page 402
-
ੴ ਸਤਿਗੁਰ ਪ੍ਰਸਾਦਿ ॥ ਆਸਾ ਘਰੁ ੧੦ ਮਹਲਾ ੫ ॥ ਜਿਸ ਨੋ ਤੂੰ ਅਸਥਿਰੁ ਕਰਿ ਮਾਨਹਿ ਤੇ ਪਾਹੁਨ ਦੋ ਦਾਹਾ ॥ ਪੁਤ੍ਰ ਕਲਤ੍ਰ ਗ੍ਰਿਹ ਸਗਲ ਸਮਗ੍ਰੀ ਸਭ ਮਿਥਿਆ ਅਸਨਾਹਾ ॥੧॥ ਰੇ ਮਨ ਕਿਆ ਕਰਹਿ ਹੈ ਹਾ ਹਾ ॥ ਦ੍ਰਿਸਟਿ ਦੇਖੁ ਜੈਸੇ ਹਰਿਚੰਦਉਰੀ ਇਕੁ ਰਾਮ ਭਜਨੁ ਲੈ ਲਾਹਾ ॥੧॥ ਰਹਾਉ ॥ ਜੈਸੇ ਬਸਤਰ ਦੇਹ ਓਢਾਨੇ ਦਿਨ ਦੋਇ ਚਾਰਿ ਭੋਰਾਹਾ ॥ ਭੀਤਿ ਊਪਰੇ ਕੇਤਕੁ ਧਾਈਐ ਅੰਤਿ ਓਰਕੋ ਆਹਾ ॥੨॥ ਜੈਸੇ ਅੰਭ ਕੁੰਡ ਕਰਿ ਰਾਖਿਓ ਪਰਤ ਸਿੰਧੁ ਗਲਿ ਜਾਹਾ ॥ ਆਵਗਿ ਆਗਿਆ ਪਾਰਬ੍ਰਹਮ ਕੀ ਉਠਿ ਜਾਸੀ ਮੁਹਤ ਚਸਾਹਾ ॥੩॥ ਰੇ ਮਨ ਲੇਖੈ ਚਾਲਹਿ ਲੇਖੈ ਬੈਸਹਿ ਲੇਖੈ ਲੈਦਾ ਸਾਹਾ ॥ ਸਦਾ ਕੀਰਤਿ ਕਰਿ ਨਾਨਕ ਹਰਿ ਕੀ ਉਬਰੇ ਸਤਿਗੁਰ ਚਰਣ ਓਟਾਹਾ ॥੪॥੧॥੧੨੩॥
-
ਆਸਾ ਮਹਲਾ ੫ ॥ ਅਪੁਸਟ ਬਾਤ ਤੇ ਭਈ ਸੀਧਰੀ ਦੂਤ ਦੁਸਟ ਸਜਨਈ ॥ ਅੰਧਕਾਰ ਮਹਿ ਰਤਨੁ ਪ੍ਰਗਾਸਿਓ ਮਲੀਨ ਬੁਧਿ ਹਛਨਈ ॥੧॥ ਜਉ ਕਿਰਪਾ ਗੋਬਿੰਦ ਭਈ ॥ ਸੁਖ ਸੰਪਤਿ ਹਰਿ ਨਾਮ ਫਲ ਪਾਏ ਸਤਿਗੁਰ ਮਿਲਈ ॥੧॥ ਰਹਾਉ ॥ ਮੋਹਿ ਕਿਰਪਨ ਕਉ ਕੋਇ ਨ ਜਾਨਤ ਸਗਲ ਭਵਨ ਪ੍ਰਗਟਈ ॥ ਸੰਗਿ ਬੈਠਨੋ ਕਹੀ ਨ ਪਾਵਤ ਹੁਣਿ ਸਗਲ ਚਰਣ ਸੇਵਈ ॥੨॥ ਆਢ ਆਢ ਕਉ ਫਿਰਤ ਢੂੰਢਤੇ ਮਨ ਸਗਲ ਤ੍ਰਿਸਨ ਬੁਝਿ ਗਈ ॥ ਏਕੁ ਬੋਲੁ ਭੀ ਖਵਤੋ ਨਾਹੀ ਸਾਧਸੰਗਤਿ ਸੀਤਲਈ ॥੩॥ ਏਕ ਜੀਹ ਗੁਣ ਕਵਨ ਵਖਾਨੈ ਅਗਮ ਅਗਮ ਅਗਮਈ ॥ ਦਾਸੁ ਦਾਸ ਦਾਸ ਕੋ ਕਰੀਅਹੁ ਜਨ ਨਾਨਕ ਹਰਿ ਸਰਣਈ ॥੪॥੨॥੧੨੪॥
-
ਆਸਾ ਮਹਲਾ ੫ ॥ ਰੇ ਮੂੜੇ ਲਾਹੇ ਕਉ ਤੂੰ ਢੀਲਾ ਢੀਲਾ ਤੋਟੇ ਕਉ ਬੇਗਿ ਧਾਇਆ ॥ ਸਸਤ ਵਖਰੁ ਤੂੰ ਘਿੰਨਹਿ ਨਾਹੀ ਪਾਪੀ ਬਾਧਾ ਰੇਨਾਇਆ ॥੧॥ ਸਤਿਗੁਰ ਤੇਰੀ ਆਸਾਇਆ ॥ ਪਤਿਤ ਪਾਵਨੁ ਤੇਰੋ ਨਾਮੁ ਪਾਰਬ੍ਰਹਮ ਮੈ ਏਹਾ ਓਟਾਇਆ ॥੧॥ ਰਹਾਉ ॥ ਗੰਧਣ ਵੈਣ ਸੁਣਹਿ ਉਰਝਾਵਹਿ ਨਾਮੁ ਲੈਤ ਅਲਕਾਇਆ ॥ ਨਿੰਦ ਚਿੰਦ ਕਉ ਬਹੁਤੁ ਉਮਾਹਿਓ ਬੂਝੀ ਉਲਟਾਇਆ ॥੨॥ ਪਰ ਧਨ ਪਰ ਤਨ ਪਰ ਤੀ ਨਿੰਦਾ ਅਖਾਧਿ ਖਾਹਿ ਹਰਕਾਇਆ ॥ ਸਾਚ ਧਰਮ ਸਿਉ ਰੁਚਿ ਨਹੀ ਆਵੈ ਸਤਿ ਸੁਨਤ ਛੋਹਾਇਆ ॥੩॥ ਦੀਨ ਦਇਆਲ ਕ੍ਰਿਪਾਲ ਪ੍ਰਭ ਠਾਕੁਰ ਭਗਤ ਟੇਕ ਹਰਿ ਨਾਇਆ ॥ ਨਾਨਕ ਆਹਿ ਸਰਣ ਪ੍ਰਭ ਆਇਓ ਰਾਖੁ ਲਾਜ ਅਪਨਾਇਆ ॥੪॥੩॥੧੨੫॥
-
ਆਸਾ ਮਹਲਾ ੫ ॥ ਮਿਥਿਆ ਸੰਗਿ ਸੰਗਿ ਲਪਟਾਏ ਮੋਹ ਮਾਇਆ ਕਰਿ ਬਾਧੇ ॥ ਜਹ ਜਾਨੋ ਸੋ ਚੀਤਿ ਨ ਆਵੈ ਅਹੰਬੁਧਿ ਭਏ ਆਂਧੇ ॥੧॥ ਮਨ ਬੈਰਾਗੀ ਕਿਉ ਨ ਅਰਾਧੇ ॥ ਕਾਚ ਕੋਠਰੀ ਮਾਹਿ ਤੂੰ ਬਸਤਾ ਸੰਗਿ ਸਗਲ ਬਿਖੈ ਕੀ ਬਿਆਧੇ ॥੧॥ ਰਹਾਉ ॥ ਮੇਰੀ ਮੇਰੀ ਕਰਤ ਦਿਨੁ ਰੈਨਿ ਬਿਹਾਵੈ ਪਲੁ ਖਿਨੁ ਛੀਜੈ ਅਰਜਾਧੇ ॥ ਜੈਸੇ ਮੀਠੈ ਸਾਦਿ ਲੋਭਾਏ ਝੂਠ ਧੰਧਿ ਦੁਰਗਾਧੇ ॥੨॥ ਕਾਮ ਕ੍ਰੋਧ ਅਰੁ ਲੋਭ ਮੋਹ ਇਹ ਇੰਦ੍ਰੀ ਰਸਿ ਲਪਟਾਧੇ ॥ ਦੀਈ ਭਵਾਰੀ ਪੁਰਖਿ ਬਿਧਾਤੈ ਬਹੁਰਿ ਬਹੁਰਿ ਜਨਮਾਧੇ ॥੩॥ ਜਉ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਤਉ ਗੁਰ ਮਿਲਿ ਸਭ ਸੁਖ ਲਾਧੇ ॥ ਕਹੁ ਨਾਨਕ ਦਿਨੁ ਰੈਨਿ ਧਿਆਵਉ ਮਾਰਿ ਕਾਢੀ ਸਗਲ ਉਪਾਧੇ ॥੪॥ ਇਉ ਜਪਿਓ ਭਾਈ ਪੁਰਖੁ ਬਿਧਾਤੇ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਜਨਮ ਮਰਣ ਦੁਖ ਲਾਥੇ ॥੧॥ ਰਹਾਉ ਦੂਜਾ ॥੪॥੪॥੧੨੬॥