page 387
-
ਆਸਾ ਮਹਲਾ ੫ ॥ ਏਕੋ ਏਕੀ ਨੈਨ ਨਿਹਾਰਉ ॥ ਸਦਾ ਸਦਾ ਹਰਿ ਨਾਮੁ ਸਮ੍ਹ੍ਹਾਰਉ ॥੧॥ ਰਾਮ ਰਾਮਾ ਰਾਮਾ ਗੁਨ ਗਾਵਉ ॥ ਸੰਤ ਪ੍ਰਤਾਪਿ ਸਾਧ ਕੈ ਸੰਗੇ ਹਰਿ ਹਰਿ ਨਾਮੁ ਧਿਆਵਉ ਰੇ ॥੧॥ ਰਹਾਉ ॥ ਸਗਲ ਸਮਗ੍ਰੀ ਜਾ ਕੈ ਸੂਤਿ ਪਰੋਈ ॥ ਘਟ ਘਟ ਅੰਤਰਿ ਰਵਿਆ ਸੋਈ ॥੨॥ ਓਪਤਿ ਪਰਲਉ ਖਿਨ ਮਹਿ ਕਰਤਾ ॥ ਆਪਿ ਅਲੇਪਾ ਨਿਰਗੁਨੁ ਰਹਤਾ ॥੩॥ ਕਰਨ ਕਰਾਵਨ ਅੰਤਰਜਾਮੀ ॥ ਅਨੰਦ ਕਰੈ ਨਾਨਕ ਕਾ ਸੁਆਮੀ ॥੪॥੧੩॥੬੪॥
-
ਆਸਾ ਮਹਲਾ ੫ ॥ ਕੋਟਿ ਜਨਮ ਕੇ ਰਹੇ ਭਵਾਰੇ ॥ ਦੁਲਭ ਦੇਹ ਜੀਤੀ ਨਹੀ ਹਾਰੇ ॥੧॥ ਕਿਲਬਿਖ ਬਿਨਾਸੇ ਦੁਖ ਦਰਦ ਦੂਰਿ ॥ ਭਏ ਪੁਨੀਤ ਸੰਤਨ ਕੀ ਧੂਰਿ ॥੧॥ ਰਹਾਉ ॥ ਪ੍ਰਭ ਕੇ ਸੰਤ ਉਧਾਰਨ ਜੋਗ ॥ ਤਿਸੁ ਭੇਟੇ ਜਿਸੁ ਧੁਰਿ ਸੰਜੋਗ ॥੨॥ ਮਨਿ ਆਨੰਦੁ ਮੰਤ੍ਰੁ ਗੁਰਿ ਦੀਆ ॥ ਤ੍ਰਿਸਨ ਬੁਝੀ ਮਨੁ ਨਿਹਚਲੁ ਥੀਆ ॥੩॥ ਨਾਮੁ ਪਦਾਰਥੁ ਨਉ ਨਿਧਿ ਸਿਧਿ ॥ ਨਾਨਕ ਗੁਰ ਤੇ ਪਾਈ ਬੁਧਿ ॥੪॥੧੪॥੬੫॥
-
ਆਸਾ ਮਹਲਾ ੫ ॥ ਮਿਟੀ ਤਿਆਸ ਅਗਿਆਨ ਅੰਧੇਰੇ ॥ ਸਾਧ ਸੇਵਾ ਅਘ ਕਟੇ ਘਨੇਰੇ ॥੧॥ ਸੂਖ ਸਹਜ ਆਨੰਦੁ ਘਨਾ ॥ ਗੁਰ ਸੇਵਾ ਤੇ ਭਏ ਮਨ ਨਿਰਮਲ ਹਰਿ ਹਰਿ ਹਰਿ ਹਰਿ ਨਾਮੁ ਸੁਨਾ ॥੧॥ ਰਹਾਉ ॥ ਬਿਨਸਿਓ ਮਨ ਕਾ ਮੂਰਖੁ ਢੀਠਾ ॥ ਪ੍ਰਭ ਕਾ ਭਾਣਾ ਲਾਗਾ ਮੀਠਾ ॥੨॥ ਗੁਰ ਪੂਰੇ ਕੇ ਚਰਣ ਗਹੇ ॥ ਕੋਟਿ ਜਨਮ ਕੇ ਪਾਪ ਲਹੇ ॥੩॥ ਰਤਨ ਜਨਮੁ ਇਹੁ ਸਫਲ ਭਇਆ ॥ ਕਹੁ ਨਾਨਕ ਪ੍ਰਭ ਕਰੀ ਮਇਆ ॥੪॥੧੫॥੬੬॥
-
ਆਸਾ ਮਹਲਾ ੫ ॥ ਸਤਿਗੁਰੁ ਅਪਨਾ ਸਦ ਸਦਾ ਸਮ੍ਹ੍ਹਾਰੇ ॥ ਗੁਰ ਕੇ ਚਰਨ ਕੇਸ ਸੰਗਿ ਝਾਰੇ ॥੧॥ ਜਾਗੁ ਰੇ ਮਨ ਜਾਗਨਹਾਰੇ ॥ ਬਿਨੁ ਹਰਿ ਅਵਰੁ ਨ ਆਵਸਿ ਕਾਮਾ ਝੂਠਾ ਮੋਹੁ ਮਿਥਿਆ ਪਸਾਰੇ ॥੧॥ ਰਹਾਉ ॥ ਗੁਰ ਕੀ ਬਾਣੀ ਸਿਉ ਰੰਗੁ ਲਾਇ ॥ ਗੁਰੁ ਕਿਰਪਾਲੁ ਹੋਇ ਦੁਖੁ ਜਾਇ ॥੨॥ ਗੁਰ ਬਿਨੁ ਦੂਜਾ ਨਾਹੀ ਥਾਉ ॥ ਗੁਰੁ ਦਾਤਾ ਗੁਰੁ ਦੇਵੈ ਨਾਉ ॥੩॥ ਗੁਰੁ ਪਾਰਬ੍ਰਹਮੁ ਪਰਮੇਸਰੁ ਆਪਿ ॥ ਆਠ ਪਹਰ ਨਾਨਕ ਗੁਰ ਜਾਪਿ ॥੪॥੧੬॥੬੭॥
-
ਆਸਾ ਮਹਲਾ ੫ ॥ ਆਪੇ ਪੇਡੁ ਬਿਸਥਾਰੀ ਸਾਖ ॥ ਅਪਨੀ ਖੇਤੀ ਆਪੇ ਰਾਖ ॥੧॥ ਜਤ ਕਤ ਪੇਖਉ ਏਕੈ ਓਹੀ ॥ ਘਟ ਘਟ ਅੰਤਰਿ ਆਪੇ ਸੋਈ ॥੧॥ ਰਹਾਉ ॥ ਆਪੇ ਸੂਰੁ ਕਿਰਣਿ ਬਿਸਥਾਰੁ ॥ ਸੋਈ ਗੁਪਤੁ ਸੋਈ ਆਕਾਰੁ ॥੨॥ ਸਰਗੁਣ ਨਿਰਗੁਣ ਥਾਪੈ ਨਾਉ ॥ ਦੁਹ ਮਿਲਿ ਏਕੈ ਕੀਨੋ ਠਾਉ ॥੩॥ ਕਹੁ ਨਾਨਕ ਗੁਰਿ ਭ੍ਰਮੁ ਭਉ ਖੋਇਆ ॥ ਅਨਦ ਰੂਪੁ ਸਭੁ ਨੈਨ ਅਲੋਇਆ ॥੪॥੧੭॥੬੮॥