page 4
-
ਅਸੰਖ ਮੂਰਖ ਅੰਧ ਘੋਰ ॥ ਅਸੰਖ ਚੋਰ ਹਰਾਮਖੋਰ ॥ ਅਸੰਖ ਅਮਰ ਕਰਿ ਜਾਹਿ ਜੋਰ ॥ਅਸੰਖ ਗਲਵਢ ਹਤਿਆ ਕਮਾਹਿ ॥ ਅਸੰਖ ਪਾਪੀ ਪਾਪੁ ਕਰਿ ਜਾਹਿ ॥ਅਸੰਖ ਕੂੜਿਆਰ ਕੂੜੇ ਫਿਰਾਹਿ ॥ ਅਸੰਖ ਮਲੇਛ ਮਲੁ ਭਖਿ ਖਾਹਿ ॥ਅਸੰਖ ਨਿੰਦਕ ਸਿਰਿ ਕਰਹਿ ਭਾਰੁ ॥ ਨਾਨਕੁ ਨੀਚੁ ਕਹੈ ਵੀਚਾਰੁ ॥ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥੧੮॥
-
ਅਸੰਖ ਨਾਵ ਅਸੰਖ ਥਾਵ ॥ ਅਗੰਮ ਅਗੰਮ ਅਸੰਖ ਲੋਅ ॥ ਅਸੰਖ ਕਹਹਿ ਸਿਰਿ ਭਾਰੁ ਹੋਇ ॥ਅਖਰੀ ਨਾਮੁ ਅਖਰੀ ਸਾਲਾਹ ॥ ਅਖਰੀ ਗਿਆਨੁ ਗੀਤ ਗੁਣ ਗਾਹ ॥ ਅਖਰੀ ਲਿਖਣੁ ਬੋਲਣੁ ਬਾਣਿ ॥ ਅਖਰਾ ਸਿਰਿ ਸੰਜੋਗੁ ਵਖਾਣਿ ॥ ਜਿਨਿ ਏਹਿ ਲਿਖੇ ਤਿਸੁ ਸਿਰਿ ਨਾਹਿ ॥ ਜਿਵ ਫੁਰਮਾਏ ਤਿਵ ਤਿਵ ਪਾਹਿ ॥ਜੇਤਾ ਕੀਤਾ ਤੇਤਾ ਨਾਉ ॥ ਵਿਣੁ ਨਾਵੈ ਨਾਹੀ ਕੋ ਥਾਉ ॥ਕੁਦਰਤਿ ਕਵਣ ਕਹਾ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥੧੯॥
-
ਭਰੀਐ ਹਥੁ ਪੈਰੁ ਤਨੁ ਦੇਹ ॥ ਪਾਣੀ ਧੋਤੈ ਉਤਰਸੁ ਖੇਹ ॥ਮੂਤ ਪਲੀਤੀ ਕਪੜੁ ਹੋਇ ॥ ਦੇ ਸਾਬੂਣੁ ਲਈਐ ਓਹੁ ਧੋਇ ॥ਭਰੀਐ ਮਤਿ ਪਾਪਾ ਕੈ ਸੰਗਿ ॥ ਓਹੁ ਧੋਪੈ ਨਾਵੈ ਕੈ ਰੰਗਿ ॥ਪੁੰਨੀ ਪਾਪੀ ਆਖਣੁ ਨਾਹਿ ॥ ਕਰਿ ਕਰਿ ਕਰਣਾ ਲਿਖਿ ਲੈ ਜਾਹੁ ॥ ਆਪੇ ਬੀਜਿ ਆਪੇ ਹੀ ਖਾਹੁ ॥ ਨਾਨਕ ਹੁਕਮੀ ਆਵਹੁ ਜਾਹੁ ॥੨੦॥
-
ਤੀਰਥੁ ਤਪੁ ਦਇਆ ਦਤੁ ਦਾਨੁ ॥ ਜੇ ਕੋ ਪਾਵੈ ਤਿਲ ਕਾ ਮਾਨੁ ॥ਸੁਣਿਆ ਮੰਨਿਆ ਮਨਿ ਕੀਤਾ ਭਾਉ ॥ ਅੰਤਰਗਤਿ ਤੀਰਥਿ ਮਲਿ ਨਾਉ ॥ਸਭਿ ਗੁਣ ਤੇਰੇ ਮੈ ਨਾਹੀ ਕੋਇ ॥ ਵਿਣੁ ਗੁਣ ਕੀਤੇ ਭਗਤਿ ਨ ਹੋਇ ॥ ਸੁਅਸਤਿ ਆਥਿ ਬਾਣੀ ਬਰਮਾਉ ॥ ਸਤਿ ਸੁਹਾਣੁ ਸਦਾ ਮਨਿ ਚਾਉ ॥ਕਵਣੁ ਸੁ ਵੇਲਾ ਵਖਤੁ ਕਵਣੁ ਕਵਣ ਥਿਤਿ ਕਵਣੁ ਵਾਰੁ ॥ ਕਵਣਿ ਸਿ ਰੁਤੀ ਮਾਹੁ ਕਵਣੁ ਜਿਤੁ ਹੋਆ ਆਕਾਰੁ ॥ਵੇਲ ਨ ਪਾਈਆ ਪੰਡਤੀ ਜਿ ਹੋਵੈ ਲੇਖੁ ਪੁਰਾਣੁ ॥ ਵਖਤੁ ਨ ਪਾਇਓ ਕਾਦੀਆ ਜਿ ਲਿਖਨਿ ਲੇਖੁ ਕੁਰਾਣੁ ॥ਥਿਤਿ ਵਾਰੁ ਨਾ ਜੋਗੀ ਜਾਣੈ ਰੁਤਿ ਮਾਹੁ ਨਾ ਕੋਈ ॥ ਜਾ ਕਰਤਾ ਸਿਰਠੀ ਕਉ ਸਾਜੇ ਆਪੇ ਜਾਣੈ ਸੋਈ ॥ਕਿਵ ਕਰਿ ਆਖਾ ਕਿਵ ਸਾਲਾਹੀ ਕਿਉ ਵਰਨੀ ਕਿਵ ਜਾਣਾ ॥ ਨਾਨਕ ਆਖਣਿ ਸਭੁ ਕੋ ਆਖੈ ਇਕ ਦੂ ਇਕੁ ਸਿਆਣਾ ॥ ਵਡਾ ਸਾਹਿਬੁ ਵਡੀ ਨਾਈ ਕੀਤਾ ਜਾ ਕਾ ਹੋਵੈ ॥ ਨਾਨਕ ਜੇ ਕੋ ਆਪੌ ਜਾਣੈ ਅਗੈ ਗਇਆ ਨ ਸੋਹੈ ॥੨੧॥