page 397
-
ਆਸਾ ਮਹਲਾ ੫ ॥ ਸਾਈ ਅਲਖੁ ਅਪਾਰੁ ਭੋਰੀ ਮਨਿ ਵਸੈ ॥ ਦੂਖੁ ਦਰਦੁ ਰੋਗੁ ਮਾਇ ਮੈਡਾ ਹਭੁ ਨਸੈ ॥੧॥ ਹਉ ਵੰਞਾ ਕੁਰਬਾਣੁ ਸਾਈ ਆਪਣੇ ॥ ਹੋਵੈ ਅਨਦੁ ਘਣਾ ਮਨਿ ਤਨਿ ਜਾਪਣੇ ॥੧॥ ਰਹਾਉ ॥ ਬਿੰਦਕ ਗਾਲ੍ਹ੍ਹਿ ਸੁਣੀ ਸਚੇ ਤਿਸੁ ਧਣੀ ॥ ਸੂਖੀ ਹੂੰ ਸੁਖੁ ਪਾਇ ਮਾਇ ਨ ਕੀਮ ਗਣੀ ॥੨॥ ਨੈਣ ਪਸੰਦੋ ਸੋਇ ਪੇਖਿ ਮੁਸਤਾਕ ਭਈ ॥ ਮੈ ਨਿਰਗੁਣਿ ਮੇਰੀ ਮਾਇ ਆਪਿ ਲੜਿ ਲਾਇ ਲਈ ॥੩॥ ਬੇਦ ਕਤੇਬ ਸੰਸਾਰ ਹਭਾ ਹੂੰ ਬਾਹਰਾ ॥ ਨਾਨਕ ਕਾ ਪਾਤਿਸਾਹੁ ਦਿਸੈ ਜਾਹਰਾ ॥੪॥੩॥੧੦੫॥
-
ਆਸਾ ਮਹਲਾ ੫ ॥ ਲਾਖ ਭਗਤ ਆਰਾਧਹਿ ਜਪਤੇ ਪੀਉ ਪੀਉ ॥ ਕਵਨ ਜੁਗਤਿ ਮੇਲਾਵਉ ਨਿਰਗੁਣ ਬਿਖਈ ਜੀਉ ॥੧॥ ਤੇਰੀ ਟੇਕ ਗੋਵਿੰਦ ਗੁਪਾਲ ਦਇਆਲ ਪ੍ਰਭ ॥ ਤੂੰ ਸਭਨਾ ਕੇ ਨਾਥ ਤੇਰੀ ਸ੍ਰਿਸਟਿ ਸਭ ॥੧॥ ਰਹਾਉ ॥ ਸਦਾ ਸਹਾਈ ਸੰਤ ਪੇਖਹਿ ਸਦਾ ਹਜੂਰਿ ॥ ਨਾਮ ਬਿਹੂਨੜਿਆ ਸੇ ਮਰਨ੍ਹ੍ਹਿ ਵਿਸੂਰਿ ਵਿਸੂਰਿ ॥੨॥ ਦਾਸ ਦਾਸਤਣ ਭਾਇ ਮਿਟਿਆ ਤਿਨਾ ਗਉਣੁ ॥ ਵਿਸਰਿਆ ਜਿਨ੍ਹ੍ਹਾ ਨਾਮੁ ਤਿਨਾੜਾ ਹਾਲੁ ਕਉਣੁ ॥੩॥ ਜੈਸੇ ਪਸੁ ਹਰ੍ਹ੍ਹਿਆਉ ਤੈਸਾ ਸੰਸਾਰੁ ਸਭ ॥ ਨਾਨਕ ਬੰਧਨ ਕਾਟਿ ਮਿਲਾਵਹੁ ਆਪਿ ਪ੍ਰਭ ॥੪॥੪॥੧੦੬॥
-
ਆਸਾ ਮਹਲਾ ੫ ॥ ਹਭੇ ਥੋਕ ਵਿਸਾਰਿ ਹਿਕੋ ਖਿਆਲੁ ਕਰਿ ॥ ਝੂਠਾ ਲਾਹਿ ਗੁਮਾਨੁ ਮਨੁ ਤਨੁ ਅਰਪਿ ਧਰਿ ॥੧॥ ਆਠ ਪਹਰ ਸਾਲਾਹਿ ਸਿਰਜਨਹਾਰ ਤੂੰ ॥ ਜੀਵਾਂ ਤੇਰੀ ਦਾਤਿ ਕਿਰਪਾ ਕਰਹੁ ਮੂੰ ॥੧॥ ਰਹਾਉ ॥ ਸੋਈ ਕੰਮੁ ਕਮਾਇ ਜਿਤੁ ਮੁਖੁ ਉਜਲਾ ॥ ਸੋਈ ਲਗੈ ਸਚਿ ਜਿਸੁ ਤੂੰ ਦੇਹਿ ਅਲਾ ॥੨॥ ਜੋ ਨ ਢਹੰਦੋ ਮੂਲਿ ਸੋ ਘਰੁ ਰਾਸਿ ਕਰਿ ॥ ਹਿਕੋ ਚਿਤਿ ਵਸਾਇ ਕਦੇ ਨ ਜਾਇ ਮਰਿ ॥੩॥ ਤਿਨ੍ਹ੍ਹਾ ਪਿਆਰਾ ਰਾਮੁ ਜੋ ਪ੍ਰਭ ਭਾਣਿਆ ॥ ਗੁਰ ਪਰਸਾਦਿ ਅਕਥੁ ਨਾਨਕਿ ਵਖਾਣਿਆ ॥੪॥੫॥੧੦੭॥
-
ਆਸਾ ਮਹਲਾ ੫ ॥ ਜਿਨ੍ਹ੍ਹਾ ਨ ਵਿਸਰੈ ਨਾਮੁ ਸੇ ਕਿਨੇਹਿਆ ॥ ਭੇਦੁ ਨ ਜਾਣਹੁ ਮੂਲਿ ਸਾਂਈ ਜੇਹਿਆ ॥੧॥ ਮਨੁ ਤਨੁ ਹੋਇ ਨਿਹਾਲੁ ਤੁਮ੍ਹ੍ਹ ਸੰਗਿ ਭੇਟਿਆ ॥ ਸੁਖੁ ਪਾਇਆ ਜਨ ਪਰਸਾਦਿ ਦੁਖੁ ਸਭੁ ਮੇਟਿਆ ॥੧॥ ਰਹਾਉ ॥ ਜੇਤੇ ਖੰਡ ਬ੍ਰਹਮੰਡ ਉਧਾਰੇ ਤਿੰਨ੍ਹ੍ਹ ਖੇ ॥ ਜਿਨ੍ਹ੍ਹ ਮਨਿ ਵੁਠਾ ਆਪਿ ਪੂਰੇ ਭਗਤ ਸੇ ॥੨॥ ਜਿਸ ਨੋ ਮੰਨੇ ਆਪਿ ਸੋਈ ਮਾਨੀਐ ॥ ਪ੍ਰਗਟ ਪੁਰਖੁ ਪਰਵਾਣੁ ਸਭ ਠਾਈ ਜਾਨੀਐ ॥੩॥ ਦਿਨਸੁ ਰੈਣਿ ਆਰਾਧਿ ਸਮ੍ਹ੍ਹਾਲੇ ਸਾਹ ਸਾਹ ॥ ਨਾਨਕ ਕੀ ਲੋਚਾ ਪੂਰਿ ਸਚੇ ਪਾਤਿਸਾਹ ॥੪॥੬॥੧੦੮॥