page 40
-
ਸਿਰੀਰਾਗੁ ਮਹਲਾ ੪ ॥ ਨਾਮੁ ਮਿਲੈ ਮਨੁ ਤ੍ਰਿਪਤੀਐ ਬਿਨੁ ਨਾਮੈ ਧ੍ਰਿਗੁ ਜੀਵਾਸੁ ॥ ਕੋਈ ਗੁਰਮੁਖਿ ਸਜਣੁ ਜੇ ਮਿਲੈ ਮੈ ਦਸੇ ਪ੍ਰਭੁ ਗੁਣਤਾਸੁ ॥ ਹਉ ਤਿਸੁ ਵਿਟਹੁ ਚਉ ਖੰਨੀਐ ਮੈ ਨਾਮ ਕਰੇ ਪਰਗਾਸੁ ॥੧॥ ਮੇਰੇ ਪ੍ਰੀਤਮਾ ਹਉ ਜੀਵਾ ਨਾਮੁ ਧਿਆਇ ॥ ਬਿਨੁ ਨਾਵੈ ਜੀਵਣੁ ਨਾ ਥੀਐ ਮੇਰੇ ਸਤਿਗੁਰ ਨਾਮੁ ਦ੍ਰਿੜਾਇ ॥੧॥ ਰਹਾਉ ॥ ਨਾਮੁ ਅਮੋਲਕੁ ਰਤਨੁ ਹੈ ਪੂਰੇ ਸਤਿਗੁਰ ਪਾਸਿ ॥ ਸਤਿਗੁਰ ਸੇਵੈ ਲਗਿਆ ਕਢਿ ਰਤਨੁ ਦੇਵੈ ਪਰਗਾਸਿ ॥ ਧੰਨੁ ਵਡਭਾਗੀ ਵਡ ਭਾਗੀਆ ਜੋ ਆਇ ਮਿਲੇ ਗੁਰ ਪਾਸਿ ॥੨॥ ਜਿਨਾ ਸਤਿਗੁਰੁ ਪੁਰਖੁ ਨ ਭੇਟਿਓ ਸੇ ਭਾਗਹੀਣ ਵਸਿ ਕਾਲ ॥ ਓਇ ਫਿਰਿ ਫਿਰਿ ਜੋਨਿ ਭਵਾਈਅਹਿ ਵਿਚਿ ਵਿਸਟਾ ਕਰਿ ਵਿਕਰਾਲ ॥ ਓਨਾ ਪਾਸਿ ਦੁਆਸਿ ਨ ਭਿਟੀਐ ਜਿਨ ਅੰਤਰਿ ਕ੍ਰੋਧੁ ਚੰਡਾਲ ॥੩॥ ਸਤਿਗੁਰੁ ਪੁਰਖੁ ਅੰਮ੍ਰਿਤ ਸਰੁ ਵਡਭਾਗੀ ਨਾਵਹਿ ਆਇ ॥ ਉਨ ਜਨਮ ਜਨਮ ਕੀ ਮੈਲੁ ਉਤਰੈ ਨਿਰਮਲ ਨਾਮੁ ਦ੍ਰਿੜਾਇ ॥ ਜਨ ਨਾਨਕ ਉਤਮ ਪਦੁ ਪਾਇਆ ਸਤਿਗੁਰ ਕੀ ਲਿਵ ਲਾਇ ॥੪॥੨॥੬੬॥
-
ਸਿਰੀਰਾਗੁ ਮਹਲਾ ੪ ॥ ਗੁਣ ਗਾਵਾ ਗੁਣ ਵਿਥਰਾ ਗੁਣ ਬੋਲੀ ਮੇਰੀ ਮਾਇ ॥ ਗੁਰਮੁਖਿ ਸਜਣੁ ਗੁਣਕਾਰੀਆ ਮਿਲਿ ਸਜਣ ਹਰਿ ਗੁਣ ਗਾਇ ॥ ਹੀਰੈ ਹੀਰੁ ਮਿਲਿ ਬੇਧਿਆ ਰੰਗਿ ਚਲੂਲੈ ਨਾਇ ॥੧॥ ਮੇਰੇ ਗੋਵਿੰਦਾ ਗੁਣ ਗਾਵਾ ਤ੍ਰਿਪਤਿ ਮਨਿ ਹੋਇ ॥ ਅੰਤਰਿ ਪਿਆਸ ਹਰਿ ਨਾਮ ਕੀ ਗੁਰੁ ਤੁਸਿ ਮਿਲਾਵੈ ਸੋਇ ॥੧॥ ਰਹਾਉ ॥ ਮਨੁ ਰੰਗਹੁ ਵਡਭਾਗੀਹੋ ਗੁਰੁ ਤੁਠਾ ਕਰੇ ਪਸਾਉ ॥ ਗੁਰੁ ਨਾਮੁ ਦ੍ਰਿੜਾਏ ਰੰਗ ਸਿਉ ਹਉ ਸਤਿਗੁਰ ਕੈ ਬਲਿ ਜਾਉ ॥ ਬਿਨੁ ਸਤਿਗੁਰ ਹਰਿ ਨਾਮੁ ਨ ਲਭਈ ਲਖ ਕੋਟੀ ਕਰਮ ਕਮਾਉ ॥੨॥ ਬਿਨੁ ਭਾਗਾ ਸਤਿਗੁਰੁ ਨਾ ਮਿਲੈ ਘਰਿ ਬੈਠਿਆ ਨਿਕਟਿ ਨਿਤ ਪਾਸਿ ॥ ਅੰਤਰਿ ਅਗਿਆਨ ਦੁਖੁ ਭਰਮੁ ਹੈ ਵਿਚਿ ਪੜਦਾ ਦੂਰਿ ਪਈਆਸਿ ॥ ਬਿਨੁ ਸਤਿਗੁਰ ਭੇਟੇ ਕੰਚਨੁ ਨਾ ਥੀਐ ਮਨਮੁਖੁ ਲੋਹੁ ਬੂਡਾ ਬੇੜੀ ਪਾਸਿ ॥੩॥ ਸਤਿਗੁਰੁ ਬੋਹਿਥੁ ਹਰਿ ਨਾਵ ਹੈ ਕਿਤੁ ਬਿਧਿ ਚੜਿਆ ਜਾਇ ॥ ਸਤਿਗੁਰ ਕੈ ਭਾਣੈ ਜੋ ਚਲੈ ਵਿਚਿ ਬੋਹਿਥ ਬੈਠਾ ਆਇ ॥ ਧੰਨੁ ਧੰਨੁ ਵਡਭਾਗੀ ਨਾਨਕਾ ਜਿਨਾ ਸਤਿਗੁਰੁ ਲਏ ਮਿਲਾਇ ॥੪॥੩॥੬੭॥