page 394
-
ਆਸਾ ਘਰੁ ੭ ਮਹਲਾ ੫ ॥ ਹਰਿ ਕਾ ਨਾਮੁ ਰਿਦੈ ਨਿਤ ਧਿਆਈ ॥ ਸੰਗੀ ਸਾਥੀ ਸਗਲ ਤਰਾਂਈ ॥੧॥ ਗੁਰੁ ਮੇਰੈ ਸੰਗਿ ਸਦਾ ਹੈ ਨਾਲੇ ॥ ਸਿਮਰਿ ਸਿਮਰਿ ਤਿਸੁ ਸਦਾ ਸਮ੍ਹ੍ਹਾਲੇ ॥੧॥ ਰਹਾਉ ॥ ਤੇਰਾ ਕੀਆ ਮੀਠਾ ਲਾਗੈ ॥ ਹਰਿ ਨਾਮੁ ਪਦਾਰਥੁ ਨਾਨਕੁ ਮਾਂਗੈ ॥੨॥੪੨॥੯੩॥
-
ਆਸਾ ਮਹਲਾ ੫ ॥ ਸਾਧੂ ਸੰਗਤਿ ਤਰਿਆ ਸੰਸਾਰੁ ॥ ਹਰਿ ਕਾ ਨਾਮੁ ਮਨਹਿ ਆਧਾਰੁ ॥੧॥ ਚਰਨ ਕਮਲ ਗੁਰਦੇਵ ਪਿਆਰੇ ॥ ਪੂਜਹਿ ਸੰਤ ਹਰਿ ਪ੍ਰੀਤਿ ਪਿਆਰੇ ॥੧॥ ਰਹਾਉ ॥ ਜਾ ਕੈ ਮਸਤਕਿ ਲਿਖਿਆ ਭਾਗੁ ॥ ਕਹੁ ਨਾਨਕ ਤਾ ਕਾ ਥਿਰੁ ਸੋਹਾਗੁ ॥੨॥੪੩॥੯੪॥
-
ਆਸਾ ਮਹਲਾ ੫ ॥ ਮੀਠੀ ਆਗਿਆ ਪਿਰ ਕੀ ਲਾਗੀ ॥ ਸਉਕਨਿ ਘਰ ਕੀ ਕੰਤਿ ਤਿਆਗੀ ॥ ਪ੍ਰਿਅ ਸੋਹਾਗਨਿ ਸੀਗਾਰਿ ਕਰੀ ॥ ਮਨ ਮੇਰੇ ਕੀ ਤਪਤਿ ਹਰੀ ॥੧॥ ਭਲੋ ਭਇਓ ਪ੍ਰਿਅ ਕਹਿਆ ਮਾਨਿਆ ॥ ਸੂਖੁ ਸਹਜੁ ਇਸੁ ਘਰ ਕਾ ਜਾਨਿਆ ॥ ਰਹਾਉ ॥ ਹਉ ਬੰਦੀ ਪ੍ਰਿਅ ਖਿਜਮਤਦਾਰ ॥ ਓਹੁ ਅਬਿਨਾਸੀ ਅਗਮ ਅਪਾਰ ॥ ਲੇ ਪਖਾ ਪ੍ਰਿਅ ਝਲਉ ਪਾਏ ॥ ਭਾਗਿ ਗਏ ਪੰਚ ਦੂਤ ਲਾਵੇ ॥੨॥ ਨਾ ਮੈ ਕੁਲੁ ਨਾ ਸੋਭਾਵੰਤ ॥ ਕਿਆ ਜਾਨਾ ਕਿਉ ਭਾਨੀ ਕੰਤ ॥ ਮੋਹਿ ਅਨਾਥ ਗਰੀਬ ਨਿਮਾਨੀ ॥ ਕੰਤ ਪਕਰਿ ਹਮ ਕੀਨੀ ਰਾਨੀ ॥੩॥ ਜਬ ਮੁਖਿ ਪ੍ਰੀਤਮੁ ਸਾਜਨੁ ਲਾਗਾ ॥ ਸੂਖ ਸਹਜ ਮੇਰਾ ਧਨੁ ਸੋਹਾਗਾ ॥ ਕਹੁ ਨਾਨਕ ਮੋਰੀ ਪੂਰਨ ਆਸਾ ॥ ਸਤਿਗੁਰ ਮੇਲੀ ਪ੍ਰਭ ਗੁਣਤਾਸਾ ॥੪॥੧॥੯੫॥
-
ਆਸਾ ਮਹਲਾ ੫ ॥ ਮਾਥੈ ਤ੍ਰਿਕੁਟੀ ਦ੍ਰਿਸਟਿ ਕਰੂਰਿ ॥ ਬੋਲੈ ਕਉੜਾ ਜਿਹਬਾ ਕੀ ਫੂੜਿ ॥ ਸਦਾ ਭੂਖੀ ਪਿਰੁ ਜਾਨੈ ਦੂਰਿ ॥੧॥ ਐਸੀ ਇਸਤ੍ਰੀ ਇਕ ਰਾਮਿ ਉਪਾਈ ॥ ਉਨਿ ਸਭੁ ਜਗੁ ਖਾਇਆ ਹਮ ਗੁਰਿ ਰਾਖੇ ਮੇਰੇ ਭਾਈ ॥ ਰਹਾਉ ॥ ਪਾਇ ਠਗਉਲੀ ਸਭੁ ਜਗੁ ਜੋਹਿਆ ॥ ਬ੍ਰਹਮਾ ਬਿਸਨੁ ਮਹਾਦੇਉ ਮੋਹਿਆ ॥ ਗੁਰਮੁਖਿ ਨਾਮਿ ਲਗੇ ਸੇ ਸੋਹਿਆ ॥੨॥ ਵਰਤ ਨੇਮ ਕਰਿ ਥਾਕੇ ਪੁਨਹਚਰਨਾ ॥ ਤਟ ਤੀਰਥ ਭਵੇ ਸਭ ਧਰਨਾ ॥ ਸੇ ਉਬਰੇ ਜਿ ਸਤਿਗੁਰ ਕੀ ਸਰਨਾ ॥੩॥ ਮਾਇਆ ਮੋਹਿ ਸਭੋ ਜਗੁ ਬਾਧਾ ॥ ਹਉਮੈ ਪਚੈ ਮਨਮੁਖ ਮੂਰਾਖਾ ॥ ਗੁਰ ਨਾਨਕ ਬਾਹ ਪਕਰਿ ਹਮ ਰਾਖਾ ॥੪॥੨॥੯੬॥