page 395
-
ਆਸਾ ਮਹਲਾ ੫ ॥ ਸਰਬ ਦੂਖ ਜਬ ਬਿਸਰਹਿ ਸੁਆਮੀ ॥ ਈਹਾ ਊਹਾ ਕਾਮਿ ਨ ਪ੍ਰਾਨੀ ॥੧॥ ਸੰਤ ਤ੍ਰਿਪਤਾਸੇ ਹਰਿ ਹਰਿ ਧ੍ਯ੍ਯਾਇ ॥ ਕਰਿ ਕਿਰਪਾ ਅਪੁਨੈ ਨਾਇ ਲਾਏ ਸਰਬ ਸੂਖ ਪ੍ਰਭ ਤੁਮਰੀ ਰਜਾਇ ॥ ਰਹਾਉ ॥ ਸੰਗਿ ਹੋਵਤ ਕਉ ਜਾਨਤ ਦੂਰਿ ॥ ਸੋ ਜਨੁ ਮਰਤਾ ਨਿਤ ਨਿਤ ਝੂਰਿ ॥੨॥ ਜਿਨਿ ਸਭੁ ਕਿਛੁ ਦੀਆ ਤਿਸੁ ਚਿਤਵਤ ਨਾਹਿ ॥ ਮਹਾ ਬਿਖਿਆ ਮਹਿ ਦਿਨੁ ਰੈਨਿ ਜਾਹਿ ॥੩॥ ਕਹੁ ਨਾਨਕ ਪ੍ਰਭੁ ਸਿਮਰਹੁ ਏਕ ॥ ਗਤਿ ਪਾਈਐ ਗੁਰ ਪੂਰੇ ਟੇਕ ॥੪॥੩॥੯੭॥
-
ਆਸਾ ਮਹਲਾ ੫ ॥ ਨਾਮੁ ਜਪਤ ਮਨੁ ਤਨੁ ਸਭੁ ਹਰਿਆ ॥ ਕਲਮਲ ਦੋਖ ਸਗਲ ਪਰਹਰਿਆ ॥੧॥ ਸੋਈ ਦਿਵਸੁ ਭਲਾ ਮੇਰੇ ਭਾਈ ॥ ਹਰਿ ਗੁਨ ਗਾਇ ਪਰਮ ਗਤਿ ਪਾਈ ॥ ਰਹਾਉ ॥ ਸਾਧ ਜਨਾ ਕੇ ਪੂਜੇ ਪੈਰ ॥ ਮਿਟੇ ਉਪਦ੍ਰਹ ਮਨ ਤੇ ਬੈਰ ॥੨॥ ਗੁਰ ਪੂਰੇ ਮਿਲਿ ਝਗਰੁ ਚੁਕਾਇਆ ॥ ਪੰਚ ਦੂਤ ਸਭਿ ਵਸਗਤਿ ਆਇਆ ॥੩॥ ਜਿਸੁ ਮਨਿ ਵਸਿਆ ਹਰਿ ਕਾ ਨਾਮੁ ॥ ਨਾਨਕ ਤਿਸੁ ਊਪਰਿ ਕੁਰਬਾਨ ॥੪॥੪॥੯੮॥
-
ਆਸਾ ਮਹਲਾ ੫ ॥ ਗਾਵਿ ਲੇਹਿ ਤੂ ਗਾਵਨਹਾਰੇ ॥ ਜੀਅ ਪਿੰਡ ਕੇ ਪ੍ਰਾਨ ਅਧਾਰੇ ॥ ਜਾ ਕੀ ਸੇਵਾ ਸਰਬ ਸੁਖ ਪਾਵਹਿ ॥ ਅਵਰ ਕਾਹੂ ਪਹਿ ਬਹੁੜਿ ਨ ਜਾਵਹਿ ॥੧॥ ਸਦਾ ਅਨੰਦ ਅਨੰਦੀ ਸਾਹਿਬੁ ਗੁਨ ਨਿਧਾਨ ਨਿਤ ਨਿਤ ਜਾਪੀਐ ॥ ਬਲਿਹਾਰੀ ਤਿਸੁ ਸੰਤ ਪਿਆਰੇ ਜਿਸੁ ਪ੍ਰਸਾਦਿ ਪ੍ਰਭੁ ਮਨਿ ਵਾਸੀਐ ॥ ਰਹਾਉ ॥ ਜਾ ਕਾ ਦਾਨੁ ਨਿਖੂਟੈ ਨਾਹੀ ॥ ਭਲੀ ਭਾਤਿ ਸਭ ਸਹਜਿ ਸਮਾਹੀ ॥ ਜਾ ਕੀ ਬਖਸ ਨ ਮੇਟੈ ਕੋਈ ॥ ਮਨਿ ਵਾਸਾਈਐ ਸਾਚਾ ਸੋਈ ॥੨॥ ਸਗਲ ਸਮਗ੍ਰੀ ਗ੍ਰਿਹ ਜਾ ਕੈ ਪੂਰਨ ॥ ਪ੍ਰਭ ਕੇ ਸੇਵਕ ਦੂਖ ਨ ਝੂਰਨ ॥ ਓਟਿ ਗਹੀ ਨਿਰਭਉ ਪਦੁ ਪਾਈਐ ॥ ਸਾਸਿ ਸਾਸਿ ਸੋ ਗੁਨ ਨਿਧਿ ਗਾਈਐ ॥੩॥ ਦੂਰਿ ਨ ਹੋਈ ਕਤਹੂ ਜਾਈਐ ॥ ਨਦਰਿ ਕਰੇ ਤਾ ਹਰਿ ਹਰਿ ਪਾਈਐ ॥ ਅਰਦਾਸਿ ਕਰੀ ਪੂਰੇ ਗੁਰ ਪਾਸਿ ॥ ਨਾਨਕੁ ਮੰਗੈ ਹਰਿ ਧਨੁ ਰਾਸਿ ॥੪॥੫॥੯੯॥
-
ਆਸਾ ਮਹਲਾ ੫ ॥ ਪ੍ਰਥਮੇ ਮਿਟਿਆ ਤਨ ਕਾ ਦੂਖ ॥ ਮਨ ਸਗਲ ਕਉ ਹੋਆ ਸੂਖੁ ॥ ਕਰਿ ਕਿਰਪਾ ਗੁਰ ਦੀਨੋ ਨਾਉ ॥ ਬਲਿ ਬਲਿ ਤਿਸੁ ਸਤਿਗੁਰ ਕਉ ਜਾਉ ॥੧॥ ਗੁਰੁ ਪੂਰਾ ਪਾਇਓ ਮੇਰੇ ਭਾਈ ॥ ਰੋਗ ਸੋਗ ਸਭ ਦੂਖ ਬਿਨਾਸੇ ਸਤਿਗੁਰ ਕੀ ਸਰਣਾਈ ॥ ਰਹਾਉ ॥ ਗੁਰ ਕੇ ਚਰਨ ਹਿਰਦੈ ਵਸਾਏ ॥ ਮਨ ਚਿੰਤਤ ਸਗਲੇ ਫਲ ਪਾਏ ॥ ਅਗਨਿ ਬੁਝੀ ਸਭ ਹੋਈ ਸਾਂਤਿ ॥ ਕਰਿ ਕਿਰਪਾ ਗੁਰਿ ਕੀਨੀ ਦਾਤਿ ॥੨॥ ਨਿਥਾਵੇ ਕਉ ਗੁਰਿ ਦੀਨੋ ਥਾਨੁ ॥ ਨਿਮਾਨੇ ਕਉ ਗੁਰਿ ਕੀਨੋ ਮਾਨੁ ॥ ਬੰਧਨ ਕਾਟਿ ਸੇਵਕ ਕਰਿ ਰਾਖੇ ॥ ਅੰਮ੍ਰਿਤ ਬਾਨੀ ਰਸਨਾ ਚਾਖੇ ॥੩॥ ਵਡੈ ਭਾਗਿ ਪੂਜ ਗੁਰ ਚਰਨਾ ॥ ਸਗਲ ਤਿਆਗਿ ਪਾਈ ਪ੍ਰਭ ਸਰਨਾ ॥ ਗੁਰੁ ਨਾਨਕ ਜਾ ਕਉ ਭਇਆ ਦਇਆਲਾ ॥ ਸੋ ਜਨੁ ਹੋਆ ਸਦਾ ਨਿਹਾਲਾ ॥੪॥੬॥੧੦੦॥