page 390
-
ਆਸਾ ਮਹਲਾ ੫ ॥ ਠਾਕੁਰ ਸਿਉ ਜਾ ਕੀ ਬਨਿ ਆਈ ॥ ਭੋਜਨ ਪੂਰਨ ਰਹੇ ਅਘਾਈ ॥੧॥ ਕਛੂ ਨ ਥੋਰਾ ਹਰਿ ਭਗਤਨ ਕਉ ॥ ਖਾਤ ਖਰਚਤ ਬਿਲਛਤ ਦੇਵਨ ਕਉ ॥੧॥ ਰਹਾਉ ॥ ਜਾ ਕਾ ਧਨੀ ਅਗਮ ਗੁਸਾਈ ॥ ਮਾਨੁਖ ਕੀ ਕਹੁ ਕੇਤ ਚਲਾਈ ॥੨॥ ਜਾ ਕੀ ਸੇਵਾ ਦਸ ਅਸਟ ਸਿਧਾਈ ॥ ਪਲਕ ਦਿਸਟਿ ਤਾ ਕੀ ਲਾਗਹੁ ਪਾਈ ॥੩॥ ਜਾ ਕਉ ਦਇਆ ਕਰਹੁ ਮੇਰੇ ਸੁਆਮੀ ॥ ਕਹੁ ਨਾਨਕ ਨਾਹੀ ਤਿਨ ਕਾਮੀ ॥੪॥੨੮॥੭੯॥
-
ਆਸਾ ਮਹਲਾ ੫ ॥ ਜਉ ਮੈ ਅਪੁਨਾ ਸਤਿਗੁਰੁ ਧਿਆਇਆ ॥ ਤਬ ਮੇਰੈ ਮਨਿ ਮਹਾ ਸੁਖੁ ਪਾਇਆ ॥੧॥ ਮਿਟਿ ਗਈ ਗਣਤ ਬਿਨਾਸਿਉ ਸੰਸਾ ॥ ਨਾਮਿ ਰਤੇ ਜਨ ਭਏ ਭਗਵੰਤਾ ॥੧॥ ਰਹਾਉ ॥ ਜਉ ਮੈ ਅਪੁਨਾ ਸਾਹਿਬੁ ਚੀਤਿ ॥ ਤਉ ਭਉ ਮਿਟਿਓ ਮੇਰੇ ਮੀਤ ॥੨॥ ਜਉ ਮੈ ਓਟ ਗਹੀ ਪ੍ਰਭ ਤੇਰੀ ॥ ਤਾਂ ਪੂਰਨ ਹੋਈ ਮਨਸਾ ਮੇਰੀ ॥੩॥ ਦੇਖਿ ਚਲਿਤ ਮਨਿ ਭਏ ਦਿਲਾਸਾ ॥ ਨਾਨਕ ਦਾਸ ਤੇਰਾ ਭਰਵਾਸਾ ॥੪॥੨੯॥੮੦॥
-
ਆਸਾ ਮਹਲਾ ੫ ॥ ਅਨਦਿਨੁ ਮੂਸਾ ਲਾਜੁ ਟੁਕਾਈ ॥ ਗਿਰਤ ਕੂਪ ਮਹਿ ਖਾਹਿ ਮਿਠਾਈ ॥੧॥ ਸੋਚਤ ਸਾਚਤ ਰੈਨਿ ਬਿਹਾਨੀ ॥ ਅਨਿਕ ਰੰਗ ਮਾਇਆ ਕੇ ਚਿਤਵਤ ਕਬਹੂ ਨ ਸਿਮਰੈ ਸਾਰਿੰਗਪਾਨੀ ॥੧॥ ਰਹਾਉ ॥ ਦ੍ਰੁਮ ਕੀ ਛਾਇਆ ਨਿਹਚਲ ਗ੍ਰਿਹੁ ਬਾਂਧਿਆ ॥ ਕਾਲ ਕੈ ਫਾਂਸਿ ਸਕਤ ਸਰੁ ਸਾਂਧਿਆ ॥੨॥ ਬਾਲੂ ਕਨਾਰਾ ਤਰੰਗ ਮੁਖਿ ਆਇਆ ॥ ਸੋ ਥਾਨੁ ਮੂੜਿ ਨਿਹਚਲੁ ਕਰਿ ਪਾਇਆ ॥੩॥ ਸਾਧਸੰਗਿ ਜਪਿਓ ਹਰਿ ਰਾਇ ॥ ਨਾਨਕ ਜੀਵੈ ਹਰਿ ਗੁਣ ਗਾਇ ॥੪॥੩੦॥੮੧॥
-
ਆਸਾ ਮਹਲਾ ੫ ਦੁਤੁਕੇ ੯ ॥ ਉਨ ਕੈ ਸੰਗਿ ਤੂ ਕਰਤੀ ਕੇਲ ॥ ਉਨ ਕੈ ਸੰਗਿ ਹਮ ਤੁਮ ਸੰਗਿ ਮੇਲ ॥ ਉਨ੍ਹ੍ਹ ਕੈ ਸੰਗਿ ਤੁਮ ਸਭੁ ਕੋਊ ਲੋਰੈ ॥ ਓਸੁ ਬਿਨਾ ਕੋਊ ਮੁਖੁ ਨਹੀ ਜੋਰੈ ॥੧॥ ਤੇ ਬੈਰਾਗੀ ਕਹਾ ਸਮਾਏ ॥ ਤਿਸੁ ਬਿਨੁ ਤੁਹੀ ਦੁਹੇਰੀ ਰੀ ॥੧॥ ਰਹਾਉ ॥ ਉਨ੍ਹ੍ਹ ਕੈ ਸੰਗਿ ਤੂ ਗ੍ਰਿਹ ਮਹਿ ਮਾਹਰਿ ॥ ਉਨ੍ਹ੍ਹ ਕੈ ਸੰਗਿ ਤੂ ਹੋਈ ਹੈ ਜਾਹਰਿ ॥ ਉਨ੍ਹ੍ਹ ਕੈ ਸੰਗਿ ਤੂ ਰਖੀ ਪਪੋਲਿ ॥ ਓਸੁ ਬਿਨਾ ਤੂੰ ਛੁਟਕੀ ਰੋਲਿ ॥੨॥ ਉਨ੍ਹ੍ਹ ਕੈ ਸੰਗਿ ਤੇਰਾ ਮਾਨੁ ਮਹਤੁ ॥ ਉਨ੍ਹ੍ਹ ਕੈ ਸੰਗਿ ਤੁਮ ਸਾਕੁ ਜਗਤੁ ॥ ਉਨ੍ਹ੍ਹ ਕੈ ਸੰਗਿ ਤੇਰੀ ਸਭ ਬਿਧਿ ਥਾਟੀ ॥ ਓਸੁ ਬਿਨਾ ਤੂੰ ਹੋਈ ਹੈ ਮਾਟੀ ॥੩॥ ਓਹੁ ਬੈਰਾਗੀ ਮਰੈ ਨ ਜਾਇ ॥ ਹੁਕਮੇ ਬਾਧਾ ਕਾਰ ਕਮਾਇ ॥ ਜੋੜਿ ਵਿਛੋੜੇ ਨਾਨਕ ਥਾਪਿ ॥ ਅਪਨੀ ਕੁਦਰਤਿ ਜਾਣੈ ਆਪਿ ॥੪॥੩੧॥੮੨॥