page 389
-
ਆਸਾ ਮਹਲਾ ੫ ॥ ਤੂ ਮੇਰਾ ਤਰੰਗੁ ਹਮ ਮੀਨ ਤੁਮਾਰੇ ॥ ਤੂ ਮੇਰਾ ਠਾਕੁਰੁ ਹਮ ਤੇਰੈ ਦੁਆਰੇ ॥੧॥ ਤੂੰ ਮੇਰਾ ਕਰਤਾ ਹਉ ਸੇਵਕੁ ਤੇਰਾ ॥ ਸਰਣਿ ਗਹੀ ਪ੍ਰਭ ਗੁਨੀ ਗਹੇਰਾ ॥੧॥ ਰਹਾਉ ॥ ਤੂ ਮੇਰਾ ਜੀਵਨੁ ਤੂ ਆਧਾਰੁ ॥ ਤੁਝਹਿ ਪੇਖਿ ਬਿਗਸੈ ਕਉਲਾਰੁ ॥੨॥ ਤੂ ਮੇਰੀ ਗਤਿ ਪਤਿ ਤੂ ਪਰਵਾਨੁ ॥ ਤੂ ਸਮਰਥੁ ਮੈ ਤੇਰਾ ਤਾਣੁ ॥੩॥ ਅਨਦਿਨੁ ਜਪਉ ਨਾਮ ਗੁਣਤਾਸਿ ॥ ਨਾਨਕ ਕੀ ਪ੍ਰਭ ਪਹਿ ਅਰਦਾਸਿ ॥੪॥੨੩॥੭੪॥
-
ਆਸਾ ਮਹਲਾ ੫ ॥ ਰੋਵਨਹਾਰੈ ਝੂਠੁ ਕਮਾਨਾ ॥ ਹਸਿ ਹਸਿ ਸੋਗੁ ਕਰਤ ਬੇਗਾਨਾ ॥੧॥ ਕੋ ਮੂਆ ਕਾ ਕੈ ਘਰਿ ਗਾਵਨੁ ॥ ਕੋ ਰੋਵੈ ਕੋ ਹਸਿ ਹਸਿ ਪਾਵਨੁ ॥੧॥ ਰਹਾਉ ॥ ਬਾਲ ਬਿਵਸਥਾ ਤੇ ਬਿਰਧਾਨਾ ॥ ਪਹੁਚਿ ਨ ਮੂਕਾ ਫਿਰਿ ਪਛੁਤਾਨਾ ॥੨॥ ਤ੍ਰਿਹੁ ਗੁਣ ਮਹਿ ਵਰਤੈ ਸੰਸਾਰਾ ॥ ਨਰਕ ਸੁਰਗ ਫਿਰਿ ਫਿਰਿ ਅਉਤਾਰਾ ॥੩॥ ਕਹੁ ਨਾਨਕ ਜੋ ਲਾਇਆ ਨਾਮ ॥ ਸਫਲ ਜਨਮੁ ਤਾ ਕਾ ਪਰਵਾਨ ॥੪॥੨੪॥੭੫॥
-
ਆਸਾ ਮਹਲਾ ੫ ॥ ਸੋਇ ਰਹੀ ਪ੍ਰਭ ਖਬਰਿ ਨ ਜਾਨੀ ॥ ਭੋਰੁ ਭਇਆ ਬਹੁਰਿ ਪਛੁਤਾਨੀ ॥੧॥ ਪ੍ਰਿਅ ਪ੍ਰੇਮ ਸਹਜਿ ਮਨਿ ਅਨਦੁ ਧਰਉ ਰੀ ॥ ਪ੍ਰਭ ਮਿਲਬੇ ਕੀ ਲਾਲਸਾ ਤਾ ਤੇ ਆਲਸੁ ਕਹਾ ਕਰਉ ਰੀ ॥੧॥ ਰਹਾਉ ॥ ਕਰ ਮਹਿ ਅੰਮ੍ਰਿਤੁ ਆਣਿ ਨਿਸਾਰਿਓ ॥ ਖਿਸਰਿ ਗਇਓ ਭੂਮ ਪਰਿ ਡਾਰਿਓ ॥੨॥ ਸਾਦਿ ਮੋਹਿ ਲਾਦੀ ਅਹੰਕਾਰੇ ॥ ਦੋਸੁ ਨਾਹੀ ਪ੍ਰਭ ਕਰਣੈਹਾਰੇ ॥੩॥ ਸਾਧਸੰਗਿ ਮਿਟੇ ਭਰਮ ਅੰਧਾਰੇ ॥ ਨਾਨਕ ਮੇਲੀ ਸਿਰਜਣਹਾਰੇ ॥੪॥੨੫॥੭੬॥
-
ਆਸਾ ਮਹਲਾ ੫ ॥ ਚਰਨ ਕਮਲ ਕੀ ਆਸ ਪਿਆਰੇ ॥ ਜਮਕੰਕਰ ਨਸਿ ਗਏ ਵਿਚਾਰੇ ॥੧॥ ਤੂ ਚਿਤਿ ਆਵਹਿ ਤੇਰੀ ਮਇਆ ॥ ਸਿਮਰਤ ਨਾਮ ਸਗਲ ਰੋਗ ਖਇਆ ॥੧॥ ਰਹਾਉ ॥ ਅਨਿਕ ਦੂਖ ਦੇਵਹਿ ਅਵਰਾ ਕਉ ॥ ਪਹੁਚਿ ਨ ਸਾਕਹਿ ਜਨ ਤੇਰੇ ਕਉ ॥੨॥ ਦਰਸ ਤੇਰੇ ਕੀ ਪਿਆਸ ਮਨਿ ਲਾਗੀ ॥ ਸਹਜ ਅਨੰਦ ਬਸੈ ਬੈਰਾਗੀ ॥੩॥ ਨਾਨਕ ਕੀ ਅਰਦਾਸਿ ਸੁਣੀਜੈ ॥ ਕੇਵਲ ਨਾਮੁ ਰਿਦੇ ਮਹਿ ਦੀਜੈ ॥੪॥੨੬॥੭੭॥
-
ਆਸਾ ਮਹਲਾ ੫ ॥ ਮਨੁ ਤ੍ਰਿਪਤਾਨੋ ਮਿਟੇ ਜੰਜਾਲ ॥ ਪ੍ਰਭੁ ਅਪੁਨਾ ਹੋਇਆ ਕਿਰਪਾਲ ॥੧॥ ਸੰਤ ਪ੍ਰਸਾਦਿ ਭਲੀ ਬਨੀ ॥ ਜਾ ਕੈ ਗ੍ਰਿਹਿ ਸਭੁ ਕਿਛੁ ਹੈ ਪੂਰਨੁ ਸੋ ਭੇਟਿਆ ਨਿਰਭੈ ਧਨੀ ॥੧॥ ਰਹਾਉ ॥ ਨਾਮੁ ਦ੍ਰਿੜਾਇਆ ਸਾਧ ਕ੍ਰਿਪਾਲ ॥ ਮਿਟਿ ਗਈ ਭੂਖ ਮਹਾ ਬਿਕਰਾਲ ॥੨॥ ਠਾਕੁਰਿ ਅਪੁਨੈ ਕੀਨੀ ਦਾਤਿ ॥ ਜਲਨਿ ਬੁਝੀ ਮਨਿ ਹੋਈ ਸਾਂਤਿ ॥੩॥ ਮਿਟਿ ਗਈ ਭਾਲ ਮਨੁ ਸਹਜਿ ਸਮਾਨਾ ॥ ਨਾਨਕ ਪਾਇਆ ਨਾਮ ਖਜਾਨਾ ॥੪॥੨੭॥੭੮॥