਿ ਹੋਵੈ ਨਾਨਕ ਤਿਸੁ ਲਗਿ ਪਾਈ ॥੪॥੧੦॥੬੧॥
-
ਆਸਾ ਮਹਲਾ ੫ ॥ ਜਾ ਕੈ ਸਿਮਰਨਿ ਸੂਖ ਨਿਵਾਸੁ ॥ ਭਈ ਕਲਿਆਣ ਦੁਖ ਹੋਵਤ ਨਾਸੁ ॥੧॥ ਅਨਦੁ ਕਰਹੁ ਪ੍ਰਭ ਕੇ ਗੁਨ ਗਾਵਹੁ ॥ ਸਤਿਗੁਰੁ ਅਪਨਾ ਸਦ ਸਦਾ ਮਨਾਵਹੁ ॥੧॥ ਰਹਾਉ ॥ ਸਤਿਗੁਰ ਕਾ ਸਚੁ ਸਬਦੁ ਕਮਾਵਹੁ ॥ ਥਿਰੁ ਘਰਿ ਬੈਠੇ ਪ੍ਰਭੁ ਅਪਨਾ ਪਾਵਹੁ ॥੨॥ ਪਰ ਕਾ ਬੁਰਾ ਨ ਰਾਖਹੁ ਚੀਤ ॥ ਤੁਮ ਕਉ ਦੁਖੁ ਨਹੀ ਭਾਈ ਮੀਤ ॥੩॥ ਹਰਿ ਹਰਿ ਤੰਤੁ ਮੰਤੁ ਗੁਰਿ ਦੀਨ੍ਹ੍ਹਾ ॥ ਇਹੁ ਸੁਖੁ ਨਾਨਕ ਅਨਦਿਨੁ ਚੀਨ੍ਹ੍ਹਾ ॥੪॥੧੧॥੬੨॥
-
ਆਸਾ ਮਹਲਾ ੫ ॥ ਜਿਸੁ ਨੀਚ ਕਉ ਕੋਈ ਨ ਜਾਨੈ ॥ ਨਾਮੁ ਜਪਤ ਉਹੁ ਚਹੁ ਕੁੰਟ ਮਾਨੈ ॥੧॥ ਦਰਸਨੁ ਮਾਗਉ ਦੇਹਿ ਪਿਆਰੇ ॥ ਤੁਮਰੀ ਸੇਵਾ ਕਉਨ ਕਉਨ ਨ ਤਾਰੇ ॥੧॥ ਰਹਾਉ ॥ ਜਾ ਕੈ ਨਿਕਟਿ ਨ ਆਵੈ ਕੋਈ ॥ ਸਗਲ ਸ੍ਰਿਸਟਿ ਉਆ ਕੇ ਚਰਨ ਮਲਿ ਧੋਈ ॥੨॥ ਜੋ ਪ੍ਰਾਨੀ ਕਾਹੂ ਨ ਆਵਤ ਕਾਮ ॥ ਸੰਤ ਪ੍ਰਸਾਦਿ ਤਾ ਕੋ ਜਪੀਐ ਨਾਮ ॥੩॥ ਸਾਧਸੰਗਿ ਮਨ ਸੋਵਤ ਜਾਗੇ ॥ ਤਬ ਪ੍ਰਭ ਨਾਨਕ ਮੀਠੇ ਲਾਗੇ ॥੪॥੧੨॥੬੩॥