page 399
-
ਆਸਾ ਮਹਲਾ ੫ ॥ ਗੋਬਿੰਦੁ ਗੁਣੀ ਨਿਧਾਨੁ ਗੁਰਮੁਖਿ ਜਾਣੀਐ ॥ ਹੋਇ ਕ੍ਰਿਪਾਲੁ ਦਇਆਲੁ ਹਰਿ ਰੰਗੁ ਮਾਣੀਐ ॥੧॥ ਆਵਹੁ ਸੰਤ ਮਿਲਾਹ ਹਰਿ ਕਥਾ ਕਹਾਣੀਆ ॥ ਅਨਦਿਨੁ ਸਿਮਰਹ ਨਾਮੁ ਤਜਿ ਲਾਜ ਲੋਕਾਣੀਆ ॥੧॥ ਰਹਾਉ ॥ ਜਪਿ ਜਪਿ ਜੀਵਾ ਨਾਮੁ ਹੋਵੈ ਅਨਦੁ ਘਣਾ ॥ ਮਿਥਿਆ ਮੋਹੁ ਸੰਸਾਰੁ ਝੂਠਾ ਵਿਣਸਣਾ ॥੨॥ ਚਰਣ ਕਮਲ ਸੰਗਿ ਨੇਹੁ ਕਿਨੈ ਵਿਰਲੈ ਲਾਇਆ ॥ ਧੰਨੁ ਸੁਹਾਵਾ ਮੁਖੁ ਜਿਨਿ ਹਰਿ ਧਿਆਇਆ ॥੩॥ ਜਨਮ ਮਰਣ ਦੁਖ ਕਾਲ ਸਿਮਰਤ ਮਿਟਿ ਜਾਵਈ ॥ ਨਾਨਕ ਕੈ ਸੁਖੁ ਸੋਇ ਜੋ ਪ੍ਰਭ ਭਾਵਈ ॥੪॥੧੧॥੧੧੩॥
-
ਆਸਾ ਮਹਲਾ ੫ ॥ ਆਵਹੁ ਮੀਤ ਇਕਤ੍ਰ ਹੋਇ ਰਸ ਕਸ ਸਭਿ ਭੁੰਚਹ ॥ ਅੰਮ੍ਰਿਤ ਨਾਮੁ ਹਰਿ ਹਰਿ ਜਪਹ ਮਿਲਿ ਪਾਪਾ ਮੁੰਚਹ ॥੧॥ ਤਤੁ ਵੀਚਾਰਹੁ ਸੰਤ ਜਨਹੁ ਤਾ ਤੇ ਬਿਘਨੁ ਨ ਲਾਗੈ ॥ ਖੀਨ ਭਏ ਸਭਿ ਤਸਕਰਾ ਗੁਰਮੁਖਿ ਜਨੁ ਜਾਗੈ ॥੧॥ ਰਹਾਉ ॥ ਬੁਧਿ ਗਰੀਬੀ ਖਰਚੁ ਲੈਹੁ ਹਉਮੈ ਬਿਖੁ ਜਾਰਹੁ ॥ ਸਾਚਾ ਹਟੁ ਪੂਰਾ ਸਉਦਾ ਵਖਰੁ ਨਾਮੁ ਵਾਪਾਰਹੁ ॥੨॥ ਜੀਉ ਪਿੰਡੁ ਧਨੁ ਅਰਪਿਆ ਸੇਈ ਪਤਿਵੰਤੇ ॥ ਆਪਨੜੇ ਪ੍ਰਭ ਭਾਣਿਆ ਨਿਤ ਕੇਲ ਕਰੰਤੇ ॥੩॥ ਦੁਰਮਤਿ ਮਦੁ ਜੋ ਪੀਵਤੇ ਬਿਖਲੀ ਪਤਿ ਕਮਲੀ ॥ ਰਾਮ ਰਸਾਇਣਿ ਜੋ ਰਤੇ ਨਾਨਕ ਸਚ ਅਮਲੀ ॥੪॥੧੨॥੧੧੪॥
-
ਆਸਾ ਮਹਲਾ ੫ ॥ ਉਦਮੁ ਕੀਆ ਕਰਾਇਆ ਆਰੰਭੁ ਰਚਾਇਆ ॥ ਨਾਮੁ ਜਪੇ ਜਪਿ ਜੀਵਣਾ ਗੁਰਿ ਮੰਤ੍ਰੁ ਦ੍ਰਿੜਾਇਆ ॥੧॥ ਪਾਇ ਪਰਹ ਸਤਿਗੁਰੂ ਕੈ ਜਿਨਿ ਭਰਮੁ ਬਿਦਾਰਿਆ ॥ ਕਰਿ ਕਿਰਪਾ ਪ੍ਰਭਿ ਆਪਣੀ ਸਚੁ ਸਾਜਿ ਸਵਾਰਿਆ ॥੧॥ ਰਹਾਉ ॥ ਕਰੁ ਗਹਿ ਲੀਨੇ ਆਪਣੇ ਸਚੁ ਹੁਕਮਿ ਰਜਾਈ ॥ ਜੋ ਪ੍ਰਭਿ ਦਿਤੀ ਦਾਤਿ ਸਾ ਪੂਰਨ ਵਡਿਆਈ ॥੨॥ ਸਦਾ ਸਦਾ ਗੁਣ ਗਾਈਅਹਿ ਜਪਿ ਨਾਮੁ ਮੁਰਾਰੀ ॥ ਨੇਮੁ ਨਿਬਾਹਿਓ ਸਤਿਗੁਰੂ ਪ੍ਰਭਿ ਕਿਰਪਾ ਧਾਰੀ ॥੩॥ ਨਾਮੁ ਧਨੁ ਗੁਣ ਗਾਉ ਲਾਭੁ ਪੂਰੈ ਗੁਰਿ ਦਿਤਾ ॥ ਵਣਜਾਰੇ ਸੰਤ ਨਾਨਕਾ ਪ੍ਰਭੁ ਸਾਹੁ ਅਮਿਤਾ ॥੪॥੧੩॥੧੧੫॥
-
ਆਸਾ ਮਹਲਾ ੫ ॥ ਜਾ ਕਾ ਠਾਕੁਰੁ ਤੁਹੀ ਪ੍ਰਭ ਤਾ ਕੇ ਵਡਭਾਗਾ ॥ ਓਹੁ ਸੁਹੇਲਾ ਸਦ ਸੁਖੀ ਸਭੁ ਭ੍ਰਮੁ ਭਉ ਭਾਗਾ ॥੧॥ ਹਮ ਚਾਕਰ ਗੋਬਿੰਦ ਕੇ ਠਾਕੁਰੁ ਮੇਰਾ ਭਾਰਾ ॥ ਕਰਨ ਕਰਾਵਨ ਸਗਲ ਬਿਧਿ ਸੋ ਸਤਿਗੁਰੂ ਹਮਾਰਾ ॥੧॥ ਰਹਾਉ ॥ ਦੂਜਾ ਨਾਹੀ ਅਉਰੁ ਕੋ ਤਾ ਕਾ ਭਉ ਕਰੀਐ ॥ ਗੁਰ ਸੇਵਾ ਮਹਲੁ ਪਾਈਐ ਜਗੁ ਦੁਤਰੁ ਤਰੀਐ ॥੨॥ ਦ੍ਰਿਸਟਿ ਤੇਰੀ ਸੁਖੁ ਪਾਈਐ ਮਨ ਮਾਹਿ ਨਿਧਾਨਾ ॥ ਜਾ ਕਉ ਤੁਮ ਕਿਰਪਾਲ ਭਏ ਸੇਵਕ ਸੇ ਪਰਵਾਨਾ ॥੩॥ ਅੰਮ੍ਰਿਤ ਰਸੁ ਹਰਿ ਕੀਰਤਨੋ ਕੋ ਵਿਰਲਾ ਪੀਵੈ ॥ ਵਜਹੁ ਨਾਨਕ ਮਿਲੈ ਏਕੁ ਨਾਮੁ ਰਿਦ ਜਪਿ ਜਪਿ ਜੀਵੈ ॥੪॥੧੪॥੧੧੬॥