page 393
-
ਆਸਾ ਮਹਲਾ ੫ ॥ ਸਗਲ ਸੂਖ ਜਪਿ ਏਕੈ ਨਾਮ ॥ ਸਗਲ ਧਰਮ ਹਰਿ ਕੇ ਗੁਣ ਗਾਮ ॥ ਮਹਾ ਪਵਿਤ੍ਰ ਸਾਧ ਕਾ ਸੰਗੁ ॥ ਜਿਸੁ ਭੇਟਤ ਲਾਗੈ ਪ੍ਰਭ ਰੰਗੁ ॥੧॥ ਗੁਰ ਪ੍ਰਸਾਦਿ ਓਇ ਆਨੰਦ ਪਾਵੈ ॥ ਜਿਸੁ ਸਿਮਰਤ ਮਨਿ ਹੋਇ ਪ੍ਰਗਾਸਾ ਤਾ ਕੀ ਗਤਿ ਮਿਤਿ ਕਹਨੁ ਨ ਜਾਵੈ ॥੧॥ ਰਹਾਉ ॥ ਵਰਤ ਨੇਮ ਮਜਨ ਤਿਸੁ ਪੂਜਾ ॥ ਬੇਦ ਪੁਰਾਨ ਤਿਨਿ ਸਿੰਮ੍ਰਿਤਿ ਸੁਨੀਜਾ ॥ ਮਹਾ ਪੁਨੀਤ ਜਾ ਕਾ ਨਿਰਮਲ ਥਾਨੁ ॥ ਸਾਧਸੰਗਤਿ ਜਾ ਕੈ ਹਰਿ ਹਰਿ ਨਾਮੁ ॥੨॥ ਪ੍ਰਗਟਿਓ ਸੋ ਜਨੁ ਸਗਲੇ ਭਵਨ ॥ ਪਤਿਤ ਪੁਨੀਤ ਤਾ ਕੀ ਪਗ ਰੇਨ ॥ ਜਾ ਕਉ ਭੇਟਿਓ ਹਰਿ ਹਰਿ ਰਾਇ ॥ ਤਾ ਕੀ ਗਤਿ ਮਿਤਿ ਕਥਨੁ ਨ ਜਾਇ ॥੩॥ ਆਠ ਪਹਰ ਕਰ ਜੋੜਿ ਧਿਆਵਉ ॥ ਉਨ ਸਾਧਾ ਕਾ ਦਰਸਨੁ ਪਾਵਉ ॥ ਮੋਹਿ ਗਰੀਬ ਕਉ ਲੇਹੁ ਰਲਾਇ ॥ ਨਾਨਕ ਆਇ ਪਏ ਸਰਣਾਇ ॥੪॥੩੮॥੮੯॥
-
ਆਸਾ ਮਹਲਾ ੫ ॥ ਆਠ ਪਹਰ ਉਦਕ ਇਸਨਾਨੀ ॥ ਸਦ ਹੀ ਭੋਗੁ ਲਗਾਇ ਸੁਗਿਆਨੀ ॥ ਬਿਰਥਾ ਕਾਹੂ ਛੋਡੈ ਨਾਹੀ ॥ ਬਹੁਰਿ ਬਹੁਰਿ ਤਿਸੁ ਲਾਗਹ ਪਾਈ ॥੧॥ ਸਾਲਗਿਰਾਮੁ ਹਮਾਰੈ ਸੇਵਾ ॥ ਪੂਜਾ ਅਰਚਾ ਬੰਦਨ ਦੇਵਾ ॥੧॥ ਰਹਾਉ ॥ ਘੰਟਾ ਜਾ ਕਾ ਸੁਨੀਐ ਚਹੁ ਕੁੰਟ ॥ ਆਸਨੁ ਜਾ ਕਾ ਸਦਾ ਬੈਕੁੰਠ ॥ ਜਾ ਕਾ ਚਵਰੁ ਸਭ ਊਪਰਿ ਝੂਲੈ ॥ ਤਾ ਕਾ ਧੂਪੁ ਸਦਾ ਪਰਫੁਲੈ ॥੨॥ ਘਟਿ ਘਟਿ ਸੰਪਟੁ ਹੈ ਰੇ ਜਾ ਕਾ ॥ ਅਭਗ ਸਭਾ ਸੰਗਿ ਹੈ ਸਾਧਾ ॥ ਆਰਤੀ ਕੀਰਤਨੁ ਸਦਾ ਅਨੰਦ ॥ ਮਹਿਮਾ ਸੁੰਦਰ ਸਦਾ ਬੇਅੰਤ ॥੩॥ ਜਿਸਹਿ ਪਰਾਪਤਿ ਤਿਸ ਹੀ ਲਹਨਾ ॥ ਸੰਤ ਚਰਨ ਓਹੁ ਆਇਓ ਸਰਨਾ ॥ ਹਾਥਿ ਚੜਿਓ ਹਰਿ ਸਾਲਗਿਰਾਮੁ ॥ ਕਹੁ ਨਾਨਕ ਗੁਰਿ ਕੀਨੋ ਦਾਨੁ ॥੪॥੩੯॥੯੦॥
-
ਆਸਾ ਮਹਲਾ ੫ ਪੰਚਪਦਾ ॥ ਜਿਹ ਪੈਡੈ ਲੂਟੀ ਪਨਿਹਾਰੀ ॥ ਸੋ ਮਾਰਗੁ ਸੰਤਨ ਦੂਰਾਰੀ ॥੧॥ ਸਤਿਗੁਰ ਪੂਰੈ ਸਾਚੁ ਕਹਿਆ ॥ ਨਾਮ ਤੇਰੇ ਕੀ ਮੁਕਤੇ ਬੀਥੀ ਜਮ ਕਾ ਮਾਰਗੁ ਦੂਰਿ ਰਹਿਆ ॥੧॥ ਰਹਾਉ ॥ ਜਹ ਲਾਲਚ ਜਾਗਾਤੀ ਘਾਟ ॥ ਦੂਰਿ ਰਹੀ ਉਹ ਜਨ ਤੇ ਬਾਟ ॥੨॥ ਜਹ ਆਵਟੇ ਬਹੁਤ ਘਨ ਸਾਥ ॥ ਪਾਰਬ੍ਰਹਮ ਕੇ ਸੰਗੀ ਸਾਧ ॥੩॥ ਚਿਤ੍ਰ ਗੁਪਤੁ ਸਭ ਲਿਖਤੇ ਲੇਖਾ ॥ ਭਗਤ ਜਨਾ ਕਉ ਦ੍ਰਿਸਟਿ ਨ ਪੇਖਾ ॥੪॥ ਕਹੁ ਨਾਨਕ ਜਿਸੁ ਸਤਿਗੁਰੁ ਪੂਰਾ ॥ ਵਾਜੇ ਤਾ ਕੈ ਅਨਹਦ ਤੂਰਾ ॥੫॥੪੦॥੯੧॥
-
ਆਸਾ ਮਹਲਾ ੫ ਦੁਪਦਾ ੧ ॥ ਸਾਧੂ ਸੰਗਿ ਸਿਖਾਇਓ ਨਾਮੁ ॥ ਸਰਬ ਮਨੋਰਥ ਪੂਰਨ ਕਾਮ ॥ ਬੁਝਿ ਗਈ ਤ੍ਰਿਸਨਾ ਹਰਿ ਜਸਹਿ ਅਘਾਨੇ ॥ ਜਪਿ ਜਪਿ ਜੀਵਾ ਸਾਰਿਗਪਾਨੇ ॥੧॥ ਕਰਨ ਕਰਾਵਨ ਸਰਨਿ ਪਰਿਆ ॥ ਗੁਰ ਪਰਸਾਦਿ ਸਹਜ ਘਰੁ ਪਾਇਆ ਮਿਟਿਆ ਅੰਧੇਰਾ ਚੰਦੁ ਚੜਿਆ ॥੧॥ ਰਹਾਉ ॥ ਲਾਲ ਜਵੇਹਰ ਭਰੇ ਭੰਡਾਰ ॥ ਤੋਟਿ ਨ ਆਵੈ ਜਪਿ ਨਿਰੰਕਾਰ ॥ ਅੰਮ੍ਰਿਤ ਸਬਦੁ ਪੀਵੈ ਜਨੁ ਕੋਇ ॥ ਨਾਨਕ ਤਾ ਕੀ ਪਰਮ ਗਤਿ ਹੋਇ ॥੨॥੪੧॥੯੨॥