page 392
-
ਆਸਾ ਮਹਲਾ ੫ ॥ ਭੂਪਤਿ ਹੋਇ ਕੈ ਰਾਜੁ ਕਮਾਇਆ ॥ ਕਰਿ ਕਰਿ ਅਨਰਥ ਵਿਹਾਝੀ ਮਾਇਆ ॥ ਸੰਚਤ ਸੰਚਤ ਥੈਲੀ ਕੀਨ੍ਹ੍ਹੀ ॥ ਪ੍ਰਭਿ ਉਸ ਤੇ ਡਾਰਿ ਅਵਰ ਕਉ ਦੀਨ੍ਹ੍ਹੀ ॥੧॥ ਕਾਚ ਗਗਰੀਆ ਅੰਭ ਮਝਰੀਆ ॥ ਗਰਬਿ ਗਰਬਿ ਉਆਹੂ ਮਹਿ ਪਰੀਆ ॥੧॥ ਰਹਾਉ ॥ ਨਿਰਭਉ ਹੋਇਓ ਭਇਆ ਨਿਹੰਗਾ ॥ ਚੀਤਿ ਨ ਆਇਓ ਕਰਤਾ ਸੰਗਾ ॥ ਲਸਕਰ ਜੋੜੇ ਕੀਆ ਸੰਬਾਹਾ ॥ ਨਿਕਸਿਆ ਫੂਕ ਤ ਹੋਇ ਗਇਓ ਸੁਆਹਾ ॥੨॥ ਊਚੇ ਮੰਦਰ ਮਹਲ ਅਰੁ ਰਾਨੀ ॥ ਹਸਤਿ ਘੋੜੇ ਜੋੜੇ ਮਨਿ ਭਾਨੀ ॥ ਵਡ ਪਰਵਾਰੁ ਪੂਤ ਅਰੁ ਧੀਆ ॥ ਮੋਹਿ ਪਚੇ ਪਚਿ ਅੰਧਾ ਮੂਆ ॥੩॥ ਜਿਨਹਿ ਉਪਾਹਾ ਤਿਨਹਿ ਬਿਨਾਹਾ ॥ ਰੰਗ ਰਸਾ ਜੈਸੇ ਸੁਪਨਾਹਾ ॥ ਸੋਈ ਮੁਕਤਾ ਤਿਸੁ ਰਾਜੁ ਮਾਲੁ ॥ ਨਾਨਕ ਦਾਸ ਜਿਸੁ ਖਸਮੁ ਦਇਆਲੁ ॥੪॥੩੫॥੮੬॥
-
ਆਸਾ ਮਹਲਾ ੫ ॥ ਇਨ੍ਹ੍ਹ ਸਿਉ ਪ੍ਰੀਤਿ ਕਰੀ ਘਨੇਰੀ ॥ ਜਉ ਮਿਲੀਐ ਤਉ ਵਧੈ ਵਧੇਰੀ ॥ ਗਲਿ ਚਮੜੀ ਜਉ ਛੋਡੈ ਨਾਹੀ ॥ ਲਾਗਿ ਛੁਟੋ ਸਤਿਗੁਰ ਕੀ ਪਾਈ ॥੧॥ ਜਗ ਮੋਹਨੀ ਹਮ ਤਿਆਗਿ ਗਵਾਈ ॥ ਨਿਰਗੁਨੁ ਮਿਲਿਓ ਵਜੀ ਵਧਾਈ ॥੧॥ ਰਹਾਉ ॥ ਐਸੀ ਸੁੰਦਰਿ ਮਨ ਕਉ ਮੋਹੈ ॥ ਬਾਟਿ ਘਾਟਿ ਗ੍ਰਿਹਿ ਬਨਿ ਬਨਿ ਜੋਹੈ ॥ ਮਨਿ ਤਨਿ ਲਾਗੈ ਹੋਇ ਕੈ ਮੀਠੀ ॥ ਗੁਰ ਪ੍ਰਸਾਦਿ ਮੈ ਖੋਟੀ ਡੀਠੀ ॥੨॥ ਅਗਰਕ ਉਸ ਕੇ ਵਡੇ ਠਗਾਊ ॥ ਛੋਡਹਿ ਨਾਹੀ ਬਾਪ ਨ ਮਾਊ ॥ ਮੇਲੀ ਅਪਨੇ ਉਨਿ ਲੇ ਬਾਂਧੇ ॥ ਗੁਰ ਕਿਰਪਾ ਤੇ ਮੈ ਸਗਲੇ ਸਾਧੇ ॥੩॥ ਅਬ ਮੋਰੈ ਮਨਿ ਭਇਆ ਅਨੰਦ ॥ ਭਉ ਚੂਕਾ ਟੂਟੇ ਸਭਿ ਫੰਦ ॥ ਕਹੁ ਨਾਨਕ ਜਾ ਸਤਿਗੁਰੁ ਪਾਇਆ ॥ ਘਰੁ ਸਗਲਾ ਮੈ ਸੁਖੀ ਬਸਾਇਆ ॥੪॥੩੬॥੮੭॥
-
ਆਸਾ ਮਹਲਾ ੫ ॥ ਆਠ ਪਹਰ ਨਿਕਟਿ ਕਰਿ ਜਾਨੈ ॥ ਪ੍ਰਭ ਕਾ ਕੀਆ ਮੀਠਾ ਮਾਨੈ ॥ ਏਕੁ ਨਾਮੁ ਸੰਤਨ ਆਧਾਰੁ ॥ ਹੋਇ ਰਹੇ ਸਭ ਕੀ ਪਗ ਛਾਰੁ ॥੧॥ ਸੰਤ ਰਹਤ ਸੁਨਹੁ ਮੇਰੇ ਭਾਈ ॥ ਉਆ ਕੀ ਮਹਿਮਾ ਕਥਨੁ ਨ ਜਾਈ ॥੧॥ ਰਹਾਉ ॥ ਵਰਤਣਿ ਜਾ ਕੈ ਕੇਵਲ ਨਾਮ ॥ ਅਨਦ ਰੂਪ ਕੀਰਤਨੁ ਬਿਸ੍ਰਾਮ ॥ ਮਿਤ੍ਰ ਸਤ੍ਰੁ ਜਾ ਕੈ ਏਕ ਸਮਾਨੈ ॥ ਪ੍ਰਭ ਅਪੁਨੇ ਬਿਨੁ ਅਵਰੁ ਨ ਜਾਨੈ ॥੨॥ ਕੋਟਿ ਕੋਟਿ ਅਘ ਕਾਟਨਹਾਰਾ ॥ ਦੁਖ ਦੂਰਿ ਕਰਨ ਜੀਅ ਕੇ ਦਾਤਾਰਾ ॥ ਸੂਰਬੀਰ ਬਚਨ ਕੇ ਬਲੀ ॥ ਕਉਲਾ ਬਪੁਰੀ ਸੰਤੀ ਛਲੀ ॥੩॥ ਤਾ ਕਾ ਸੰਗੁ ਬਾਛਹਿ ਸੁਰਦੇਵ ॥ ਅਮੋਘ ਦਰਸੁ ਸਫਲ ਜਾ ਕੀ ਸੇਵ ॥ ਕਰ ਜੋੜਿ ਨਾਨਕੁ ਕਰੇ ਅਰਦਾਸਿ ॥ ਮੋਹਿ ਸੰਤਹ ਟਹਲ ਦੀਜੈ ਗੁਣਤਾਸਿ ॥੪॥੩੭॥੮੮॥