page 398
-
ਆਸਾ ਮਹਲਾ ੫ ॥ ਪੂਰਿ ਰਹਿਆ ਸ੍ਰਬ ਠਾਇ ਹਮਾਰਾ ਖਸਮੁ ਸੋਇ ॥ ਏਕੁ ਸਾਹਿਬੁ ਸਿਰਿ ਛਤੁ ਦੂਜਾ ਨਾਹਿ ਕੋਇ ॥੧॥ ਜਿਉ ਭਾਵੈ ਤਿਉ ਰਾਖੁ ਰਾਖਣਹਾਰਿਆ ॥ ਤੁਝ ਬਿਨੁ ਅਵਰੁ ਨ ਕੋਇ ਨਦਰਿ ਨਿਹਾਰਿਆ ॥੧॥ ਰਹਾਉ ॥ ਪ੍ਰਤਿਪਾਲੇ ਪ੍ਰਭੁ ਆਪਿ ਘਟਿ ਘਟਿ ਸਾਰੀਐ ॥ ਜਿਸੁ ਮਨਿ ਵੁਠਾ ਆਪਿ ਤਿਸੁ ਨ ਵਿਸਾਰੀਐ ॥੨॥ ਜੋ ਕਿਛੁ ਕਰੇ ਸੁ ਆਪਿ ਆਪਣ ਭਾਣਿਆ ॥ ਭਗਤਾ ਕਾ ਸਹਾਈ ਜੁਗਿ ਜੁਗਿ ਜਾਣਿਆ ॥੩॥ ਜਪਿ ਜਪਿ ਹਰਿ ਕਾ ਨਾਮੁ ਕਦੇ ਨ ਝੂਰੀਐ ॥ ਨਾਨਕ ਦਰਸ ਪਿਆਸ ਲੋਚਾ ਪੂਰੀਐ ॥੪॥੭॥੧੦੯॥
-
ਆਸਾ ਮਹਲਾ ੫ ॥ ਕਿਆ ਸੋਵਹਿ ਨਾਮੁ ਵਿਸਾਰਿ ਗਾਫਲ ਗਹਿਲਿਆ ॥ ਕਿਤੀ ਇਤੁ ਦਰੀਆਇ ਵੰਞਨ੍ਹ੍ਹਿ ਵਹਦਿਆ ॥੧॥ ਬੋਹਿਥੜਾ ਹਰਿ ਚਰਣ ਮਨ ਚੜਿ ਲੰਘੀਐ ॥ ਆਠ ਪਹਰ ਗੁਣ ਗਾਇ ਸਾਧੂ ਸੰਗੀਐ ॥੧॥ ਰਹਾਉ ॥ ਭੋਗਹਿ ਭੋਗ ਅਨੇਕ ਵਿਣੁ ਨਾਵੈ ਸੁੰਞਿਆ ॥ ਹਰਿ ਕੀ ਭਗਤਿ ਬਿਨਾ ਮਰਿ ਮਰਿ ਰੁੰਨਿਆ ॥੨॥ ਕਪੜ ਭੋਗ ਸੁਗੰਧ ਤਨਿ ਮਰਦਨ ਮਾਲਣਾ ॥ ਬਿਨੁ ਸਿਮਰਨ ਤਨੁ ਛਾਰੁ ਸਰਪਰ ਚਾਲਣਾ ॥੩॥ ਮਹਾ ਬਿਖਮੁ ਸੰਸਾਰੁ ਵਿਰਲੈ ਪੇਖਿਆ ॥ ਛੂਟਨੁ ਹਰਿ ਕੀ ਸਰਣਿ ਲੇਖੁ ਨਾਨਕ ਲੇਖਿਆ ॥੪॥੮॥੧੧੦॥
-
ਆਸਾ ਮਹਲਾ ੫ ॥ ਕੋਇ ਨ ਕਿਸ ਹੀ ਸੰਗਿ ਕਾਹੇ ਗਰਬੀਐ ॥ ਏਕੁ ਨਾਮੁ ਆਧਾਰੁ ਭਉਜਲੁ ਤਰਬੀਐ ॥੧॥ ਮੈ ਗਰੀਬ ਸਚੁ ਟੇਕ ਤੂੰ ਮੇਰੇ ਸਤਿਗੁਰ ਪੂਰੇ ॥ ਦੇਖਿ ਤੁਮ੍ਹ੍ਹਾਰਾ ਦਰਸਨੋ ਮੇਰਾ ਮਨੁ ਧੀਰੇ ॥੧॥ ਰਹਾਉ ॥ ਰਾਜੁ ਮਾਲੁ ਜੰਜਾਲੁ ਕਾਜਿ ਨ ਕਿਤੈ ਗਨ ॥ ਹਰਿ ਕੀਰਤਨੁ ਆਧਾਰੁ ਨਿਹਚਲੁ ਏਹੁ ਧਨ ॥੨॥ ਜੇਤੇ ਮਾਇਆ ਰੰਗ ਤੇਤ ਪਛਾਵਿਆ ॥ ਸੁਖ ਕਾ ਨਾਮੁ ਨਿਧਾਨੁ ਗੁਰਮੁਖਿ ਗਾਵਿਆ ॥੩॥ ਸਚਾ ਗੁਣੀ ਨਿਧਾਨੁ ਤੂੰ ਪ੍ਰਭ ਗਹਿਰ ਗੰਭੀਰੇ ॥ ਆਸ ਭਰੋਸਾ ਖਸਮ ਕਾ ਨਾਨਕ ਕੇ ਜੀਅਰੇ ॥੪॥੯॥੧੧੧॥
-
ਆਸਾ ਮਹਲਾ ੫ ॥ ਜਿਸੁ ਸਿਮਰਤ ਦੁਖੁ ਜਾਇ ਸਹਜ ਸੁਖੁ ਪਾਈਐ ॥ ਰੈਣਿ ਦਿਨਸੁ ਕਰ ਜੋੜਿ ਹਰਿ ਹਰਿ ਧਿਆਈਐ ॥੧॥ ਨਾਨਕ ਕਾ ਪ੍ਰਭੁ ਸੋਇ ਜਿਸ ਕਾ ਸਭੁ ਕੋਇ ॥ ਸਰਬ ਰਹਿਆ ਭਰਪੂਰਿ ਸਚਾ ਸਚੁ ਸੋਇ ॥੧॥ ਰਹਾਉ ॥ ਅੰਤਰਿ ਬਾਹਰਿ ਸੰਗਿ ਸਹਾਈ ਗਿਆਨ ਜੋਗੁ ॥ ਤਿਸਹਿ ਅਰਾਧਿ ਮਨਾ ਬਿਨਾਸੈ ਸਗਲ ਰੋਗੁ ॥੨॥ ਰਾਖਨਹਾਰੁ ਅਪਾਰੁ ਰਾਖੈ ਅਗਨਿ ਮਾਹਿ ॥ ਸੀਤਲੁ ਹਰਿ ਹਰਿ ਨਾਮੁ ਸਿਮਰਤ ਤਪਤਿ ਜਾਇ ॥੩॥ ਸੂਖ ਸਹਜ ਆਨੰਦ ਘਣਾ ਨਾਨਕ ਜਨ ਧੂਰਾ ॥ ਕਾਰਜ ਸਗਲੇ ਸਿਧਿ ਭਏ ਭੇਟਿਆ ਗੁਰੁ ਪੂਰਾ ॥੪॥੧੦॥੧੧੨॥